ਮੁੱਖ ਮੰਤਰੀ ਨੇ ਕੋਰੋਨਾ ਦੀ ਜਾਂਚ ਲਈ ਨਿਜੀ ਹਸਪਤਾਲਾਂ ਤੇ ਲੈਬਾਂ ਨੂੰ ਵੀ ਅਧਿਕਾਰਤ ਕਰਨ ਦੀ ਵਕਾਲਤ
Published : Mar 20, 2020, 8:24 am IST
Updated : Mar 20, 2020, 8:31 am IST
SHARE ARTICLE
File
File

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ 

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਕਾਰਨ ਦੇਸ਼ ਵਿਚ ਸਥਿਤੀ ਹੋਰ ਗੰਭੀਰ ਹੋਣ ਦਾ ਖਦਸ਼ਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਿਜੀ ਹਸਪਤਾਲਾਂ ਤੇ ਲੈਬਾਂ ਨੂੰ ਇਸ ਵਾਇਰਸ ਦੀ ਜਾਂਚ ਕਰਨ ਦੀ ਮਨਜ਼ੂਰੀ ਦਿਤੀ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਸ਼ੱਕੀ ਮਾਮਲਿਆਂ ਵਿੱਚ ਜਾਂਚ ਕਰਵਾਉਣ ਲਈ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਇਸ ਵਾਇਰਸ ਨਾਲ ਪੰਜਾਬ ਅੰਦਰ ਇਕ ਵਿਅਕਤੀ ਦੀ ਮੌਤ ਹੋ ਗਈ ਹੈ।

Corona VirusFile

ਇਸ ਖਤਰਨਾਕ ਵਾਇਰਸ ਵਿਰੁਧ ਜੰਗੀ ਪੱਧਰ 'ਤੇ ਲੜਾਈ ਛੇੜਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿਜੀ ਹਸਪਤਾਲਾਂ ਤੇ ਲੈਬਾਂ ਨੂੰ ਕੋਰੋਨਾ ਵਾਇਰਸ ਦੀ ਜਾਂਚ ਦੀ ਇਜਾਜ਼ਤ ਦੇਣ ਸਬੰਧੀ ਮਸਲਾ ਕਲ ਪ੍ਰਧਾਨ ਮੰਤਰੀ ਵਲੋਂ ਸਾਰੇ ਮੁੱਖ ਮੰਤਰੀਆਂ ਨਾਲ ਹੋਣ ਵਾਲੀ ਵੀਡੀਉ ਕਾਨਫ਼ਰੰਸ ਦਰਮਿਆਨ ਚੁੱਕਣਗੇ।  ਅਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਸਬੰਧੀ ਇਕ ਸੰਮੇਲਨ ਦੌਰਾਨ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅੰਦਰ ਸਾਰੇ ਵੱਡੇ ਸ਼ਹਿਰਾਂ ਤੇ ਕਸਬਿਆਂ ਅੰਦਰ ਨਿੱਜੀ ਲੈਬਾਂ ਹਨ।

Corona VirusCorona VirusFile

ਜਿਸ ਕਰ ਕੇ ਇਸ ਗੱਲ ਦੀ ਕੋਈ ਤੁਕ ਨਹੀਂ ਬਣਦੀ ਕਿ ਕੋਰੋਨਾ ਨਾਲ ਪ੍ਰਭਾਵਿਤ ਕਿਸੇ ਸ਼ੱਕੀ ਵਿਅਕਤੀ ਨੂੰ ਆਪਣੀ ਜਾਂਚ ਲਈ ਚੰਡੀਗੜ੍ਹ ਜਾਂ ਕਿਸੇ ਹੋਰ ਥਾਂ 'ਤੇ ਜਾਣਾ ਪਵੇ।  ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਇਹ ਮਸ਼ਵਰਾ ਵੀ ਦਿੱਤਾ ਕਿ ਕੋਰੋਨਾ ਵਾਇਰਸ ਕਾਰਨ ਰੋਜ਼ੀ ਰੋਟੀ ਤੋਂ ਵੀ ਮੁਥਾਜ਼ ਹੋਣ ਵਾਲੇ ਗਰੀਬ ਤਬਕੇ ਦੇ ਲੋਕਾਂ ਦੀ ਸਹਾਇਤਾ ਲਈ ਪੰਜਾਬ ਦੇ ਗੋਦਾਮਾਂ ਅੰਦਰ ਪਿਆ ਅਨਾਜ ਵੰਡਣ ਦੀ ਮਨਜ਼ੂਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਉਂਕਿ ਇਹ ਅਨਾਜ ਕੇਂਦਰ ਸਰਕਾਰ ਦਾ ਹੈ ਅਤੇ ਕੇਂਦਰੀ ਖੁਰਾਕ ਨਿਗਮ ਵਲੋਂ ਪੰਜਾਬ ਵਿੱਚੋਂ 20 ਮਿਲੀਅਨ ਟਨ ਅਨਾਜ ਚੁੱਕਿਆ ਜਾਣਾ ਬਾਕੀ ਹੈ।

Corona VirusFile

ਜਿਸ ਕਰਕੇ ਇਸ ਔਖੇ ਸਮੇਂ ਵਿਚ ਲੋੜਵੰਦਾਂ ਦੀ ਮਦਦ ਲਈ ਅਨਾਜ ਵੰਡਣ ਦਾ ਫੈਸਲਾ ਕੇਂਦਰ ਸਰਕਾਰ 'ਤੇ ਨਿਰਭਰ ਕਰਦਾ ਹੈ। ਉਨਾਂ ਕਿਹਾ ਕਿ ਇਹ ਅਨਾਜ ਨਾ ਕੇਵਲ ਪੰਜਾਬ ਸਗੋਂ ਸਾਰੇ ਦੇਸ਼ ਵਿਚ ਲੋੜ ਅਨੁਸਾਰ ਵੰਡਿਆ ਜਾ ਸਕਦਾ ਹੈ, ਜਿਸ ਨਾਲ ਗਰੀਬ ਤਬਕੇ ਦੇ ਲੋਕਾਂ ਦਾ ਢਿੱਡ ਭਰਿਆ ਜਾ ਸਕਦਾ ਹੈ। ਮੁੱਖ ਮੰਤਰੀ ਵਲੋਂ ਪੰਜਾਬ ਦੇ ਇਕ 70 ਸਾਲਾ ਵਿਅਕਤੀ , ਜੋ ਕਿ ਜਰਮਨੀ ਤੋਂ ਵਾਇਆ ਇਟਲੀ ਹੁੰਦਾ ਹੋਇਆ 7 ਮਾਰਚ ਨੂੰ ਭਾਰਤ ਪੁੱਜਾ ਸੀ, ਦੀ ਕੋਰੋਨਾ ਵਾਇਰਸ ਕਾਰਨ ਮੌਤ ਤੋਂ ਬਾਅਦ ਨਿੱਜੀ ਲੈਬਾਂ ਰਾਹੀਂ ਟੈਸਟਿੰਗ ਦੀ ਇਜ਼ਾਜ਼ਤ ਦੇਣ ਦੀ ਮੰਗ ਉਠਾਈ ਗਈ ਹੈ।

Corona VirusFile

ਮ੍ਰਿਤਕ ਵਿਅਕਤੀ ਸ਼ੂਗਰ ਤੇ ਉੱਚ ਤਣਾਅ ਤੋਂ ਪੀੜਤ ਸੀ ਅਤੇ ਉਸ ਦੀ ਮੌਤ ਤੋਂ ਬਾਅਦ ਹੀ ਉਸਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਬਾਰੇ ਪਤਾ ਲੱਗਾ ਹੈ। ਕੋਰੋਨਾ ਵਾਇਰਸ ਦੀ ਰੋਕਥਾਮ ਲਈ ਹੋਰ ਗੰਭੀਰ ਤੇ ਸਖਤ ਕਦਮ ਚੁੱਕਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਨੇਕਾਂ ਇਹਤਿਆਤੀ ਫੈਸਲੈ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਮਜ਼ੋਰ ਵਿੱਤੀ ਹਾਲਤ ਨੂੰ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿਚ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ ਅਤੇ ਲੋਕਾਂ ਦੀ ਸਿਹਤ ਜਾਂਚ, ਇਕਾਂਤ 'ਚ ਰੱਖਣ ਤੇ ਇਲਾਜ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

Corona VirusFile

ਗੁਰਦੁਆਰਾ ਸਾਹਿਬਾਨਾਂ ਤੇ ਹੋਰ ਧਾਰਮਿਕ ਸਥਾਨਾਂ ਉੱਪਰ ਇਕੱਠਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਦੀ ਧਾਰਮਿਕ ਸੰਸਥਾਵਾਂ/ਆਗੂਆਂ ਨੂੰ ਅਪੀਲ ਕਰ ਚੁੱਕੇ ਹਨ ਇਸ ਥਾਂ 'ਤੇ 50 ਤੋਂ ਜ਼ਿਆਦਾ ਲੋਕਾਂ ਦਾ ਇਕੱਠ ਨਾ ਕੀਤਾ  ਜਾਵੇ। ਉਨ੍ਹਾਂ ਆਸ ਜਤਾਈ ਕਿ ਸਾਰੇ ਧਾਰਮਿਕ ਆਗੂ ਮਨੁੱਖਤਾ ਦੀ ਖਾਤਰ ਇਸ ਫੈਸਲੇ ਨਾਲ ਸਹਿਮਤੀ ਜਤਾਉਂਦੇ ਹੋਏ ਇਸਦੀ ਪਾਲਣਾ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਚੁੱਕੇ ਗਏ ਕਦਮ ਕੇਵਲ ਤੇ ਕੇਵਲ ਲੋਕਾਂ ਦੀ ਭਲਾਈ ਲਈ ਹਨ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement