
ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਚੀਮਾ ਖੁਰਦ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ
ਅਨੰਦਪੁਰ ਸਾਹਿਬ: ਹੋਲਾ-ਮਹੱਲਾ ਵੇਖ ਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਪਰਤਦਿਆਂ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ACCIDENT
ਜਾਣਕਾਰੀ ਅਨੁਸਾਰ ਬੀਤੀ ਰਾਤ ਨੌਜਵਾਨ ਸਾਰੀ ਸੰਗਚ ਨਾਲ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਿਹਾ ਸੀ ਤਾਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਦਰਸ਼ਨ ਲਈ ਰੁਕਣਾ ਸੀ ਪਰ ਰਾਤ 11 ਵਜੇ ਦੇ ਕਰੀਬ ਥਰਮਲ ਪਲਾਂਟ ਦੇ ਨੇੜੇ ਸੜਕ ਵਿੱਚ ਖੱਡਾ ਹੋਣ ਕਰਕੇ ਟਰੈਕਟਰ ਵਿੱਚ ਹੁਲਾਰਾ ਵੱਜਣ ਨਾਲ ਨੌਜਵਾਨ ਥੱਲੇ ਡਿੱਗ ਗਿਆ ਅਤੇ ਸਿਰ ਵਿੱਚ ਸੱਟ ਲੱਗ ਗਈ ਜਿਸ ਤੋ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ‘ਚ ਲਿਜਾਇਆ ਗਿਆ ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Jagdeep Singh
ਮ੍ਰਿਤਕ ਦੀ ਪਹਿਚਾਣ ਜਗਦੀਪ ਸਿੰਘ ਜੋ ਕਿ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਚੀਮਾ ਖੁਰਦ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਜਗਦੀਪ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ, ਜਿਸਨੇ +2 ਤੱਕ ਪੜ੍ਹਾਈ ਕੀਤੀ ਸੀ।