
ਪੁਲੀਸ ਨੇ ਪਹਿਲਾਂ ਵੀ 24 ਘੰਟਿਆਂ ਵਿੱਚ ਕਾਰਵਾਈ ਦਾ ਭਰੋਸਾ ਦੇ ਕੇ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ ਸੀ ਤੇ ਧਰਨਾ ਚੁਕਾਇਆ ਸੀ।
ਲੁਧਿਆਣਾ: ਪਿਛਲੇ ਦਿਨੀਂ ਪਿੰਡ ਕੋਕਰੀ ਕਲਾਂ ਵਾਸੀ ਰਾਜ ਕੁਮਾਰ ਰਾਜੂ ਦੀ ਕਿਰਾਏਦਾਰਾਂ ਨਾਲ ਚੱਲ ਰਹੇ ਝਗੜੇ ਦੌਰਾਨ ਮੌਤ ਹੋ ਗਈ ਸੀ। ਪੀੜਤ ਪਰਿਵਾਰ ਨੇ 84 ਘੰਟੇ ਬੀਤ ਜਾਣ ਬਾਅਦ ਵੀ ਮ੍ਰਿਤਕ ਦਾ ਸਸਕਾਰ ਨਹੀਂ ਕੀਤਾ। ਅੱਜ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਅਤੇ ਵੱਖ ਵੱਖ ਜੱਥੇਬੰਦੀਆਂ ਨੇ ਕਰੀਬ 1 ਘੰਟਾ ਅਜੀਤਵਾਲ ਵਿਚ ਫਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ’ਤੇ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ। ਇਸ ਕਾਰਨ ਆਮ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।
Punjab Police
ਜ਼ਿਕਰਯੋਗ ਹੈ ਕਿ ਪੁਲੀਸ ਨੇ ਪਹਿਲਾਂ ਵੀ 24 ਘੰਟਿਆਂ ਵਿਚ ਕਾਰਵਾਈ ਦਾ ਭਰੋਸਾ ਦੇ ਕੇ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ ਸੀ ਤੇ ਧਰਨਾ ਚੁਕਾਇਆ ਸੀ। ਪਰ ਪੁਲੀਸ 24 ਘੰਟੇ ਬੀਤ ਜਾਣ ’ਤੇ ਕਥਿਤ ਦੋੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਉਗਰਾਹਾਂ ਅਤੇ ਹੋਰ ਜੱਥੇਬੰਦੀਆਂ ਨੇ 1 ਘੰਟਾ ਆਵਾਜਾਈ ਬੰਦ ਰੱਖ ਕੇ ਰੋਸ ਪ੍ਰਗਟਾਇਆ ਅਤੇ ਮਗਰੋਂ ਪੁਲੀਸ ਨੂੰ ਚੇਤਾਵਨੀ ਦਿੰਦਿਆਂ ਆਵਾਜਾਈ ਬਹਾਲ ਕਰ ਦਿੱਤੀ ਪਰ ਉਨ੍ਹਾਂ ਥਾਣਾ ਅਜੀਤਵਾਲ ਅੱਗੇ ਦਿਨ-ਰਾਤ ਧਰਨਾ ਦੇਣ ਦਾ ਐਲਾਨ ਕਰ ਦਿੱਤਾ।
Punjab Police
ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਦੇ ਬਲਾਕ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਨੇ ਕਿਹਾ ਕਿ, "ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਵੇਖ ਕੇ ਲੱਗਦਾ ਹੈ ਕਿ ਸਾਨੂੰ ਧਰਨੇ ਨੂੰ ਤਿੱਖਾ ਰੂਪ ਦੇਣਾ ਹੀ ਪਵੇਗਾ। ਉਨ੍ਹਾਂ ਕਿਹਾ ਕਿ ਜੇ ਕੱਲ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਧਰਨੇ ਨੂੰ ਜ਼ਿਲ੍ਹਾ ਪੱਧਰੀ ਕਰ ਦਿੱਤਾ ਜਾਵੇਗਾ। ਪ੍ਰੈਸ ਸਕੱਤਰ ਨਛੱਤਰ ਸਿੰਘ ਹੇਰ ਨੇ ਕਿਹਾ ਕਿ.....
.....ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋਣ ਤਕ ਮ੍ਰਿਤਕ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਥਾਣਾ ਅਜੀਤਵਾਲ ਅੱਗੇ ਧਰਨਾ ਦੇ ਰਹੇ ਵਿਅਕਤੀਆਂ ਨੂੰ ਜ਼ਿਲ੍ਹਾ ਮੋਗਾ ਦੇ ਐਸਪੀ ਹਰਿੰਦਰਪਾਲ ਸਿੰਘ ਪਰਮਾਰ ਅਤੇ ਨਿਹਾਲ ਸਿੰਘ ਵਾਲਾ ਦੇ ਡੀਐਸਪੀ ਕੁਲਜਿੰਦਰ ਸਿੰਘ ਤੇ ਹੋਰ ਪੁਲੀਸ ਅਧਿਕਾਰੀ ਸ਼ਾਂਤ ਕਰਨ ਵਿਚ ਅਸਫ਼ਲ ਰਹੇ। ਅਧਿਕਾਰੀਆਂ ਨੇ ਪੀੜਤ ਪਰਿਵਾਰ ਨੂੰ ਇਨਸਾਫ ਦੇਣ ਦਾ ਭਰੋਸਾ ਦਿੱਤਾ ਹੈ।