Punjab News : ਦਰਦਨਾਕ ਸੜਕ ਹਾਦਸੇ ’ਚ 3 ਦੋਸਤਾਂ ਨੇ ਤੋੜਿਆ ਦਮ 

By : BALJINDERK

Published : Mar 20, 2024, 1:37 pm IST
Updated : Mar 20, 2024, 2:13 pm IST
SHARE ARTICLE
3 friends died in a road accident
3 friends died in a road accident

Punjab News : ਹੁਸ਼ਿਆਰਪੁਰ-ਫਗਵਾੜਾ ਹਾਈਵੇ ’ਤੇ ਜੇਸੀਬੀ ਨਾਲ ਮੋਟਰਸਾਈਕਲ ਦੀ ਹੋਈ ਟੱਕਰ, ਡਰਾਈਵਰ ਫ਼ਰਾਰ

Punjab News : ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਬੁੱਧਵਾਰ ਸਵੇਰੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਜੇਸੀਬੀ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਵਾਪਰਿਆ। ਤਿੰਨੇ ਮ੍ਰਿਤਕ ਨੌਜਵਾਨ ਦੋਸਤ ਸਨ ਅਤੇ ਹੁਸ਼ਿਆਰਪੁਰ ਤੋਂ ਫਗਵਾੜਾ ਵੱਲ ਜਾ ਰਹੇ ਸਨ।

ਇਹ ਵੀ ਪੜੋ:Chandigarh PGI Fire News :ਚੰਡੀਗੜ੍ਹ ਪੀਜੀਆਈ ਦੇ ਆਰਥੋ ਵਿਭਾਗ ’ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ 

ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਭੇਜ ਦਿੱਤਾ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਰੋਹਿਤ ਕੁਮਾਰ, ਅਸ਼ੀਸ਼ ਕੁਮਾਰ ਅਤੇ ਮਨੋਜ ਕੁਮਾਰ ਵਾਸੀ ਗੋਬਿੰਦਪੁਰ ਵਜੋਂ ਹੋਈ ਹੈ।  ਘਟਨਾ ਦੀ ਜਾਣਕਾਰੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਭੇਜ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੇ ਦੋਸਤ ਮੋਟਰਸਾਈਕਲ ’ਤੇ ਫਗਵਾੜਾ ਵੱਲ ਜਾ ਰਹੇ ਸਨ ਕਿ ਪਿੰਡ ਜਗਜੀਤਪੁਰ ਨੇੜੇ ਉਨ੍ਹਾਂ ਦੀ ਮੋਟਰਸਾਈਕਲ ਦੀ ਜੇਸੀਬੀ ਨਾਲ ਟੱਕਰ ਹੋ ਗਈ। ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ। ਜਿੱਥੇ ਕੁਝ ਸਮੇਂ ਬਾਅਦ ਉਸ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜੋ:Ludhiana News : ਲੁਧਿਆਣਾ ਦੇ ਰੈਸਟੋਰੈਂਟ ’ਚ ਨੌਜਵਾਨਾਂ ਨੇ ਮੈਨੇਜਰ-ਕਰਮਚਾਰੀ ਦੀ ਕੀਤੀ ਕੁੱਟਮਾਰ

ਘਟਨਾ ਵਾਲੀ ਥਾਂ ’ਤੇ ਪਹੁੰਚੀ ਪੁਲਿਸ ਨੇ ਆਸ-ਪਾਸ ਦੇ ਲੋਕਾਂ ਦੇ ਬਿਆਨ ਦਰਜ ਕੀਤੇ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਜੇਸੀਬੀ ਅਤੇ ਹਾਦਸੇ ’ਚ ਨੁਕਸਾਨੇ ਗਏ ਮ੍ਰਿਤਕਾਂ ਦੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ’ਚ ਲੈ ਲਿਆ। ਇਸ ਦੌਰਾਨ ਜੇਸੀਬੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਫਗਵਾੜਾ ਪੁਲਿਸ ਮੁਲਜ਼ਮਾਂ ਦੀ ਭਾਲ ਵਿੱਚ ਲੱਗੀ ਹੋਈ ਹੈ। ਪਿੰਡ ਗੋਬਿੰਦਪੁਰ ਵਾਸੀ ਗੋਲੂ ਨੇ ਦੱਸਿਆ ਕਿ ਮਰਨ ਵਾਲੇ ਤਿੰਨੇ ਨੌਜਵਾਨ ਉਸ ਦੇ ਦੋਸਤ ਸਨ। ਤਿੰਨੋਂ ਗੋਬਿੰਦਪੁਰ ਰਹਿੰਦੇ ਸਨ। 

ਇਹ ਵੀ ਪੜੋ:Chandigarh News: 50 ਸਾਲਾਂ ਤੋਂ ਖ਼ਾਲੀ ਪਏ ਪਲਾਟ ਦਾ ਮਾਮਲਾ; ਹਾਈ ਕੋਰਟ ਨੇ ਪ੍ਰਸ਼ਾਸਨ ਤੋਂ ਮੰਗਿਆ ਜਵਾਬ

SHO ਲਾਭ ਸਿੰਘ ਨੇ ਦੱਸਿਆ ਕਿ ਜੇਸੀਬੀ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। SHO ਲਾਭ ਸਿੰਘ ਨੇ ਇਹ ਵੀ ਦੱਸਿਆ ਕਿ ਤਿੰਨੇ ਨੌਜਵਾਨ ਸੰਗਮਰਮਰ ਵਿਛਾਉਣ ਦਾ ਕੰਮ ਕਰਦੇ ਸਨ। ਪੁਲਿਸ ਜੇਸੀਬੀ ਦੇ ਦਸਤਾਵੇਜ਼ਾਂ ਦੀ ਪੜਤਾਲ ਕਰਕੇ ਇਸ ਮਾਮਲੇ ’ਚ ਕੇਸ ਦਰਜ ਕਰੇਗੀ। ਜਿਸ ਵਿੱਚ ਆਈਪੀਸੀ ਦੀ ਧਾਰਾ 304 (ਦੋਸ਼ੀ ਕਤਲ) ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਜਾਣਗੀਆਂ।

ਇਹ ਵੀ ਪੜੋ:Chandigarh Road Accident News : ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਹੋਈ ਮੌਤ

 (For more news apart from Hoshiarpur-Phagwara highway on 3 friends died in a road accident News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement