
Jagraon News: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
2 youth absconded after leaving a car full of money in Jagraon news in punjabi: ਲੋਕ ਸਭਾ ਚੋਣਾਂ ਦੇ ਸਬੰਧ ਵਿਚ ਲੁਧਿਆਣਾ ਦਿਹਾਤੀ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਨਾਕਾਬੰਦੀ ਕੀਤੀ ਹੋਈ ਹੈ, ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਪਾਰਟੀ ਦੇ ਉਮੀਦਵਾਰ ਵੋਟਰਾਂ ਨੂੰ ਲੁਭਾਉਣ ਲਈ ਪੈਸੇ ਜਾਂ ਹੋਰ ਸਮਾਨ ਨਾ ਦੇ ਸਕਣ। ਜਿਸ ਕਾਰਨ ਲੁਧਿਆਣਾ ਦੇ ਦਿਹਾਤੀ ਖੇਤਰ 'ਚ ਨਾਕਾਬੰਦੀ ਦੌਰਾਨ ਕਾਰ 'ਚ ਸਵਾਰ ਦੋ ਵਿਅਕਤੀ ਪੁਲਿਸ ਦੀ ਨਾਕਾਬੰਦੀ ਨੂੰ ਦੇਖ ਕੇ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ: Amritsar News: ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕੇਸਾਂ ਤੇ ਸਿਰੀ ਸਾਹਿਬ ਦੀ ਕੀਤੀ ਬੇਅਦਬੀ
ਜਿਸ ਤੋਂ ਬਾਅਦ ਜਦੋਂ ਪੁਲਿਸ ਨੇ ਕਾਰ ਨੂੰ ਕਬਜ਼ੇ 'ਚ ਲੈ ਕੇ ਜਾਂਚ ਕੀਤੀ ਤਾਂ ਕਾਰ 'ਚ ਪੈਸਿਆਂ ਦਾ ਢੇਰ ਦੇਖ ਕੇ ਪੁਲਿਸ ਵਾਲੇ ਵੀ ਹੈਰਾਨ ਰਹਿ ਗਏ। ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਉੱਚ ਅਧਿਕਾਰੀਆਂ ਨੂੰ ਮਾਮਲੇ ਦੀ ਸੂਚਨਾ ਦਿਤੀ। ਮੌਕੇ 'ਤੇ ਪਹੁੰਚ ਕੇ ਜਦੋਂ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪੈਸੇ ਗਿਣਨੇ ਸ਼ੁਰੂ ਕੀਤੇ ਤਾਂ ਗੱਡੀ 'ਚੋਂ 40 ਲੱਖ 25 ਹਜ਼ਾਰ ਰੁਪਏ ਬਰਾਮਦ ਹੋਏ|
ਇਹ ਵੀ ਪੜ੍ਹੋ: Punjab Weather Update: ਪੰਜਾਬ ’ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
ਪੁਲਿਸ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਪੈਸਾ ਕਿਸ ਮਕਸਦ ਲਈ ਵਰਤਿਆ ਜਾਣਾ ਸੀ। ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਪੈਸੇ ਦਾ ਚੋਣਾਂ ਨਾਲ ਕੋਈ ਸਬੰਧ ਹੈ ਜਾਂ ਨਹੀਂ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from '2 youth absconded after leaving a car full of money in Jagraon news in punjabi' stay tuned to Rozana Spokesman)