
ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਇਲਾਜ ਕਰਵਾ ਰਹੇ ਸੁਖਬੀਰ ਬਾਦਲ
ਚੰਡੀਗੜ੍ਹ: ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ। ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਹ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਇਲਾਜ ਕਰਵਾ ਰਹੇ ਹਨ।
Sukhbir Singh Badal
ਇਸ ਦੇ ਚਲਦਿਆਂ ਅੱਜ ਉਹਨਾਂ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਕਾਲ ਜ਼ਰੀਏ ਉਹਨਾਂ ਦਾ ਹਾਲ-ਚਾਲ ਜਾਣਿਆ। ਸਾਬਕਾ ਮੁੱਖ ਮੰਤਰੀ ਨੇ ਵੀਡੀਓ ਕਾਲ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਤੰਦਰੁਸਤੀ ਦੀ ਕਾਮਨਾ ਕੀਤੀ ਤੇ ਉਹਨਾਂ ਨੂੰ ਆਸ਼ੀਰਵਾਦ ਦਿੱਤਾ।
Parkash Badal And Sukhbir Badal
ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਹਨਾਂ ਦੇ ਪਰਿਵਾਰ ਦੇ ਤਿੰਨ ਕਰਮਚਾਰੀਆਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਇਸ ਸਭ ਦੇ ਵਿਚਕਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੀ ਕੋਰੋਨਾ ਟੈਸਟ ਕਰਵਾਇਆ ਗਿਆ ਹਾਲਾਂਕਿ ਉਹਨਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਪਰ ਇਸ ਤੋਂ ਬਾਅਦ ਉਹ ਦਿੱਲੀ ਸ਼ਿਫ਼ਟ ਹੋ ਗਏ ਹਨ। ਸੂਤਰਾਂ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਅਗਲੇ ਕੁਝ ਦਿਨਾਂ ਲਈ ਇਕਾਂਤਵਾਸ ਰਹਿਣਗੇ।