
ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ, ਭੇਜਿਆ ਜੇਲ੍ਹ
ਅਰਨੀਵਾਲਾ : ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਿਸ ਵਲੋਂ ਚੌਕਸੀ ਵਰਤੀ ਜਾ ਰਹੀ ਹੈ ਅਤੇ ਸੂਬੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਹਰ ਹੀਲਾ ਕੀਤਾ ਜਾ ਰਿਹਾ ਹੈ। ਇਸ ਦੇ ਚਲਦੇ ਹੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਥਾਣਾ ਅਰਨੀਵਾਲਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ: ਗੜ੍ਹਸ਼ੰਕਰ ਦੇ ਸਾਬਕਾ ਸਰਪੰਚ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ!
ਸਥਾਨਕ ਪੁਲਿਸ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਵਾਰਿਸ ਪੰਜਾਬ ਦੇ ਨਾਲ ਜੁੜੇ ਇੱਕ ਵਿਅਕਤੀ ਵਲੋਂ ਮਾਹੌਲ ਖਰਾਬ ਕਰਨ ਦੀ ਖੂਫ਼ੀਆ ਏਜੰਸੀਆਂ ਤੋਂ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਪੁਲਿਸ ਨੇ ਪਿੰਡ ਮੁਲਿਆ ਵਾਲੀ ਵਾਸੀ ਨਰਿੰਦਰ ਪਾਲ ਸਿੰਘ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਇਹ ਵੀ ਪੜ੍ਹੋ: ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਸਾਬਕਾ MLA ਕੁਲਦੀਪ ਵੈਦ ਵਿਜੀਲੈਂਸ ਕੋਲ ਹੋਏ ਪੇਸ਼
ਫੜੇ ਗਏ ਵਿਅਕਤੀ ਖ਼ਿਲਾਫ਼ 107 ,151 ਧਾਰਾ ਤਹਿਤ ਕਾਰਵਾਈ ਕਰਦਿਆਂ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਦੀਆਂ ਵੀ ਗੱਲਾਂ ਵਿਚ ਨਾ ਆਓ ਅਤੇ ਅਮਨ-ਸ਼ਾਂਤੀ ਬਣਾਈ ਰੱਖੋ।