ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ
Published : Mar 20, 2021, 1:39 pm IST
Updated : Mar 20, 2021, 2:46 pm IST
SHARE ARTICLE
Farmer leader Joginder Singh Ugrahan
Farmer leader Joginder Singh Ugrahan

ਫੇਫੜਿਆਂ 'ਚ ਇਨਫੈਕਸ਼ਨ ਹੋਣ ਕਰਕੇ ਚੈੱਕਅਪ ਲਈ ਹਸਪਤਾਲ ਲਿਆਂਦਾ ਗਿਆ ਸੀ।

ਬਠਿੰਡਾ: ਦੇਸ਼ ਭਰ ਵਿਚ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਕਾਰ ਅੱਜ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਜਾਣਕਾਰੀ ਦੇ ਮੁਤਾਬਿਕ ਉਨ੍ਹਾਂ ਨੂੰ ਇਲਾਜ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਦੋ ਦਿਨਾਂ ਤੋਂ ਜ਼ੇਰੇ ਇਲਾਜ ਹਨ।  ਡਾਕਟਰਾਂ ਦੇ ਮੁਤਾਬਕ 17 ਮਾਰਚ  ਨੂੰ ਕਿਸਾਨ ਆਗੂ ਨੂੰ ਫੇਫੜਿਆਂ 'ਚ ਇਨਫੈਕਸ਼ਨ ਹੋਣ ਕਰਕੇ ਚੈੱਕਅਪ ਲਈ ਹਸਪਤਾਲ ਲਿਆਂਦਾ ਗਿਆ ਸੀ।

CoronavirusCoronavirus

ਇਸ ਦੌਰਾਨ ਹੀ ਕੋਰੋਨਾ ਟੈਸਟ ਵੀ ਕੀਤਾ ਗਿਆ ਸੀ ਜਿਸ ਤੋਂ ਬਾਅਦ ਕਿਸਾਨ ਆਗੂ ਜੋਗਿੰਦਰ ਸਿੰਘ ਦੀ ਰਿਪੋਰਟ ਪਾਜ਼ੇਟਿਵ ਆਈ ਹੈ।  ਦੱਸ ਦਈਏ ਕਿ ਕਿਸਾਨ ਅੰਦੋਲਨ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਦਿੱਲੀ ਦੇ ਟਿਕਰੀ ਬਾਰਡਰ 'ਤੇ ਵੀ ਮੋਰਚਾ ਸੰਭਾਲਿਆ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement