
ਪੰਜ ਮੈਂਬਰੀ ਕੋਰ ਕਮੇਟੀ ਦੇ ਰਣਜੀਤ ਸਿੰਘ ਬ੍ਰਹਮਪੁਰਾ ਬਣੇ ਪ੍ਰਧਾਨ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿਤਾ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਬੁਲਾਰੇ ਤੇ ਡਾ. ਰਤਨ ਸਿੰਘ ਅਜਨਾਲਾ ਦੇ ਪੁੱਤਰ ਅਮਰਪਾਲ ਸਿੰਘ ਬੋਨੀ ਨੇ ਬਿਆਨ ਜਾਰੀ ਕਰ ਕੇ ਦੱਸਿਆ ਕਿ ਪੰਜ ਮੈਂਬਰੀ ਕੋਰ ਕਮੇਟੀ ਰਣਜੀਤ ਸਿੰਘ ਬ੍ਰਹਮਪੁਰਾ ਪ੍ਰਧਾਨ, ਡਾ. ਰਤਨ ਸਿੰਘ ਅਜਨਾਲਾ ਸੀਨੀਅਰ ਮੀਤ ਪ੍ਰਧਾਨ, ਬੀਰਦਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸੇਵਾ ਸਿੰਘ ਸ਼ੇਖਵਾਂ ਸਕੱਤਰ ਜਨਰਲ ਤੇ ਉਜਾਗਰ ਸਿੰਘ ਬਡਾਲੀ ਜਨਰਲ ਸਕੱਤਰ ਬਣਾਇਆ ਗਿਆ ਹੈ।
ਦੱਸਣਯੋਗ ਹੈ ਕਿ ਅਕਾਲੀ ਦਲ ਟਕਸਾਲੀ ਪਾਰਟੀ ਹੁਣ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜਨ ਜਾ ਰਹੀ ਹੈ। ਇਸ ਤੋਂ ਪਹਿਲਾਂ ਸ਼੍ਰੀ ਆਨੰਦਪੁਰ ਸਾਹਿਬ ਸੀਟ ਕਰਕੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਪੰਜਾਬ ਨਾਲ ਗਠਜੋੜ ਦੀ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ। ਹੁਣ ਟਕਸਾਲੀ ਪਾਰਟੀ ਨੂੰ ਜਥੇਬੰਦਕ ਰੂਪ ਵਿਚ ਇਕਜੁੱਟ ਕਰਕੇ ਚੋਣਾਂ ਲੜਨ ਦੀ ਤਿਆਰੀ ਵਿਚ ਹਨ।