ਅੰਮ੍ਰਿਤਪਾਲ ਅਜੇ ਵੀ ਫਰਾਰ, ਪੁਲਿਸ ਗ੍ਰਿਫਤਾਰ ਕਰਨ ਦੀ ਕਰ ਰਹੀ ਹੈ ਕੋਸ਼ਿਸ਼ : ਆਈਜੀ ਸੁਖਚੈਨ ਗਿੱਲ

By : GAGANDEEP

Published : Mar 20, 2023, 3:45 pm IST
Updated : Mar 20, 2023, 4:39 pm IST
SHARE ARTICLE
photo
photo

ਵਾਰਿਸ ਪੰਜਾਬ 'ਤੇ 6 ਕੇਸ ਕੀਤੇ ਗਏ ਦਰਜ

 

ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ ਹੈ, ਜਿਸ ਨੂੰ ਫੜਨ ਲਈ ਪੁਲਿਸ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਹ ਗੱਲ ਆਈਜੀ ਸੁਖਚੈਨ ਗਿੱਲ ਨੇ ਆਪਣੀ ਪ੍ਰੈਸ ਕਾਨਫਰੰਸ ਵਿੱਚ ਕਹੀ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ 114 ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ 10 ਹਥਿਆਰ ਅਤੇ 4 ਵਾਹਨ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਜ਼ਬਤ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੇ 5 ਸਾਥੀਆਂ 'ਤੇ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਲਾਇਆ ਗਿਆ ਹੈ। ਆਈ. ਜੀ. ਨੇ ਵੱਡਾ ਖ਼ੁਲਾਸਾ ਕਰਦਿਆਂ ਕਿਹਾ ਕਿ ਤੱਥਾਂ ਦੇ ਆਧਾਰ 'ਤੇ ਅੰਮ੍ਰਿਤਪਾਲ 'ਤੇ ਵੀ ਐੱਨ. ਐੱਸ. ਏ. ਲਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਅਤੇ ਫਰਜ਼ੀ ਖ਼ਬਰਾਂ 'ਤੇ ਧਿਆਨ ਨਾ ਦੇਣ। ਉਨ੍ਹਾਂ ਨੇ ਮੀਡੀਆ ਨੂੰ ਵੀ ਖ਼ਬਰ ਦੇਣ ਤੋਂ ਪਹਿਲਾਂ ਪੂਰੀ ਤਰ੍ਹਾਂ ਜਾਂਚ ਕਰਨ ਲਈ ਕਿਹਾ ਹੈ, ਜਿਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਵੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement