
ਪੁਲਿਸ ਨੇ ਐਨਡੀਪੀਐਸ ਦੀ ਧਾਰਾ 22, 61, 85 ਤਹਿਤ ਕੇਸ ਕੀਤਾ ਦਰਜ
ਅਬੋਹਰ: ਅਬੋਹਰ ਦੇ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: IPO ਦੀ ਮਨਜ਼ੂਰੀ ਦੇਣ ਲਈ SEBI ਦਾ ਸਖ਼ਤ ਰੁਖ਼, 6 ਕੰਪਨੀਆਂ ਦੇ ਡਰਾਫਟ ਪੇਪਰ ਕੀਤੇ ਵਾਪਸ
ਫਾਜ਼ਿਲਕਾ ਦੀ ਐਸ.ਐਸ.ਪੀ ਅਵਨੀਤ ਕੌਰ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਖੂਈਆਂ ਸਰਵਰ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਜਿਸ ਕਾਰਨ ਬੀਤੇ ਦਿਨ ਸਹਾਇਕ ਥਾਣੇਦਾਰ ਮਨਜੀਤ ਸਿੰਘ ਗੁੰਮਜਾਲ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸ੍ਰੀਗੰਗਾਨਗਰ ਵੱਲੋਂ ਪੈਦਲ ਆ ਰਹੇ ਦੋ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਕੋਲ ਮੌਜੂਦ ਪਿੱਟੂ ਬੈਗ ਦੀ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ: ਕਰੋੜਾਂ ਰੁਪਏ ਦਾ ਮਾਲਕ ਅੱਜ ਬਿੱਲ ਭਰਨ ਤੋਂ ਵੀ ਹੋਇਆ ਮੁਥਾਜ
ਇਹਨਾਂ ਤੋਂ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ 100 ਐਮਜੀ ਅਤੇ ਕੋਵਿਡੋਲ 100 ਐਸਆਰ ਦੀਆਂ ਲਗਭਗ 1000 ਗੋਲੀਆਂ ਬਰਾਮਦ ਹੋਈਆਂ। ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ, ਥਾਣਾ ਧਰਮਕੋਟ ਮੋਗਾ ਅਤੇ ਪਰਮਜੀਤ ਸਿੰਘ ਪੁੱਤਰ ਦਲੀਪ ਵਾਸੀ ਮਹਿਤਪੁਰ ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਐਨਡੀਪੀਐਸ ਦੀ ਧਾਰਾ 22, 61, 85 ਤਹਿਤ ਕੇਸ ਦਰਜ ਕਰ ਲਿਆ ਹੈ।