ਪੰਜਾਬ ਪੁਲਿਸ ਨੇ ਸੁਲਝਾਈ ਨਾਮਵਰ ਕੌਮਾਂਤਰੀ ਕਬੱਡੀ ਖਿਡਾਰੀ ਦੇ ਕਤਲ ਦੀ ਗੁੱਥੀ; ਚਾਰ ਗਿ੍ਫ਼ਤਾਰ
Published : Mar 20, 2022, 6:52 am IST
Updated : Mar 20, 2022, 6:52 am IST
SHARE ARTICLE
image
image

ਪੰਜਾਬ ਪੁਲਿਸ ਨੇ ਸੁਲਝਾਈ ਨਾਮਵਰ ਕੌਮਾਂਤਰੀ ਕਬੱਡੀ ਖਿਡਾਰੀ ਦੇ ਕਤਲ ਦੀ ਗੁੱਥੀ; ਚਾਰ ਗਿ੍ਫ਼ਤਾਰ

  ਵਿਦੇਸ਼ੀ ਮੂਲ ਦੇ ਤਿੰਨ ਵਿਅਕਤੀਆਂ ਦੀ ਮੁੱਖ ਸਾਜ਼ਸ਼ਘਾੜਿਆਂ ਵਜੋਂ ਪਛਾਣ ; ਤਿੰਨਾਂ ਵਿਰੁਧ ਮੁਕੱਦਮਾ ਦਰਜ

ਚੰਡੀਗੜ੍ਹ/ਜਲੰਧਰ, 19 ਮਾਰਚ (ਸ.ਸ.ਸ.) : ਪੰਜਾਬ ਪੁਲਿਸ ਨੇ ਕੌਮਾਂਤਰੀ ਕਬੱਡੀ ਖਿਡਾਰੀ ਦੇ ਕਤਲ ਤੋਂ ਇਕ ਹਫ਼ਤੇ ਤੋਂ ਵੀ ਘੱਟ ਸਮੇਂ ਅੰਦਰ, ਇਸ ਕਤਲ ਦੀ ਸਾਜ਼ਸ਼ ਰਚਣ ਵਾਲੇ ਚਾਰ ਦੋਸ਼ੀਆਂ ਨੂੰ  ਗਿ੍ਫ਼ਤਾਰ ਕਰ ਕੇ ਇਸ ਵੱਡੇ ਕਤਲ ਕਾਂਡ ਦੀ ਗੁੱਥੀ ਨੂੰ  ਸੁਲਝਾ ਲਿਆ ਹੈ |
ਦਸਣਯੋਗ ਹੈ ਕਿ 14 ਮਾਰਚ, 2022 ਨੂੰ  ਸ਼ਾਮ 6 ਵਜੇ ਦੇ ਕਰੀਬ ਜਲੰਧਰ ਦੇ ਪਿੰਡ ਮੱਲ੍ਹੀਆਂ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਨੇ ਨਾਮਵਰ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ਼ ਸੰਦੀਪ ਨੰਗਲ ਅੰਬੀਆ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ ਸੀ |
ਗਿ੍ਫ਼ਤਾਂਰ ਕੀਤੇ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਉਰਫ਼ ਯੁਵਰਾਜ ਵਾਸੀ ਸੰਗਰੂਰ, ਕੌਸ਼ਲ ਚੌਧਰੀ ਵਾਸੀ ਨਾਹਰਪੁਰ ਰੂਪਾ, ਗੁਰੂਗ੍ਰਾਮ, ਹਰਿਆਣਾ, ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਾਂ ਦੇ ਅਮਿਤ ਡਾਗਰ; ਸਿਮਰਨਜੀਤ ਸਿੰਘ ਉਰਫ਼ ਜੁਝਾਰ ਸਿੰਘ ਉਰਫ਼ ਗੈਂਗਸਟਰ ਵਾਸੀ ਪਿੰਡ ਮਾਧੋਪੁਰ ਪੀਲੀਭੀਤ, ਯੂ.ਪੀ. ਵਜੋਂ ਹੋਈ ਹੈ | ਇਹ ਚਾਰੇ ਅਪਰਾਧੀ, ਜੋ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਕ ਮਾਮਲਿਆਂ ਜਿਨ੍ਹਾਂ ਵਿਚ ਜ਼ਿਆਦਾਤਰ ਕਤਲ ਅਤੇ ਇਰਾਦਾ ਕਤਲ ਦੇ ਕੇਸ ਹਨ, 'ਚ ਲੋੜੀਂਦੇ ਹਨ,  ਨੂੰ  ਵੱਖ-ਵੱਖ ਜੇਲਾਂ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ |
ਪੁਲਿਸ ਨੇ ਤਿੰਨ ਮੁੱਖ ਸਾਜ਼ਸ਼ਘਾੜਿਆਂ ਨੂੰ  ਵੀ ਨਾਮਜ਼ਦ ਕੀਤਾ ਹੈ ਜਿਨ੍ਹਾਂ ਦੀ ਪਛਾਣ ਸਨੋਵਰ ਢਿੱਲੋਂ, ਜੋ ਅੰਮਿ੍ਤਸਰ ਦਾ ਵਸਨੀਕ ਹੈ ਅਤੇ ਅੱਜ-ਕਲ ਬਰੈਂਪਟਨ, ਓਨਟਾਰੀਓ, ਕੈਨੇਡਾ ਵਿਚ ਰਹਿੰਦਾ ਹੈ ਅਤੇ ਕੈਨੇਡੀਅਨ ਸੱਥ ਟੀਵੀ ਅਤੇ ਰੇਡੀਉ ਸ਼ੋਅ ਦਾ ਨਿਰਮਾਤਾ ਅਤੇ ਨਿਰਦੇਸ਼ਕ ਹੈ; ਸੁਖਵਿੰਦਰ ਸਿੰਘ ਉਰਫ਼ ਸੁੱਖਾ ਦੁੱਨੇਕੇ ਉਰਫ਼ ਸੁੱਖ ਸਿੰਘ ਵਾਸੀ ਪਿੰਡ ਦੁੱਨੇਕੇ, ਵਾਸੀ ਮੋਗਾ ਅਤੇ ਜੋ ਪਿਛਲੇ ਕੱੁਝ ਸਾਲਾਂ ਤੋਂ ਕੈਨੇਡਾ 'ਚ ਰਹਿ ਰਿਹਾ ਹੈ, ਜਗਜੀਤ ਸਿੰਘ ਉਰਫ਼ ਗਾਂਧੀ ਵਾਸੀ ਡੇਹਲੋਂ, ਲੁਧਿਆਣਾ ਜੋ ਮੌਜੂਦਾ ਸਮੇਂ ਵਿਚ ਮਲੇਸ਼ੀਆ ਵਿਚ ਰਹਿ ਰਿਹਾ ਹੈ, ਵਜੋਂ ਕੀਤੀ ਗਈ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਵੀ.ਕੇ ਭਾਵਰਾ ਨੇ ਸਨਿਚਰਵਾਰ ਨੂੰ  ਦਸਿਆ ਕਿ ਪੂਰੀ ਬਾਰੀਕੀ ਨਾਲ ਕੀਤੀ ਜਾਂਚ ਅਤੇ ਇਤਲਾਹ ਦੇ ਅਧਾਰ 'ਤੇ, ਜਲੰਧਰ ਦਿਹਾਤੀ ਪੁਲਿਸ ਨੇ ਫ਼ਤਹਿ ਸਿੰਘ ਨੂੰ  ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ  ਸੀ |
ਡੀ.ਜੀ.ਪੀ. ਨੇ ਦਸਿਆ ਕਿ ਪੁਛਗਿੱਛ ਦੌਰਾਨ ਫ਼ਤਹਿ ਸਿੰਘ ਨੇ ਖੁਲਾਸਾ ਕੀਤਾ ਕਿ ਸਨੋਵਰ ਢਿੱਲੋਂ ਨੇ Tਨੈਸ਼ਨਲ ਕਬੱਡੀ ਫ਼ੈਡਰੇਸ਼ਨ ਆਫ਼ ਓਨਟਾਰੀਓU ਬਣਾਈ ਸੀ ਅਤੇ ਵੱਖ-ਵੱਖ ਖਿਡਾਰੀਆਂ ਨੂੰ  ਅਪਣੀ ਫ਼ੈਡਰੇਸ਼ਨ ਵਿਚ ਸ਼ਾਮਲ ਕਰਨ ਲਈ ਕੋਸ਼ਿਸ਼ ਕਰ ਰਿਹਾ ਸੀ | ਫ਼ਤਿਹ ਨੇ ਦਸਿਆ ਕਿ ਜ਼ਿਆਦਾਤਰ ਨਾਮਵਰ ਖਿਡਾਰੀ ਮਿ੍ਤਕ ਸੰਦੀਪ ਵਲੋਂ ਚਲਾਏ ਜਾ ਰਹੇ Tਮੇਜਰ ਲੀਗ ਕਬੱਡੀ'' ਨਾਲ ਜੁੜੇ ਹੋਏ ਸਨ, ਜੋ ਕਿ ਸਨੋਵਰ ਦੀ ਫ਼ੈਡਰੇਸ਼ਨ ਲਈ ਅਸਫ਼ਲਤਾ ਸਾਬਤ ਹੋ ਰਹੀ ਸੀ | ਫ਼ਤਹਿ ਨੇ ਕਬੂਲਿਆ ਕਿ ਉਸ ਨੇ ਵੀ ਕੁੱਝ ਖਿਡਾਰੀਆਂ 'ਤੇ ਸਨੋਵਰ ਫ਼ੈਡਰੇਸ਼ਨ ਵਿਚ ਸ਼ਾਮਲ ਹੋਣ ਲਈ ਦਬਾਅ ਪਾਇਆ ਸੀ |
ਹੋਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਜਲੰਧਰ ਦਿਹਾਤੀ ਸਤਿੰਦਰ ਸਿੰਘ ਨੇ ਦਸਿਆ ਕਿ ਫ਼ਤਹਿ ਨੇ ਕਬੂਲਿਆ ਹੈ  ਕਿ ਸਨੋਵਰ ਦੀਆਂ ਹਦਾਇਤਾਂ 'ਤੇ ਉਸ ਨੇ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁੱਨੇਕੇ ਨਾਲ ਮਿਲ ਕੇ ਸੰਦੀਪ ਨੂੰ  ਮੌਤ ਦੇ ਘਾਟ ਉਤਾਰਨ ਲਈ ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ |
ਉਨ੍ਹਾਂ ਦਸਿਆ ਕਿ ਸੁਖ ਦੁੱਨੇਕੇ ਦੇ ਨਿਰਦੇਸ਼ਾਂ 'ਤੇ ਸਿਮਰਨਜੀਤ ਉਰਫ਼ ਜੁਝਾਰ ਨੇ ਅੰਮਿ੍ਤਸਰ ਦੇ ਪ੍ਰੀਤਮ ਐਨਕਲੇਵ ਵਿਖੇ ਅਪਣੇ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਸ਼ੂਟਰਾਂ ਨੂੰ  ਛੁਪਨਗਾਹ ਮੁਹਈਆ ਕਰਵਾਈ ਸੀ | ਪੁਲਿਸ ਨੇ ਸਵਰਨ ਦੇ ਘਰੋਂ 18 ਜਿੰਦਾ ਕਾਰਤੂਸ ਅਤੇ 12 ਬੋਰ ਰਾਈਫ਼ਲ ਬਰਾਮਦ ਕੀਤੇ ਹਨ ਅਤੇ ਫ਼ਰਾਰ ਹੋਏ ਸਵਰਨ ਸਿੰਘ ਨੂੰ  ਵੀ ਕੇਸ ਵਿਚ ਨਾਮਜ਼ਦ ਕਰ ਲਿਆ ਹੈ | ਐਸ.ਐਸ.ਪੀ. ਨੇ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ  ਗਿ੍ਫ਼ਤਾਰ ਕਰ ਲਿਆ ਜਾਵੇਗਾ |

 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement