
ਮੁਲਜ਼ਮ ਵਾਰਦਾਤ ਮਗਰੋਂ ਮੌਕੇ ਤੋਂ ਫਰਾਰ ਹੈ।
ਗੁਰਦਾਸਪੁਰ: ਬਟਾਲਾ ਦੇ ਨਜ਼ਦੀਕ ਪਿੰਡ ਜੈਤੋ ਸਰਜਾ ਵਿੱਚ ਇੱਕ ਸਾਬਕਾ ਫੌਜੀ ਦੇ ਕਤਲ ਦਾ ਮਾਮਲਾ ਸਾਹਮਣੇ ਆਏ ਹੈ। ਮ੍ਰਿਤਕ ਦੀ ਪਛਾਣ ਹਰਪਾਲ ਸਿੰਘ ਵਜੋਂ ਹੋਈ ਹੈ। ਦੱਸ ਦੇਈਏ ਕਿ ਸਾਬਕਾ ਫੌਜੀ ਹਰਪਾਲ ਸਿੰਘ ਦੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੂੰ ਅੰਜਾਮ ਪਿੰਡ ਦੇ ਹੀ ਇਕ ਵਿਅਕਤੀ ਨੇ ਦਿੱਤਾ ਹੈ। ਮੁਲਜ਼ਮ ਵਾਰਦਾਤ ਮਗਰੋਂ ਮੌਕੇ ਤੋਂ ਫਰਾਰ ਹੈ।
police
ਮ੍ਰਿਤਕ ਦੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਸ਼ਾਮ 6 ਵੱਜ ਇਹ ਘਟਨਾ ਵਾਪਰੀ ਜਦੋਂ ਹਰਪਾਲ ਸਿੰਘ ਅਪਣੀ ਪਤਨੀ ਨਾਲ ਮੋਟਰਸਾਇਕਲ ਤੇ ਦੁੱਧ ਲੈ ਕੇ ਆ ਰਿਹਾ ਸੀ ਤਾਂ ਪਿੰਡ ਦੇ ਹੀ ਇਕ ਵਿਅਕਤੀ ਨੇ ਉਸਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤੀਆਂ।
balwinder singh
ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਹਮਲੇ ਵਿਚ ਹਰਪਾਲ ਸਿੰਘ ਦੀ ਪਤਨੀ ਬੱਚ ਗਈ। ਮੌਕੇ 'ਤੇ ਪੁਹੰਚੇ ਐਸਐਚਓ ਅਵਤਾਰ ਸਿੰਘ ਪੁਲਿਸ ਥਾਣਾ ਰੰਗੜਨੰਗਲ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।