
ਚਾਰ ਸਾਲ ਸ਼ਾਹੀ ਫਾਰਮ ਹਾਊਸ ਵਿੱਚ ਬੈਠੇ ਸਰਕਾਰ ਚਲਾਉਂਦੇ ਰਹੇ ਕੈਪਟਨ ਅਮਰਿੰਦਰ...
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਬੀਤੇ ਕੱਲ੍ਹ ਏਬੀਪੀ-ਸੀਵੋਟਰ ਵੱਲੋਂ ਕੀਤੇ ਗਏ ਸਰਵੇ ਨੂੰ ਲੈ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਪੂਰਾ ਨਾ ਹੋਣ ਕਾਰਨ ਲੋਕਾਂ ਵਿੱਚ ਗੁੱਸੇ ਵਿੱਚ ਹਨ ਅਤੇ 2022 ਵਿੱਚ ਕੈਪਟਨ ਨੂੰ ਸਬਕ ਸਿਖਾਉਂਦੇ ਹੋਏ 'ਆਪ' ਦੀ ਸਰਕਾਰ ਬਣਾਉਣਗੇ।
ਅੱਜ ਇਥੇ ਪਾਰਟੀ ਹੈੱਡ ਕੁਆਟਰ ਉਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ।
captain amarinder singh
ਉਨ੍ਹਾਂ 2017 ਵਿੱਚ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤਾ ਚੋਣ ਮੈਨੀਫੈਸਟਾ ਦਿਖਾਉਂਦੇ ਹੋਏ ਕਿਹਾ ਕਿ ਇਸ ਵਿੱਚ ਸਾਫ ਤੌਰ ਉਤੇ ਲਿਖਿਆ ਹੈ ਕਿ 4 ਹਫਤਿਆਂ ਵਿੱਚ ਨਸ਼ਾ ਖਤਮ ਕੀਤਾ ਜਾਵੇਗਾ, ਪਰ ਹੁਣ ਕੈਪਟਨ ਅਮਰਿੰਦਰ ਸਿੰਘ ਕਹਿ ਰਹੇ ਹਨ ਉਨ੍ਹਾਂ ਨਸ਼ੇ ਦਾ ਲੱਕ ਤੋੜਨ ਦਾ ਵਾਅਦਾ ਕੀਤਾ ਸੀ ਨਾ ਕਿ ਨਸ਼ਾ ਖਤਮ ਕਰਨ ਲਈ। ਅਸਲੀਅਤ ਇਹ ਹੈ ਕਿ ਕੈਪਟਨ ਅਮਰਿੰਦਰ ਨੇ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ 9 ਨੁਕਤਿਆਂ ਉਤੇ ਜੋ ਵਾਅਦੇ ਕੀਤੇ ਸਨ ਜਿਨ੍ਹਾਂ ਵਿੱਚ ਤਰ੍ਹਾਂ-ਤਰ੍ਹਾਂ ਦੇ ਮਾਫੀਆ ਨੂੰ ਖਤਮ ਕਰਨਾ, ਘਰ-ਘਰ ਰੁਜ਼ਗਾਰ ਦੇਣਾ, ਬਿਜਲੀ ਦੀਆਂ ਕੀਮਤਾਂ ਘੱਟ ਕਰਨਾ, ਨਸ਼ਾ ਖਤਮ ਕਰਨਾ ਤੋਂ ਇਲਾਵਾ ਹੋਰ ਵਾਅਦੇ ਕੀਤੇ ਸਨ।
AAP Govt
ਪਰ ਸੱਤਾ ਵਿੱਚ ਆਉਣ ਤੋਂ ਬਾਅਦ ਕੈਪਟਨ ਸਾਰੇ ਵਾਅਦਿਆਂ ਤੋਂ ਮੁਕਰ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 4 ਸਾਲ ਤੋਂ ਸ਼ਾਹੀ ਫਾਰਮ ਹਾਊਸ ਤੋਂ ਬਾਹਰ ਨਹੀਂ ਨਿਕਲੇ, ਉਥੇ ਬੈਠੇ ਹੀ ਆਪਣੀ ਸਰਕਾਰ ਚਲਾਉਂਦੇ ਰਹੇ। ਉਨ੍ਹਾਂ ਕਿਹਾ ਕਿ 2017 ਵਿੱਚ ਚੋਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਚੋਣਾਂ ਜਿੱਤਣ ਲਈ ਪ੍ਰਸ਼ਾਂਤ ਕਿਸ਼ੋਰ ਨਾਲ ਮਿਲਕੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਸਨ।
Jarnail Singh
ਹੁਣ ਜਦੋਂ ਦੁਬਾਰਾ ਚੋਣਾਂ ਨੇੜੇ ਆ ਗਈਆਂ ਤਾਂ ਦੁਬਾਰਾਂ ਤੋਂ ਝੂਠ ਬੋਲਣ ਲਈ ਪ੍ਰਸ਼ਾਂਤ ਕਿਸੋਰ ਨੂੰ ਲੈ ਆਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਕਰਕੇ ਪੰਜਾਬ ਦੇ ਲੋਕ ਉਨ੍ਹਾਂ ਤੋਂ ਪ੍ਰਭਾਵਿਤ ਹਨ, ਇਸ ਲਈ ਉਹ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਦਿੱਲੀ ਦੇ ਵਾਂਗ ਪੰਜਾਬ ਵਿੱਚ ਵੀ ਵਿਕਾਸ ਕੀਤਾ ਜਾਵੇਗਾ।