
ਹਾਈ ਕੋਰਟ ਦੇ ਜਸਟਿਸ ਰਿਤੂ ਬਾਹਰੀ ਅਤੇ ਜਸਟਿਸ ਅਰਚਨਾ ਪੁਰੀ ਦੇ ਬੈਂਚ ਨੇ ਇਸ ਸਬੰਧ ਵਿੱਚ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ।
ਚੰਡੀਗੜ੍ਹ: ਦੇਸ਼ ਭਰ ਕੋਰੋਨਾ ਦੇ ਮਾਮਲੇ ਲਗਾਤਾਰ ਵਧਣ ਕਰਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਲਿਆ ਹੈ। ਹੁਣ ਕੋਰਟ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਵਿਆਹਾਂ ਦੀ ਰਜਿਸਟ੍ਰੇਸ਼ਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਜਸਟਿਸ ਰਿਤੂ ਬਾਹਰੀ ਅਤੇ ਜਸਟਿਸ ਅਰਚਨਾ ਪੁਰੀ ਦੇ ਬੈਂਚ ਨੇ ਇਸ ਸਬੰਧ ਵਿੱਚ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ।
Marriage
ਬੈਂਚ ਨੇ ਕਈ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ਜਸਟਿਸ ਰਿਤੂ ਬਾਹਰੀ ਤੇ ਜਸਟਿਸ ਅਰਚਨਾ ਪੁਰੀ ਨੇ ਇਹ ਫ਼ੈਸਲਾ ਸੁਣਾਇਆ ਕਿ ਇਹ ਸੰਭਵ ਹੈ ਕਿ ਭਾਰਤ ਵਿੱਚ ਕੋਈ ਵੀ ਵਿਅਕਤੀ ਹਜ਼ਾਰਾਂ ਕਿਲੋਮੀਟਰ ਦੂਰ ਰਹਿੰਦਾ ਹੋਇਆ ਵੀ ਕਿਸੇ ਹੋਰ ਧਿਰ ਨਾਲ ਤੁਰੰਤ ਗੱਲਬਾਤ ਕਰ ਸਕਦਾ ਹੈ। ਅਦਾਲਤ ਨੇ ਕਿਹਾ ਕਿ ਸੂਚਨਾ ਤੇ ਤਕਨਾਲੋਜੀ ਕਾਨੂੰਨ ਇਸੇ ਲਈ ਪਾਸ ਕੀਤਾ ਗਿਆ ਸੀ ਕਿ ਇੰਝ ਹੀ ਦੂਰ ਬੈਠੇ ਜੋੜਿਆਂ ਦੇ ਵਿਆਹਾਂ ਦੀ ਰਜਿਸਟ੍ਰੇਸ਼ਨ ਵੀ ਹੋ ਸਕਦੀ ਹੈ।
PUNJAB HARYANA HIGH COURT
ਦੱਸਣਯੋਗ ਹੈ ਕਿ ਐਮੀ ਰੰਜਨ ਤੇ ਉਨ੍ਹਾਂ ਦੀ ਪਤਨੀ ਮੀਸ਼ਾ ਵਰਮਾ ਨੇ ਹਾਈ ਕੋਰਟ ’ਚ ਆਪਣੀ ਅਰਜ਼ੀ ਇਸ ਸਬੰਧੀ ਦਾਖ਼ਲ ਕੀਤੀ ਸੀ। ਇਸ ਜੋੜੀ ਦੇ ਵਕੀਲ ਨੇ ਹਾਈ ਕੋਰਟ ਦੇ ਬੈਂਚ ਨੂੰ ਦੱਸਿਆ ਸੀ ਕਿ ਉਨ੍ਹਾਂ ਦੇ ਮੁਵੱਕਿਲ ਐਮੀ ਰੰਜਨ ਦੀ ਪਤਨੀ ਮੀਸ਼ਾ ਵਰਮਾ ਮੈਡੀਕਲ ਕਿੱਤੇ ਨਾਲ ਜੁੜੇ ਹੋਏ ਹਨ ਤੇ ਉਨ੍ਹਾਂ ਦੀ ਅਮਰੀਕਾ ਵਿੱਚ ਕੋਵਿਡ ਕਾਰਣ ਖ਼ਾਸ ਡਿਊਟੀ ਲੱਗੀ ਹੋਈ ਹੈ।
ਮੀਡੀਆ ਰਿਪੋਰਟ ਦੇ ਅਨੁਸਾਰ ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਤੇ ਮੈਰਿਜ ਆਫ਼ੀਸਰ ਨੇ ਕਿਹਾ ਸੀ ਕਿ ਵਿਸ਼ੇਸ਼ ਵਿਆਹ ਕਾਨੁੰਨ, 1954 ਅਧੀਨ ਆਨਲਾਈਨ ਵਿਆਹ ਦੀ ਰਜਿਸਟ੍ਰੇਸ਼ਨ ਦੀ ਕੋਈ ਵਿਵਸਥਾ ਨਹੀਂ ਹੈ ਪਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਤਾਜ਼ਾ ਫ਼ੈਸਲੇ ਅਨੁਸਾਰ ਇਸ ਜੋੜੀ ਨੂੰ ਵਿਆਹ ਦੀ ਇਜਾਜ਼ਤ ਮਿਲ ਗਈ ਹੈ। ਹੁਣ ਇਹ ਜੋੜੀ ਅਮਰੀਕਾ 'ਚ ਰਹਿ ਕੇ ਭਾਰਤ 'ਚ ਆਪਣਾ ਵਿਆਹ ਰਜਿਸਟਰਡ ਕਰਵਾ ਸਕਣਗੇ।