ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਬਹਿਸ ਮੁਕੰਮਲ
Published : Mar 20, 2023, 2:07 pm IST
Updated : Mar 20, 2023, 2:07 pm IST
SHARE ARTICLE
Paramraj Singh Umranangal and Sumedh Saini
Paramraj Singh Umranangal and Sumedh Saini

ਫਰੀਦਕੋਟ ਅਦਾਲਤ ਨੇ 21 ਮਾਰਚ ਤੱਕ ਸੁਰੱਖਿਅਤ ਰੱਖਿਆ ਫੈਸਲਾ

 

ਫਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀਪੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਮੋਗਾ ਦੇ ਤਤਕਾਲੀ ਐਸਐਸਪੀ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਫਰੀਦਕੋਟ ਅਦਾਲਤ ਵਿਚ ਬਹਿਸ ਮੁਕੰਮਲ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਮਾਣ ਵਾਲੀ ਗੱਲ: ਪੰਜਾਬ ਦੀ ਧੀ ਅਮਰੀਕਾ 'ਚ ਬਣੀ ਡਾਕਟਰ

ਐਡੀਸ਼ਨਲ ਸ਼ੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਕੋਟਕਪੂਰਾ ਗੋਲੀਕਾਂਡ ਨਾਲ ਜੁੜੇ ਮੁਕੱਦਮਾ ਨੰਬਰ 192/2015 ਅਤੇ 129/2018 ਵਿਚ ਤਿੰਨਾਂ ਨਾਮਜ਼ਦ ਪੁਲਿਸ ਅਫਸਰਾਂ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਫੈਸਲਾ 21 ਮਾਰਚ ਤੱਕ ਸੁਰੱਖਿਅਤ ਰੱਖਿਆ ਹੈ।

ਇਹ ਵੀ ਪੜ੍ਹੋ: ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਰਾਹੁਲ ਗਾਂਧੀ ’ਤੇ ਹਮਲਾ, “ਕਿੱਥੇ ਸਾਵਰਕਰ ਜੀ, ਕਿੱਥੇ ਰਾਹੁਲ ਗਾਂਧੀ…”

ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲਿਆਂ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਐਸਆਈਟੀ ਵਲੋਂ ਪਿਛਲੇ ਮਹੀਨੇ 24 ਫ਼ਰਵਰੀ ਨੂੰ ਫ਼ਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤੀਆਂ ਚਲਾਨ ਰਿਪੋਰਟਾਂ ਤੋਂ ਬਾਅਦ ਅਦਾਲਤ ਨੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਸੁਖਬੀਰ ਸਿੰਘ ਬਾਦਲ, ਸੁਮੇਧ ਸੈਣੀ ਅਤੇ ਹੋਰ ਪੰਜ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਨੇ ਸੰਮਨ ਜਾਰੀ ਕੀਤੇ ਸਨ।

ਇਹ ਵੀ ਪੜ੍ਹੋ: ਪੰਜਾਬ ਵਿਚ ਬਦਲੇਗਾ ਮੌਸਮ ਦਾ ਮਿਜਾਜ਼, ਕਈ ਇਲਾਕਿਆਂ ਵਿਚ ਛਾਈ ਬੱਦਲਵਾਈ 

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ 97 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਬਿਰਧ ਅਵਸਥਾ ਦੇ ਚਲਦਿਆਂ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ ਪਰ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿਤਾ ਗਿਆ ਸੀ। ਟਰਾਇਲ ਕੋਰਟ ਤੋਂ ਅਰਜ਼ੀ ਰੱਦ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਲਈ ਹਾਈ ਕੋਰਟ ਵਿਚ ਅਰਜ਼ੀ ਲਾ ਦਿਤੀ ਹੈ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement