ਭਰਾ ਹਰਜੀਤ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਆਏ ਸਾਹਮਣੇ, ਕਹਿ ਦਿੱਤੀ ਵੱਡੀ ਗੱਲ

By : GAGANDEEP

Published : Mar 20, 2023, 8:37 pm IST
Updated : Mar 20, 2023, 8:37 pm IST
SHARE ARTICLE
photo
photo

ਅੰਮ੍ਰਿਤਪਾਲ ਦੇ ਗ੍ਰਿਫਤਾਰ ਕੀਤੇ ਗਏ 4 ਸਾਥੀਆਂ ਨੂੰ ਅੰਮ੍ਰਿਤਸਰ ਦੀ ਬਾਬਾ ਬਕਾਲਾ ਸਾਹਿਬ ਅਦਾਲਤ ਵਿੱਚ ਪੇਸ਼ ਕੀਤਾ ਗਿਆ

 

 ਮੁਹਾਲੀ: ਸੋਮਵਾਰ ਨੂੰ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਗ੍ਰਿਫਤਾਰ ਕੀਤੇ ਗਏ 4 ਸਾਥੀਆਂ ਨੂੰ ਅੰਮ੍ਰਿਤਸਰ ਦੀ ਬਾਬਾ ਬਕਾਲਾ ਸਾਹਿਬ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਐਤਵਾਰ ਰਾਤ ਆਤਮ ਸਮਰਪਣ ਕਰਨ ਵਾਲੇ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਹਰਜੀਤ ਸਿੰਘ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨ.ਐਸ.ਏ.) ਲਗਾਇਆ ਗਿਆ ਹੈ। ਦੂਜੇ ਪਾਸੇ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਆਪਣੇ ਪੁੱਤਰ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਮੀਡੀਆ ਸਾਹਮਣੇ ਚਿੰਤਾ ਪ੍ਰਗਟਾਈ ਹੈ।

ਸੋਮਵਾਰ ਨੂੰ ਪੁਲਿਸ ਨੇ ਅੰਮ੍ਰਿਤਪਾਲ ਦੇ 4 ਸਾਥੀਆਂ ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ ਅਤੇ ਸੁਖਮਨ ਨੂੰ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ। ਇਨ੍ਹਾਂ ਚਾਰਾਂ 'ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 279, 186, 506, 427 ਤੋਂ ਇਲਾਵਾ ਆਰਮਜ਼ ਐਕਟ ਦੀਆਂ 25, 54 ਤਹਿਤ ਐਫਆਈਆਰ ਦਰਜ ਕੀਤੀ ਹੈ। ਪੁਲਿਸ ਨੇ ਚਾਰਾਂ ਕੋਲੋਂ ਹਥਿਆਰ ਆਦਿ ਬਰਾਮਦ ਹੋਣ ਦਾ ਹਵਾਲਾ ਦਿੰਦਿਆਂ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਚਾਰਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ।

ਪੁਲਿਸ ਵੱਲੋਂ ਮੁਲਜ਼ਮਾਂ ਨੂੰ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕਰਨ ਦੀ ਸੂਚਨਾ ਮਿਲਣ ’ਤੇ ਤਰਸੇਮ ਸਿੰਘ ਆਪਣੇ ਭਰਾ ਹਰਜੀਤ ਸਿੰਘ ਨੂੰ ਮਿਲਣ ਲਈ ਅਦਾਲਤ ਵਿੱਚ ਪੁੱਜਿਆ। ਹਾਲਾਂਕਿ ਇਸ ਤੋਂ ਪਹਿਲਾਂ ਪੁਲਿਸ ਨੇ ਹਰਜੀਤ ਸਿੰਘ 'ਤੇ ਐਨਐਸਏ ਲਗਾ ਕੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ। ਤਰਸੇਮ ਸਿੰਘ ਅਨੁਸਾਰ ਹਰਜੀਤ ਸਿੰਘ ਨੇ ਐਤਵਾਰ ਰਾਤ ਪਰਿਵਾਰ ਨੂੰ ਫੋਨ ਕੀਤਾ। ਉਦੋਂ ਹਰਜੀਤ ਸਿੰਘ ਨੇ ਦੱਸਿਆ ਸੀ ਕਿ ਉਸ ਦੀ ਪੰਜਾਬ ਪੁਲਿਸ ਦੇ ਬਾਰਡਰ ਰੇਂਜ ਦੇ ਡੀਆਈਜੀ ਨਾਲ ਗੱਲ ਹੋਈ ਹੈ ਅਤੇ ਉਹ ਆਤਮ ਸਮਰਪਣ ਕਰਨ ਜਾ ਰਿਹਾ ਹੈ।

ਤਰਸੇਮ ਸਿੰਘ ਨੇ ਦਾਅਵਾ ਕੀਤਾ ਕਿ ਉਸ ਨੇ ਹਰਜੀਤ ਸਿੰਘ ਨੂੰ ਅੰਮ੍ਰਿਤਪਾਲ ਬਾਰੇ ਪੁੱਛਿਆ ਸੀ ਪਰ ਹਰਜੀਤ ਸਿੰਘ ਨੂੰ ਵੀ ਉਸ ਬਾਰੇ ਕੋਈ ਜਾਣਕਾਰੀ ਨਹੀਂ ਸੀ। ਅੰਮ੍ਰਿਤਪਾਲ ਅਤੇ ਉਸ ਦਾ ਚਾਚਾ ਹਰਜੀਤ ਸਿੰਘ 18 ਮਾਰਚ ਦੀ ਸਵੇਰ ਪਿੰਡ ਜੱਲੂਪੁਰ ਖੇੜਾ ਤੋਂ ਇਕੱਠੇ ਘਰੋਂ ਨਿਕਲੇ ਸਨ ਪਰ ਪੁਲਿਸ ਵੱਲੋਂ ਪਿੱਛਾ ਕਰਕੇ ਰਸਤੇ ਵਿੱਚ ਹੀ ਵੱਖ ਹੋ ਗਏ। ਤਰਸੇਮ ਸਿੰਘ ਨੇ ਦਾਅਵਾ ਕੀਤਾ ਕਿ ਫੋਨ 'ਤੇ ਹੋਈ ਗੱਲਬਾਤ 'ਚ ਹਰਜੀਤ ਸਿੰਘ ਕਹਿ ਰਿਹਾ ਸੀ ਕਿ ਅੰਮ੍ਰਿਤਪਾਲ ਪੁਲਿਸ ਦੀ ਗ੍ਰਿਫਤ 'ਚ ਹੋਵੇਗਾ ਪਰ ਉਹ ਵੀ ਪੱਕੇ ਤੌਰ 'ਤੇ ਕੁਝ ਨਹੀਂ ਕਹਿ ਸਕਿਆ।

ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਸ ਦੇ ਘਰ ਜਾਂ ਪਿੰਡ ਵਿੱਚ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਵਿੱਚੋਂ ਪੁਲਿਸ ਨੂੰ ਕੁਝ ਨਹੀਂ ਮਿਲਿਆ। ਤਰਸੇਮ ਸਿੰਘ ਨੇ ਦੱਸਿਆ ਕਿ ਇਹ ਅੰਮ੍ਰਿਤਪਾਲ ਹੀ ਸੀ ਜਿਸ ਨੇ ਆਪਣੇ ਨਾਲ ਆਏ ਲੋਕਾਂ ਨੂੰ ਆਨੰਦਪੁਰ ਖਾਲਸਾ ਫੌਜ (ਏਕੇਐਫ) ਦਾ ਨਾਂ ਦਿੱਤਾ ਸੀ। ਜਿਸ ਤਰ੍ਹਾਂ ਨਿਹੰਗਾਂ ਨੂੰ ਖਾਲਸਾ ਫੌਜ ਕਿਹਾ ਜਾਂਦਾ ਹੈ, ਉਸੇ ਤਰ੍ਹਾਂ ਅੰਮ੍ਰਿਤਪਾਲ ਨੇ ਆਪਣੇ ਨਾਲ ਰਹਿਣ ਵਾਲਿਆਂ ਨੂੰ ਇਹ ਨਾਂ ਦਿੱਤਾ।
ਤਰਸੇਮ ਸਿੰਘ ਨੇ ਆਪਣੇ ਪੁੱਤਰ ਅੰਮ੍ਰਿਤਪਾਲ ਦੇ ਨਾ ਮਿਲਣ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਿਵੇਂ-ਜਿਵੇਂ ਸਮਾਂ ਬੀਤ ਰਿਹਾ ਹੈ, ਪਰਿਵਾਰ ਨੂੰ ਉਸ ਦੇ ਔਨਕਾਊਂਟਰ ਦਾ ਡਰ ਸਤਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement