Amritsar News: ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕੇਸਾਂ ਤੇ ਸਿਰੀ ਸਾਹਿਬ ਦੀ ਕੀਤੀ ਬੇਅਦਬੀ

By : GAGANDEEP

Published : Mar 20, 2024, 12:23 pm IST
Updated : Mar 20, 2024, 12:23 pm IST
SHARE ARTICLE
Attack on Granthi Singh of Sri Darbar Sahib with sharp weapons Amritsar News
Attack on Granthi Singh of Sri Darbar Sahib with sharp weapons Amritsar News

Amritsar News: ਨਸ਼ਾ ਵੇਚਣ ਤੋਂ ਰੋਕਣ 'ਤੇ ਨਸ਼ਾਂ ਤਸਕਰਾਂ ਨੇ ਕੀਤਾ ਹਮਲਾ

Attack on Granthi Singh of Sri Darbar Sahib with sharp weapons Amritsar News: ਅੰਮ੍ਰਿਤਸਰ 'ਚ ਨਸ਼ਾ ਤਸਕਰਾਂ ਨੇ ਇਕ ਪਾਠੀ ਸਿੰਘ 'ਤੇ ਜਾਨਲੇਵਾ ਹਮਲਾ ਕੀਤਾ। ਪਾਠੀ ਸਿੰਘ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਦਾ ਸੀ, ਜਿਸ ਤੋਂ ਬਾਅਦ ਗੁੱਸੇ 'ਚ ਆਏ ਨਸ਼ਾ ਤਸਕਰਾਂ ਨੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਅਤੇ ਉਸ ਦਾ ਸਿਰੀ ਸਾਹਿਬ ਖੋਹ ਲਿਆ।

ਇਹ ਵੀ ਪੜ੍ਹੋ: Punjab Weather Update: ਪੰਜਾਬ ’ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ  

ਪੀੜਤ ਗੋਪਾਲ ਸਿੰਘ ਨੇ ਦੱਸਿਆ ਕਿ ਉਹ ਹਰਿਮੰਦਰ ਸਾਹਿਬ ਅਤੇ ਸ਼ਹੀਦਾਂ ਵਿੱਚ ਸ੍ਰੀ ਅਖੰਡ ਪਾਠੀ ਹੈ। ਗੋਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਆਂਢ-ਗੁਆਂਢ 'ਚ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ, ਜਦੋਂ ਉਨ੍ਹਾਂ ਅਤੇ ਉਸਦੇ ਮਾਪਿਆਂ ਨੇ ਉਨ੍ਹਾਂ ਨੂੰ ਨਸ਼ੇ ਦੇ ਕਾਰੋਬਾਰ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦਾ ਘਰੋਂ ਨਿਕਲਣਾ ਮੁਸ਼ਕਲ ਕਰ ਦਿਤਾ।

ਇਹ ਵੀ ਪੜ੍ਹੋ: Uttar Pradesh Murder News: UP ਤੋਂ ਵੱਡੀ ਖ਼ਬਰ ਆਈ ਸਾਹਮਣੇ, ਦੋ ਬੱਚਿਆਂ ਦਾ ਗਲਾ ਵੱਢ ਕੇ ਕੀਤਾ ਕਤਲ 

ਕੱਲ੍ਹ ਜਦੋਂ ਉਹ ਆਪਣੇ ਘਰ ਆਇਆ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਚਾਚੇ ਦੇ ਪਰਿਵਾਰ ਨਾਲ ਕਿਸੇ ਦੀ ਲੜਾਈ ਹੋਈ। ਜਿਸ ਤੋਂ ਬਾਅਦ ਮੈਂ ਚਾਚੇ ਦੇ ਘਰ ਜਾਣ ਲੱਗਾ।  ਜਦੋਂ ਉਹ ਉਨ੍ਹਾਂ ਦੇ ਘਰ ਗਿਆ ਤਾਂ ਮੁਲਜ਼ਮਾਂ ਨੇ ਦਰਵਾਜ਼ਾ ਤੋੜ ਕੇ ਉਸ ’ਤੇ ਹਮਲਾ ਕਰ ਦਿੱਤਾ। ਪਹਿਲਾਂ ਉਨ੍ਹਾਂ ਨੇ ਗੋਲੀ ਚਲਾਉਣ ਲਈ ਆਪਣੀ ਪਿਸਤੌਲ ਕੱਢੀ ਅਤੇ ਜਦੋਂ ਗੋਲੀ ਨਹੀਂ ਚੱਲੀ ਤਾਂ ਉਨ੍ਹਾਂ ਨੇ ਤਲਵਾਰ ਨਾਲ ਹਮਲਾ ਕਰ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਵੀ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਸ 'ਤੇ ਤਲਵਾਰ ਨਾਲ ਅਣਗਿਣਤ ਹਮਲੇ ਕੀਤੇ ਗਏ। ਉਸ ਦੇ ਚਾਚੇ ਦੇ ਬੱਚਿਆਂ 'ਤੇ ਵੀ ਹਮਲਾ ਕੀਤਾ ਗਿਆ ਅਤੇ ਸਾਰੇ ਗੰਭੀਰ ਜ਼ਖ਼ਮੀ ਹੋ ਗਏ। ਗੋਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਅਤੇ ਉਸ ਦਾ ਸਿਰੀ ਸਾਹਿਬ ਵੀ ਖੋਹ ਲਿਆ। ਪੀੜਤ ਨੇ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।

ਇਹ ਵੀ ਪੜ੍ਹੋ: Malerkotla News: ਪੁਲਿਸ ਨੇ 3 ਸਾਲਾ ਬੱਚੀ ਨਾਲ ਹੋਏ ਜਬਰ-ਜ਼ਿਨਾਹ ਤੇ ਕਤਲ ਦੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

(For more news apart from 'Attack on Granthi Singh of Sri Darbar Sahib with sharp weapons Amritsar News' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement