
ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ
ਮੋਗਾ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
Rape Case
ਅਜਿਹਾ ਹੀ ਮਾਮਲਾ ਮੋਗਾ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ। ਜਿਥੇ 5ਵੀਂ ਕਲਾਸ ’ਚ ਪੜ੍ਹਨ ਵਾਲੀ 9 ਸਾਲਾ ਲੜਕੀ ਨਾਲ ਉਸਦੇ ਮੂੰਹ ਬੋਲੇ ਚਾਚਾ ਵੱਲੋਂ ਉਸ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ।
Rape
ਪੁਲਿਸ ਨੇ ਦੋਸ਼ੀ ਖ਼ਿਲਾਫ ਮਾਮਲਾ ਦਰਜ ਕਰ ਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਸ਼ਰਮਨਾਕ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਲੜਕੀ ਦੇ ਪੇਟ ਵਿਚ ਦਰਦ ਹੋਇਆ ਅਤੇ ਜਦੋਂ ਉਸ ਨੇ ਪਰਿਵਾਰ ਨੂੰ ਇਸ ਬਾਰੇ ਦੱਸਿਆ ਤਾਂ ਪਰਿਵਾਰ ਦੰਗ ਰਹਿ ਗਿਆ।
rape case
ਪਰਿਵਾਰ ਨੇ ਇਸ ਘਟਨਾ ਦੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ, ਅਤੇ ਜਾਂਚ ਤੋਂ ਬਾਅਦ ਜਿਹੜੇ ਤੱਥ ਸਾਹਮਣੇ ਆਉਣਗੇ ਉਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।