
ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਸ਼ੁਰੁ
ਗੋਨਿਆਣਾ : ਬਠਿੰਡਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੋਂ ਦੇ ਨਜ਼ਦੀਕੀ ਪਿੰਡ ਨਾਥੇਆਣਾ (ਮਹਿਮਾ ਸਰਜਾ) ਵਿਖੇ ਬੀਤੀ ਰਾਤ ਪਿੰਡ ਦੇ ਸ਼ਮਸਾਨਘਾਟ ਕੋਲ ਤੇਜ਼ਧਾਰ ਹਥਿਆਰਾਂ ਨਾਲ ਇਕ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: 14 ਦਿਨਾਂ ਲਈ ਵਧਾਈ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ, ਹੁਣ ED ਦੀ ਰਿਮਾਂਡ 'ਤੇ ਸਿਸੋਦੀਆ
ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ (75) ਪੁੱਤਰ ਰਾਮ ਸਿੰਘ ਵਾਸੀ ਪਿੰਡ ਸਵੀਆ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੱਸਿਆ ਬੀਤੀ ਰਾਤ ਜਦੋਂ ਸੁਖਦੇਵ ਸਿੰਘ ਗੁਰਦੁਆਰਾ ਸਾਹਿਬ ਜਾ ਰਿਹਾ ਸੀ ਤਾਂ ਇਸ ਦੌਰਾਨ ਕਿਸੇ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ। ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੁ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਗੈਂਗਸਟਰ ਰਿਤਿਕ ਬਾਕਸਰ ਨੇਪਾਲ ਤੋਂ ਗ੍ਰਿਫਤਾਰ, ਫਿਰੌਤੀ ਲਈ ਜੀ-ਕਲੱਬ 'ਤੇ ਕਰਵਾਈ ਸੀ ਗੋਲੀਬਾਰੀ