
ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।
ਮੋਗਾ : ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।
Drug
ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਮੋਗਾ ਤੋਂ ਸਾਹਮਣੇ ਆਇਆ ਹੈ। ਜਿਥੇ 17 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਭੀ ਵਜੋਂ ਹੋਈ ਹੈ। ਵਧੇਰੇ ਜਾਣਕਾਰੀ ਦਿੰਦਿਆਂ ਹੋਇਆ ਮ੍ਰਿਤਕ ਦੇ ਦਾਦਾ ਨੇ ਦੱਸਿਆ ਕਿ ਕਿ ਉਨ੍ਹਾਂ ਦਾ ਪੋਤਾ ਰਾਤ ਸਾਧਾਂਵਾਲੀ ਬਸਤੀ ਵਿਚ ਰਹਿਣ ਵਾਲੇ ਬਿੱਲਾ ਨਾਮੀ ਨੌਜਵਾਨ ਕੋਲ ਗਿਆ ਸੀ
Death
ਜਿੱਥੇ ਉਸਨੇ ਨਸ਼ੇ ਦਾ ਟੀਕਾ ਲਗਾ ਲਿਆ ਅਤੇ ਓਵਰਡੋਜ਼ ਕਾਰਨ ਮੌਕੇ ’ਤੇ ਉਸ ਦੀ ਮੌਤ ਹੋ ਗਈ। ਬਜ਼ੁਰਗ ਨੇ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਨਸ਼ੇ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇ ਤਾਂ ਜੋ ਉਸ ਦੇ ਪੋਤੇ ਵਾਂਗ ਹੋਰ ਮਾਵਾਂ ਦੇ ਪੁੱਤ ਨਾ ਜਾਣ ਅਤੇ ਨਾ ਹੀ ਹੱਸਦੇ-ਵੱਸਦੇ ਘਰ ਉੱਜੜਨ।