ਹੁਣ ਤੱਕ ਮੌਤਾਂ ਦਾ ਅੰਕੜਾ 810 ਹੋ ਗਿਆ ਹੈ।
ਜਲੰਧਰ: ਕੋਰੋਨਾ ਵਾਇਰਸ ਮਹਾਂਮਾਰੀ ਦੀ ਦੂਜੀ ਲਹਿਰ ਪੂਰੇ ਦੇਸ਼ ਨੂੰ ਘੇਰ ਰਹੀ ਹੈ। ਸ਼ਨੀਵਾਰ ਸਵੇਰ ਤੱਕ ਪਿਛਲੇ 24 ਘੰਟਿਆਂ ਵਿਚ 2021 ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ਭਰ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ 40, 953 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਵਿਚਕਾਰ ਜਲੰਧਰ ਜ਼ਿਲ੍ਹੇ ਵਿੱਚ ਕੋਰੋਨਾ ਦਾ ਕਹਿਰ ਤੇਜ਼ੀ ਨਾਲ ਵੱਧਦਾ ਹੀ ਜਾ ਰਿਹਾ ਹੈ।
ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਅੱਜ ਕਰੋਨਾ ਨਾਲ 12 ਲੋਕਾਂ ਦੀ ਮੌਤ ਹੋ ਗਈ ਤੇ 415 ਦੇ ਕਰੀਬ ਨਵੇਂ ਪਾਜ਼ੇਟਿਵ ਕੇਸ ਆਏ ਹਨ। ਇੰਨ੍ਹਾਂ ਵਿੱਚ 390 ਜਲੰਧਰ ਨਾਲ, ਜਦ ਕਿ 25 ਮਰੀਜ਼ ਬਾਹਰਲੇ ਜ਼ਿਲ੍ਹਿਆਂ ਦੇ ਹਨ। ਹੁਣ ਤੱਕ ਮੌਤਾਂ ਦਾ ਅੰਕੜਾ 810 ਹੋ ਗਿਆ ਹੈ। ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 25581 ਹੋ ਗਈ ਹੈ।
ਦੱਸਣਯੋਗ ਹੈ ਕਿ ਦੇਸ਼ ਭਰ ਵਿਚ 1 ਲੱਖ, 59 ਹਜ਼ਾਰ, 558 ਲੋਕਾਂ ਦੀ ਮੌਤ ਕੋਵਿਡ -19 ਸੰਕਰਮਣ ਕਾਰਨ ਹੋਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿਚ ਇਸ ਵੇਲੇ 2 ਲੱਖ 88 ਹਜ਼ਾਰ 394 ਸਰਗਰਮ ਮਰੀਜ਼ ਹਨ, ਜਦੋਂ ਕਿ 1,11,07,332 ਮਰੀਜ਼ ਕੋਰੋਨਾ ਦੀ ਲਾਗ ਨਾਲ ਪੂਰੀ ਤਰ੍ਹਾਂ ਤੰਦਰੁਸਤ ਹੋ ਗਏ ਹਨ। ਦੇਸ਼ ਵਿਚ ਹੁਣ ਤੱਕ 4,20,63,392 ਲੋਕਾਂ ਨੂੰ ਵੈਕਸੀਨ ਲੱਗ ਚੁੱਕੀ ਹੈ।