
ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁਹਾਲੀ: ਮੁਹਾਲੀ ਦੇ ਰਾਧਾ ਸੁਆਮੀ ਚੌਂਕ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਇਹ ਹਾਦਸਾ ਉਦੋਂ ਵਾਪਰਿਆ ਜਦ ਤੇਜ਼ ਰਫ਼ਤਾਰ ਮਰਸੀਡੀਜ਼ ਕਾਰ ਨੇ ਕਾਰ ਅਰਟੀਗਾ ਨੂੰ ਟੱਕਰ ਮਾਰ ਦਿੱਤੀ। ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
accident
ਸੂਤਰਾਂ ਦੇ ਮੁਤਾਬਿਕ ਤੇਜ਼ ਰਫ਼ਤਾਰ ਮਰਸੀਡੀਜ਼ ਕਾਰ ਤੇ ਕਾਰ ਅਰਟੀਗਾ ਵਿਚਾਲੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।
accident
ਅਰਟੀਗਾ ਕਾਰ ਨੂੰ ਟੱਕਰ ਮਾਰਨ ਮਗਰੋਂ ਮਰਸੀਡੀਜ਼ ਨੇ ਦੋ ਸਾਇਕਲ ਸਵਾਰਾਂ ਨੂੰ ਕੁਚੱਲ ਦਿੱਤਾ ਅਤੇ ਸੜਕ ਕਿਨਾਰੇ ਰੇਲਿੰਗ ਨਾਲ ਜਾ ਟੱਕਰਾਈ। ਹਾਦਸੇ ਦੌਰਾਨ ਮਰਸੀਡੀਜ਼ ਵਿੱਚ ਤਿੰਨ ਲੋਕ ਸਵਾਰ ਸੀ। ਏਅਰਬੈਗ ਕਾਰਨ ਮਰਸੀਡੀਜ਼ ਸਵਾਰ ਲੋਕ ਬਚ ਗਏ।
accident
ਹਾਦਸੇ ਤੋਂ ਬਾਅਦ ਜ਼ਖ਼ਮੀ ਕਾਰ ਚਾਲਕ ਅਤੇ ਹੋਰ ਲੋਕਾਂ ਨੂੰ ਹਾਦਸੇ ਮਗਰੋਂ ਫੇਜ਼-6 ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਇੱਥੇ ਡਾਕਟਰਾਂ ਨੇ ਤਿੰਨ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।