
ਪਰਿਵਾਰ ਨੇ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ
ਮਾਨਸਾ: (ਪਰਦੀਪ ਰਾਣਾ) ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਵਿੱਚ ਦਿਨ ਪ੍ਰਤੀ ਦਿਨ ਗੰਭੀਰ ਹੁੰਦੀ ਜਾ ਰਹੀ ਹੈ ਉੱਥੇ ਹੀ ਮਾਨਸਾ ਵਿੱਚ ਆਵਾਰਾ ਪਸ਼ੂ ਕਈ ਕੀਮਤੀ ਜਾਨਾਂ ਲੈ ਚੁੱਕੇ ਹਨ ਅੱਜ ਫੇਰ ਮਾਨਸਾ ਜ਼ਿਲ੍ਹੇ ਦੇ ਪਿੰਡ ਰਾਏਪੁਰ ਦੇ 23 ਸਾਲਾ ਸੁਰਿੰਦਰ ਸਿੰਘ ਦੀ ਅਵਾਰਾ ਪਸ਼ੂ ਨਾਲ ਟੱਕਰ ਹੋਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
accident
ਸੁਰਿੰਦਰ ਸਿੰਘ ਦੇ ਪਿੰਡ ਵਾਸੀ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਰਿੰਦਰ ਰਾਤ ਕਿਸੇ ਕੰਮ ਕਾਜ ਲਈ ਜਾ ਰਿਹਾ ਸੀ ਕਿ ਤਲਵੰਡੀ ਰੋਡ ਉੱਪਰ ਆਵਾਰਾ ਪਸ਼ੂ ਨੇ ਸੁਰਿੰਦਰ ਸਿੰਘ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ ਜਿਸ ਤੇ ਸੁਰਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਇੰਨੀ ਗੰਭੀਰ ਹੋ ਚੁੱਕੀ ਹੈ ਕਿ ਰੋਜ਼ਾਨਾ ਹੀ ਅਵਾਰਾ ਪਸ਼ੂ ਕੀਮਤੀ ਜਾਨਾਂ ਲੈ ਰਹੇ ਹਨ ਅਤੇ ਸਰਕਾਰ ਗਊਆਂ ਦੇ ਨਾਮ ਤੇ ਟੈਕਸ ਲੈ ਕੇ ਆਪਣੇ ਖਜ਼ਾਨੇ ਭਰਨ 'ਚ ਲੱਗੀ ਹੋਈ ਹੈ ਜਦਕਿ ਆਵਾਰਾ ਪਸ਼ੂ ਕੀਮਤੀ ਜਾਨਾਂ ਲੈ ਰਹੇ ਹਨ ਉਨ੍ਹਾਂ ਸਰਕਾਰ ਤੋਂ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ
Surinder Singh's Relative
ਦੂਜੇ ਪਾਸੇ ਮਾਨਸਾ ਦੇ ਆਵਾਰਾ ਪਸ਼ੂ ਸੰਘਰਸ਼ ਕਮੇਟੀ ਦੇ ਮੈਂਬਰ ਗੁਰਲਾਭ ਸਿੰਘ ਮਾਹਲ ਨੇ ਦੱਸਿਆ ਕਿ ਅਵਾਰਾ ਪਸ਼ੂ ਮਾਨਸਾ ਵਿੱਚ ਕਈ ਕੀਮਤੀ ਜਾਨਾਂ ਲੈ ਚੁੱਕੇ ਹਨ ਅਤੇ ਉਨ੍ਹਾਂ ਪਹਿਲਾਂ ਵੀ ਮਾਨਸਾ ਸ਼ਹਿਰ ਬੰਦ ਕਰ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਸੀ ਉਸ ਸਮੇਂ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਧਰਨਾ ਚੁਕਵਾ ਕੇ ਮਾਨਸਾ ਵਾਸੀਆਂ ਨੂੰ ਭਰੋਸਾ ਦਿੱਤਾ ਸੀ ਕਿ ਜਲਦ ਹੀ ਇਸ ਦਾ ਹੱਲ ਕੀਤਾ ਜਾਵੇਗਾ ਪਰ ਸਰਕਾਰ ਨੇ ਕੁਝ ਨਹੀਂ ਕੀਤਾ ਅੱਜ ਫੇਰ ਇਕ ਕੀਮਤੀ ਜਾਨ ਅਵਾਰਾ ਪਸ਼ੂ ਕਾਰਨ ਚਲੀ ਗਈ ਹੈ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਅਵਾਰਾ ਪਸ਼ੂਆਂ ਦਾ ਹੱਲ ਕੀਤਾ ਜਾਵੇ ਨਹੀਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
Gurlabh Singh Mahil