ਪੰਜਾਬ ਸਰਕਾਰ ਨੇ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ 31 ਮਾਰਚ ਤੱਕ ਸੁਝਾਅ ਮੰਗੇ
Published : Mar 20, 2023, 5:38 pm IST
Updated : Mar 20, 2023, 5:38 pm IST
SHARE ARTICLE
Suggestions sought from general public for the agricultural policy till March 31
Suggestions sought from general public for the agricultural policy till March 31

ਸੂਬੇ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਹੈ ਖੇਤੀਬਾੜੀ ਨੀਤੀ: ਕੁਲਦੀਪ ਸਿੰਘ ਧਾਲੀਵਾਲ

 

ਚੰਡੀਗੜ੍ਹ: ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨੀ ਨੂੰ ਕਰਜ਼ਾ ਮੁਕਤ ਬਣਾਉਣ ਅਤੇ ਸਮੇਂ ਦੀ ਲੋੜ ਅਨੁਸਾਰ ਕਿਸਾਨੀ ਨੂੰ ਨਵੀਆਂ ਲੀਹਾਂ ਉਤੇ ਚੜ੍ਹਾਉਣ ਲਈ ਮੁੱਖ ਮੰਤਰੀ ਤਰਫੋਂ ਖੇਤੀਬਾੜੀ ਨੀਤੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: SGGS ਕਾਲਜ ਨੇ PU ਦੇ ਯੁਵਕ ਭਲਾਈ ਵਿਭਾਗ ਦੇ ਸਹਿਯੋਗ ਨਾਲ ਅੰਤਰ-ਕਾਲਜ ਹੈਰੀਟੇਜ ਵਰਕਸ਼ਾਪ ਦਾ ਕੀਤਾ ਆਯੋਜਨ

ਇਸੇ ਦੇ ਸਿਲਸਿਲੇ ਵਿੱਚ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਸਰਕਾਰ-ਕਿਸਾਨ ਮਿਲਣੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੀਤੀ ਵਿੱਚ ਕਿਸਾਨਾਂ ਦੀ ਫੀਡਬੈਕ ਨੂੰ ਸ਼ਾਮਲ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ, ਗਰੁੱਪ ਸਮੂਹਾਂ, ਸੈਲਫ ਹੈਲਪ ਗਰੁੱਪਾਂ, ਐਫ.ਪੀ.ਓ., ਕਿਸਾਨ ਐਸੋਸੀਏਸ਼ਨ, ਐਗਰੋ ਇੰਡਸਟਰੀਅਲ ਐਸੋਸੀਏਸ਼ਨਜ਼ ਤੋਂ ਇਲਾਵਾ ਆਮ ਲੋਕਾਂ ਤੋਂ 31 ਮਾਰਚ 2023 ਤੱਕ ਸੁਝਾਅ ਮੰਗੇ ਗਏ ਹਨ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਗੱਲਾਂ ਗ੍ਰਿਫ਼ਤਾਰੀ ਦੇਣ ਦੀਆਂ ਕਰਦਾ ਸੀ ਅਤੇ ਹੁਣ ਸਕੂਟੀ 'ਤੇ ਭੱਜ ਗਿਆ: MP ਰਵਨੀਤ ਬਿੱਟੂ

ਖੇਤੀਬਾੜੀ ਮੰਤਰੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਆਪਣੇ ਸੁਝਾਅ ਦੇਣ ਤਾਂ ਜੋ ਉਨ੍ਹਾਂ ਨੂੰ ਨੀਤੀ ਦਾ ਹਿੱਸਾ ਬਣਾਇਆ ਜਾ ਸਕੇ। ਸੁਝਾਅ ਦੇਣ ਲਈ ਮੋਬਾਈਲ ਨੰਬਰ 75080-18998 ਉਤੇ ਵੱਟਸਐਪ ਜਾਂ ਫੋਨ ਨੰਬਰ- 0172- 2969340 ਉਤੇ ਕਾਲ ਜਾਂ farmercomm@punjabmail.gov.in ਉਤੇ ਈਮੇਲ ਜਾਂ ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ, ਕਾਲਕਟ ਭਵਨ, ਏਅਰ ਪੋਰਟ ਚੌਕ, ਨੇੜੇ ਐਰੋਸਿਟੀ ਬਲਾਕ ਸੀ, ਏਅਰਪੋਰਟ ਰੋਡ, ਐਸ.ਏ.ਐਸ. ਨਗਰ (ਮੁਹਾਲੀ) ਉਤੇ ਚਿੱਠੀ ਪੱਤਰ ਭੇਜਿਆ ਜਾ ਸਕਦਾ ਹੈ। ਉਕਤ ਵਿੱਚੋਂ ਕਿਸੇ ਵੀ ਸੰਪਰਕ ਨੰਬਰ, ਈਮੇਲ ਜਾਂ ਪਤੇ ਉਤੇ ਆਪਣੀ ਸਹੂਲਤ ਅਨੁਸਾਰ ਸੁਝਾਅ ਭੇਜੇ ਜਾ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement