31 ਮਾਰਚ ਤਕ ਬੰਦ ਰਹਿਣਗੀਆਂ ਵਿਦਿਅਕ ਸੰਸਥਾਵਾਂ: ਕੈਪਟਨ
Published : Mar 20, 2021, 6:33 am IST
Updated : Mar 20, 2021, 6:33 am IST
SHARE ARTICLE
image
image

31 ਮਾਰਚ ਤਕ ਬੰਦ ਰਹਿਣਗੀਆਂ ਵਿਦਿਅਕ ਸੰਸਥਾਵਾਂ: ਕੈਪਟਨ


ਚੰਡੀਗੜ੍ਹ, 19 ਮਾਰਚ (ਭੁੱਲਰ): ਕੋਵਿਡ ਦੇ ਮੁੜ ਪੈਰ ਪਸਾਰਨ 'ਤੇ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਤੋਂ ਸੂਬਾ ਭਰ ਵਿਚ ਵਿਆਪਕ ਪੱਧਰ ਉਤੇ ਬੰਦਸ਼ਾਂ ਲਾਉਣ ਦੇ ਹੁਕਮ ਦਿਤੇ ਹਨ | ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰੀਆਂ ਵਿਦਿਅਕ ਸੰਸਥਾਵਾਂ 31 ਮਾਰਚ ਤਕ ਬੰਦ ਰੱਖਣ ਅਤੇ ਸਿਨੇਮਾ ਘਰਾਂ/ਮਾਲਜ਼ ਦੀ ਸਮਰੱਥਾ ਤੋਂ ਜ਼ਿਆਦਾ ਭੀੜ 'ਤੇ ਵੀ ਰੋਕ ਲਾਉਣ ਦੇ ਆਦੇਸ਼ ਜਾਰੀ ਕੀਤੇ ਹਨ | ਮੈਡੀਕਲ ਅਤੇ ਨਰਸਿੰਗ ਕਾਲਜਾਂ ਨੂੰ  ਛੱਡ ਕੇ ਸਾਰੀਆਂ ਵਿਦਿਅਕ ਸੰਸਥਾਵਾਂ 31 ਮਾਰਚ ਤਕ ਬੰਦ ਰਹਿਣਗੀਆਂ ਅਤੇ ਸਿਨੇਮਾ ਹਾਲ ਦੀ ਸਮਰੱਥਾ 50 ਫ਼ੀ ਸਦੀ ਤਕ ਰਹੇਗੀ ਜਦਕਿ ਕਿਸੇ ਵੀ ਟਾਈਮ 'ਤੇ ਇਕ ਮਾਲ ਵਿਚ 100 ਤੋਂ ਵੱਧ ਵਿਅਕਤੀ ਨਹੀਂ ਜਾ ਸਕਣਗੇ |  
ਉਨ੍ਹਾਂ ਨੇ ਲੋਕਾਂ ਨੂੰ  ਘੱਟੋ-ਘੱਟ ਅਗਲੇ ਦੋ ਹਫ਼ਤਿਆਂ ਤਕ ਸਮਾਜਕ ਗਤੀਵਿਧੀ ਅਪਣੇ ਘਰਾਂ ਤਕ ਸੀਮਿਤ ਰੱਖਣ ਦੀ ਅਪੀਲ ਕੀਤੀ ਤਾਕਿ ਕੋਵਿਡ ਦੇ ਫੈਲਾਅ ਦੀ ਲੜੀ ਨੂੰ  ਤੋੜਿਆ ਜਾ ਸਕੇ | ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਘਰਾਂ ਵਿਚ 10 ਤੋਂ ਵੱਧ ਮਹਿਮਾਨ ਨਾ ਆਉਣ ਦਿਤੇ ਜਾਣ | ਸੂਬੇ ਦੇ ਕੋਵਿਡ ਨਾਲ ਵੱਧ ਪ੍ਰਭਾਵਤ 11 ਜ਼ਿਲਿ੍ਹਆਂ ਵਿਚ ਅੰਤਮ ਸਸਕਾਰ/ਵਿਆਹ-ਸ਼ਾਦੀਆਂ ਨੂੰ  ਛੱਡ ਕੇ ਹੋਰ ਸਾਰੇ ਸਮਾਜਕ ਇਕੱਠਾਂ ਅਤੇ ਸਬੰਧਤ ਸਮਾਗਮਾਂ 'ਤੇ ਮੁਕੰਮਲ ਰੋਕ ਲਾਉਣ ਦੇ ਹੁਕਮ ਦਿਤੇ ਗਏ ਹਨ | ਅੰਤਮ ਸਸਕਾਰ ਅਤੇ ਵਿਆਹ-ਸ਼ਾਦੀਆਂ ਵਿਚ ਸਿਰਫ਼ 20 ਵਿਅਕਤੀਆਂ ਨੂੰ  ਸ਼ਾਮਲ ਹੋਣ ਦੀ ਇਜਾਜ਼ਤ ਹੋਵੇਗੀ | ਮੁੱਖ ਮੰਤਰੀ ਨੇ ਹੁਕਮ ਦਿਤੇ ਕਿ ਇਨ੍ਹਾਂ ਜ਼ਿਲਿ੍ਹਆਂ, ਜਿਨ੍ਹਾਂ ਵਿਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਰਾਤ ਦਾ ਕਰਫ਼ਿਊ ਰਹੇਗਾ, ਐਤਵਾਰ ਨੂੰ  ਸਿਨੇਮੇ, ਮਲਟੀਪੈਕਸ, ਰੈਸਟੋਰੈਂਟ, ਮਾਲਜ਼ ਆਦਿ ਵੀ ਬੰਦ ਰਹਿਣਗੇ ਜਦਕਿ ਰਾਤ ਦੇ ਕਰਫ਼ਿਊ ਕਰ ਕੇ ਹੋਮ ਡਲਿਵਰੀ ਦੀ ਆਗਿਆ ਹੋਵੇਗੀ | ਮੁੱਖ ਮੰਤਰੀ ਨੇ ਇਨ੍ਹਾਂ ਜ਼ਿਲਿ੍ਹਆਂ ਦੇ ਸਿਵਲ ਅਤੇ ਪੁਲਿਸ ਦੇ ਸਿਖਰਲੇ ਅਧਿਕਾਰੀਆਂ ਨੂੰ  


ਹੁਕਮ ਦਿਤੇ ਕਿ ਉਦਯੋਗਿਕ ਅਤੇ ਜ਼ਰੂਰੀ ਸੇਵਾਵਾਂ ਜਾਰੀ ਰੱਖਣ ਦੀ ਇਜਾਜ਼ਤ ਹੋਵੇਗੀ ਪਰ ਇਨ੍ਹਾਂ ਨੂੰ  ਛੱਡ ਕੇ ਬਾਕੀ ਸਾਰੀਆਂ ਬੰਦਿਸ਼ਾਂ ਦੀ ਪਾਲਣਾ ਸਖ਼ਤੀ ਨਾਲ ਲਾਗੂ ਕੀਤੀਆਂ ਜਾਣ | 
ਕੋਵਿਡ ਨਾਲ ਜਾਨਾਂ ਗੁਆਉਣ ਵਾਲਿਆਂ ਦੀ ਯਾਦ ਵਿਚ ਅਗਲੇ ਹਫ਼ਤੇ ਤੋਂ ਸੂਬਾ ਭਰ ਵਿਚ ਹਰ ਸਨਿਚਰਵਾਰ ਨੂੰ  ਸਵੇਰੇ 11 ਵਜੇ ਤੋਂ 12 ਵਜੇ ਤਕ ਇਕ ਘੰਟੇ ਲਈ ਚੁੱਪ ਧਾਰੀ (ਸਾਈਲੰਸ) ਜਾਵੇਗੀ ਅਤੇ ਇਸ ਸਮੇਂ ਦੌਰਾਨ ਕੋਈ ਵਾਹਨ ਵੀ ਨਹੀਂ ਚੱਲੇਗਾ | ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ  ਇਸ ਉਪਰਾਲੇ ਵਿਚ ਮਾਰਕੀਟ ਕਮੇਟੀਆਂ, ਸਰਪੰਚਾਂ ਆਦਿ ਸਮੇਤ ਆਮ ਲੋਕਾਂ ਨੂੰ  ਜੋੜਨ ਲਈ ਆਖਿਆ, ਭਾਵੇਂ ਕਿ ਇਸ ਵਿਚ ਸ਼ਮੂਲੀਅਤ ਕਰਨਾ ਉਨ੍ਹਾਂ ਦੀ ਸਵੈ-ਇੱਛਾ ਹੋਵੇਗੀ | ਸੂਬੇ ਦੇ ਵੱਧ ਪ੍ਰਭਾਵਤ 11 ਜ਼ਿਲਿ੍ਹਆਂ ਲੁਧਿਆਣਾ, ਜਲੰਧਰ, ਪਟਿਆਲਾ, ਮੋਹਾਲੀ, ਅੰਮਿ੍ਤਸਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਫ਼ਤਹਿਗੜ੍ਹ ਸਾਹਿਬ, ਰੋਪੜ ਅਤੇ ਮੋਗਾ ਵਿਚ ਮੁੱਖ ਮੰਤਰੀ ਨੇ ਸਰਕਾਰੀ ਦਫ਼ਤਰਾਂ ਵਿਚ ਵਿਅਕਤੀਗਤ ਰੂਪ ਵਿਚ ਡੀਲਿੰਗ ਕਰਨ 'ਤੇ ਰੋਕ ਲਾਉਣ ਦੇ ਹੁਕਮ ਦਿਤੇ ਹਨ ਅਤੇ ਨਾਗਰਿਕਾਂ ਨੂੰ  ਸਿਰਫ਼ ਜ਼ਰੂਰੀ ਸੇਵਾਵਾਂ ਲਈ ਹੀ ਦਫ਼ਤਰਾਂ ਵਿਚ ਆਉਣ ਵਾਸਤੇ ਉਤਸ਼ਾਹਤ ਕੀਤਾ ਜਾਵੇਗਾ |
ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ  ਆਨਲਾਈਨ ਪ੍ਰਣਾਲੀ ਨੂੰ  ਉਤਸ਼ਾਹਤ ਕਰਨ ਅਤੇ ਸ਼ਿਕਾਇਤਾਂ ਦੇ ਨਿਵਾਰਨ ਲਈ ਵਰਚੂਅਲ ਵਿਧੀ ਅਪਣਾਉਣ ਲਈ ਆਖਿਆ |  ਭਾਵੇਂ ਹੋਰ ਜ਼ਿਲਿ੍ਹਆਂ ਵਿਚ ਅਜੇ ਅਜਿਹੀਆਂ ਬੰਦਿਸ਼ਾਂ ਲਾਗੂ ਨਹੀਂ ਹੋਣਗੀਆਂ ਪਰ ਮੁੱਖ ਮੰਤਰੀ ਨੇ ਮਾਈਕ੍ਰੋ-ਕੰਟੇਨਮੈਂਟ ਅਤੇ ਕੰਟੇਨਮੈਂਟ ਜ਼ੋਨਾਂ ਵਿਚ ਤੁਰਤ ਸਖ਼ਤਾਈ ਅਤੇ ਨਿਗਰਾਨੀ ਰੱਖਣ ਲਈ ਰਣਨੀਤੀ ਤਿਆਰ ਕਰਨ ਦੇ ਹੁਕਮ ਦਿਤੇ |  ਮੁੱਖ ਮੰਤਰੀ ਨੇ ਉਚ ਅਧਿਕਾਰੀਆਂ ਨਾਲ ਕੋਵਿਡ ਟਾਸਕ ਫ਼ੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਦੋ ਹਫ਼ਤਿਆਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ | 
ਸਿਹਤ ਅਧਿਕਾਰੀਆਂ ਨੂੰ  ਰੋਜ਼ਾਨਾ 35,000 ਟੈਸਟ ਕਰਨ ਦੇ ਹੁਕਮ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਫ਼ੈਲਾਉਣ ਵਾਲਿਆਂ (ਸੁਪਰ ਸਪਰੈਡਰ) 'ਤੇ ਵਿਸ਼ੇਸ਼ ਧਿਆਨ ਦਿਤਾ ਜਾਣਾ ਚਾਹੀਦਾ ਹੈ ਅਤੇ ਸਰਕਾਰੀ ਮੁਲਾਜ਼ਮਾਂ, ਵਿਦਿਅਕ ਸੰਸਥਾਵਾਂ ਵਿਚ ਅਧਿਆਪਕਾਂ ਆਦਿ ਦੇ ਟੈਸਟ ਸਮੇਂ-ਸਮੇਂ ਸਿਰ ਕੀਤੇ ਜਾਣੇ ਚਾਹੀਦੇ ਹਨ | ਉਨ੍ਹਾਂ ਨੇ ਆਦੇਸ਼ ਦਿਤੇ ਕਿ ਆਰ.ਟੀ.ਪੀ.ਸੀ.ਆਰ. ਟੈਸਟਿੰਗ ਦੇ ਨਾਲ ਆਰ.ਏ.ਟੀ. ਟੈਸਟਿੰਗ ਵਧਾਉਣੀ ਚਾਹੀਦੀ ਹੈ ਜਦਕਿ ਹਰ ਪਾਜ਼ੇਟਿਵ ਵਿਅਕਤੀ ਦੇ ਸੰਪਰਕ ਵਿਚ ਆਏ 30 ਵਿਅਕਤੀਆਂ ਦਾ ਟੈਸਟ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸੀ.ਪੀ.ਟੀ.ਓਜ਼ ਵਲੋਂ ਇਸ ਕਾਰਜ ਦੀ ਨਿਜੀ ਤੌਰ 'ਤੇ ਨਿਗਾਰਨੀ ਕੀਤੀ ਜਾਣੀ ਚਾਹੀਦੀ ਹੈ | ਮੁੱਖ ਮੰਤਰੀ ਨੇ ਮੈਡੀਕਲ ਸਿਖਿਆ ਤੇ ਖੋਜ ਵਿਭਾਗ ਨੂੰ  ਸਪੈਸ਼ਲਿਸਟਾਂ/ਸੁਪਰ-ਸਪੈਸ਼ਲਿਸਟਾਂ ਦੀ ਭਰਤੀ ਤੁਰਤ ਮੁਕੰਮਲ ਕਰਨ ਦੇ ਨਿਰਦੇਸ਼ ਦਿਤੇ | 
ਸੂਬੇ ਵਿਚ ਕੋਵਿਡ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਇਸ ਸਾਲ ਖ਼ਰੀਦ ਕਾਰਜਾਂ ਦੀ ਸ਼ੁਰੂਆਤ 10 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੋਵਿਡ ਸਮੀਖਿਆ ਦੀ ਮੀਟਿੰਗ ਦੌਰਾਨ ਖ਼ਰੀਦ ਵਿਚ ਦੇਰੀ ਕਰਨ ਦਾ ਫ਼ੈਸਲਾ ਲਿਆ ਗਿਆ | ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੀਟਿੰਗ ਦੌਰਾਨ ਦਸਿਆ ਕਿ ਕੋਵਿਡ ਦੇ ਮਾਮਲਿਆਂ ਵਿਚ ਹੋ ਰਹੇ ਵਾਧੇ ਨੂੰ  ਵੇਖਦਿਆਂ ਵਿਭਾਗ ਨੂੰ  ਸੁਰੱਖਿਅਤ ਖ਼ਰੀਦ ਸਬੰਧੀ ਪ੍ਰਬੰਧਾਂ ਲਈ ਵਧੇਰੇ ਸਮੇਂ ਦੀ ਜ਼ਰੂਰਤ ਹੈ | ਉਨ੍ਹਾਂ ਨੇ ਮੁੱਖ ਮੰਤਰੀ ਕੋਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ  'ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰimageimageਨ ਯੋਜਨਾ' ਵਿਚ ਵਾਧਾ ਕਰਨ ਵਾਸਤੇ ਪੱਤਰ ਲਿਖਣ ਦੀ ਅਪੀਲ ਵੀ ਕੀਤੀ |    


 

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement