Bank Fraud Case: ED ਨੇ ਵਿਧਾਇਕ ਗੱਜਣਮਾਜਰਾ ਸਮੇਤ ਛੇ ਵਿਰੁਧ ਦਾਇਰ ਕੀਤੀ ਚਾਰਜਸ਼ੀਟ
Published : Mar 20, 2024, 3:40 pm IST
Updated : Mar 20, 2024, 3:41 pm IST
SHARE ARTICLE
ED files prosecution complaint against MLA Jaswant Singh Gajjan Majra in Bank Fraud Case
ED files prosecution complaint against MLA Jaswant Singh Gajjan Majra in Bank Fraud Case

ਈਡੀ ਨੇ ਕਰੀਬ ਚਾਰ ਮਹੀਨੇ ਪਹਿਲਾਂ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਸੀ

Bank Fraud Case: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨਾਲ ਸਬੰਧਤ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਵਿਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿਚ ਚਾਰਜਸ਼ੀਟ (ਪ੍ਰੌਸੀਕਿਊਸ਼ਨ ਸ਼ਿਕਾਇਤ) ਦਾਇਰ ਕੀਤੀ ਹੈ। ਇਸ ਸ਼ਿਕਾਇਤ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਸਮੇਤ 6 ਲੋਕਾਂ ਦੇ ਨਾਂਅ ਸ਼ਾਮਲ ਹਨ। ਈਡੀ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। ਦੱਸ ਦੇਈਏ ਕਿ ਜਲੰਧਰ ਈਡੀ ਨੇ ਕਰੀਬ ਚਾਰ ਮਹੀਨੇ ਪਹਿਲਾਂ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਈਡੀ ਦੀ ਇਹ ਵੱਡੀ ਕਾਰਵਾਈ ਹੈ।

ਜਲੰਧਰ ਜ਼ੋਨਲ ਦਫ਼ਤਰ ਨੇ ਤਾਰਾ ਕਾਰਪੋਰੇਸ਼ਨ ਲਿਮਟਿਡ ਅਤੇ ਤਾਰਾ ਹੈਲਥ ਫੂਡ ਲਿਮਟਿਡ ਦੇ ਸਾਬਕਾ ਡਾਇਰੈਕਟਰ ਜਸਵੰਤ ਸਿੰਘ ਅਤੇ ਤਾਰਾ ਕਾਰਪੋਰੇਸ਼ਨ ਲਿਮਟਿਡ ਅਤੇ ਹੋਰ ਦੇ ਮਾਮਲੇ ਵਿਚ ਤਿੰਨ ਕੰਪਨੀਆਂ ਸਮੇਤ ਛੇ ਹੋਰ ਮੁਲਜ਼ਮਾਂ ਵਿਰੁਧ 5 ਜਨਵਰੀ ਨੂੰ ਮੁਕੱਦਮਾ ਦਰਜ ਕੀਤਾ ਸੀ।

ਜਿਸ ਵਿਚ ਜਸਵੰਤ ਸਿੰਘ ਅਤੇ ਤਿੰਨ ਕੰਪਨੀਆਂ ਸਮੇਤ ਹੋਰ ਧਿਰਾਂ ਨੂੰ ਮੁਹਾਲੀ ਸਥਿਤ ਸਪੈਸ਼ਲ ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ (ਪੀ.ਐਮ.ਐਲ.ਏ.) ਐਕਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। 18 ਮਾਰਚ ਨੂੰ ਅਦਾਲਤ ਨੇ ਉਕਤ ਸ਼ਿਕਾਇਤ ਸਵੀਕਾਰ ਕਰ ਲਈ। ਦੱਸ ਦੇਈਏ ਕਿ ਕੇਂਦਰੀ ਜਾਂਚ ਬਿਊਰੋ ਨੇ ਵੀ ਗੱਜਣਮਾਜਰਾ ਵਿਰੁਧ ਐਫਆਈਆਰ ਦਰਜ ਕੀਤੀ ਸੀ। ਈਡੀ ਨੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਗੱਜਣਮਾਜਰਾ ਨੂੰ ਗ੍ਰਿਫਤਾਰ ਕਰ ਲਿਆ ਸੀ।

ਵਿਧਾਇਕ ਗੱਜਣਮਾਜਰਾ ਉਦੋਂ ਸੁਰਖੀਆਂ 'ਚ ਆਏ ਸਨ ਜਦੋਂ ਉਨ੍ਹਾਂ ਐਲਾਨ ਕੀਤਾ ਕਿ ਉਹ ਸਿਰਫ਼ ਇਕ ਰੁਪਏ ਦੀ ਤਨਖਾਹ ਲੈਣਗੇ। ਗੱਜਣਮਾਜਰਾ ਨੇ ਕਿਹਾ ਸੀ ਕਿ ਪੰਜਾਬ ਵਿੱਤੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਸ ਲਈ ਉਹ ਵਿਧਾਇਕ ਹੋਣ ਦੇ ਨਾਤੇ ਇਕ ਰੁਪਏ ਦੀ ਤਨਖਾਹ ਲੈਣਗੇ। ਚੋਣਾਂ ਵਿਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਹਰਾਇਆ।

ਈਡੀ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਅਪਰਾਧਿਕ ਸਾਜ਼ਿਸ਼ ਅਤੇ ਧੋਖਾਧੜੀ ਦੇ ਜ਼ਰੀਏ, ਤਾਰਾ ਕਾਰਪੋਰੇਸ਼ਨ ਲਿਮਟਿਡ ਦੁਆਰਾ ਲਏ ਗਏ 40.92 ਕਰੋੜ ਰੁਪਏ ਦੇ ਕਰਜ਼ੇ ਦੀ ਰਕਮ ਦਾ ਤਾਰਾ ਕਾਰਪੋਰੇਸ਼ਨ ਲਿਮਟਿਡ ਤੋਂ ਵੱਖ-ਵੱਖ ਸ਼ੈੱਲ ਫਰਮਾਂ ਵਿਚ ਭੇਜ ਦਿਤਾ ਗਿਆ ਸੀ। ਉਸ ਤੋਂ ਬਾਅਦ ਤਾਰਾ ਹੈਲਥ ਫੂਡ ਲਿਮਿਟੇਡ (THFL) ਅਤੇ ਤਾਰਾ ਸੇਲਜ਼ ਲਿਮਿਟੇਡ ਵਿਚ ਜੋੜਿਆ ਗਿਆ। ਇਸ ਤੋਂ ਬਾਅਦ ਜਸਵੰਤ ਸਿੰਘ ਦੇ ਨਿੱਜੀ ਖਾਤਿਆਂ ਵਿਚ 3.12 ਕਰੋੜ ਰੁਪਏ ਭੇਜੇ ਗਏ ਸਨ।

 (For more Punjabi news apart from ED files prosecution complaint against MLA Jaswant Singh Gajjan Majra in Bank Fraud Case, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement