
Punjab News : ਪੁਲਿਸ ਤੇ ਬੀਐਸਐਫ ਵੱਲੋਂ ਸਰਚ ਅਭਿਆਨ ਜਾਰੀ, ਦੋ ਦੋਸ਼ੀ ਫ਼ਰਾਰ, ਤਿੰਨਾਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
Punjab News : ਭਾਰਤ ਪਾਕਿਸਤਾਨ ਸਰਹੱਦ ਉੱਪਰ ਆਏ ਦਿਨ ਹੀ ਡਰੋਨ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਜਿਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਪਾਕਿਸਤਾਨ ਦੇ ਇਹਨਾਂ ਨਾਪਾਕ ਇਰਾਦਿਆਂ ਨੂੰ ਹਰ ਹੀਲੇ ਨਾਕਾਮ ਕੀਤਾ ਜਾ ਰਿਹਾ ਹੈ।
ਇਹ ਵੀ ਪੜੋ:Punjab News : ਦਰਦਨਾਕ ਸੜਕ ਹਾਦਸੇ ’ਚ 3 ਦੋਸਤਾਂ ਨੇ ਤੋੜਿਆ ਦਮ
ਪਾਕਿਸਤਾਨ ਭਾਰਤ ਸਰਹੱਦ ਤੋਂ ਡਰੋਨ ਬਰਾਮਦ ਕੀਤੇ ਜਾ ਰਹੇ ਹਨ। ਅੱਜ ਅਜਿਹਾ ਹੀ ਇੱਕ ਮਾਮਲਾ ਪਾਕਿਸਤਾਨ ਦੇ ਤਸਕਰਾਂ ਨਾਲ ਜੁੜਿਆ ਹੋਇਆ ਸਾਹਮਣੇ ਆ ਰਿਹਾ ਹੈ। ਜਿਸ ਵਿੱਚ ਤਰਨਤਾਰਨ ਥਾਣਾ ਖਾਲੜਾ ਦੀ ਪੁਲਿਸ ਤੇ BSF ਅਧੀਕਾਰੀਆਂ ਤੇ DSP ਪ੍ਰੀਤ ਇੰਦਰ ਸਿੰਘ ਦੀ ਹਾਜ਼ਰੀ ’ਚ ਪਾਕਿਸਤਾਨ ਦੇ ਤਸਕਰਾਂ ਪਾਸੋਂ ਭਾਰਤੀ ਮੂਲ ਦੇ ਨਾਗਰਿਕ ਵੱਲੋਂ ਹੈਰੋਇਨ ਦੀ ਖੇਪ ਮੰਗਵਾਈ ਗਈ ਹੈ। ਜਿਸ ਦੀ ਗੁਪਤ ਸੂਚਨਾ ਮਿਲਣ 'ਤੇ ਥਾਣਾ ਖਾਲੜਾ ਦੀ ਪੁਲਿਸ ਨੇ ਪਿੰਡ ਡਲ ਦੇ ਸਰਹੱਦੀ ਇਲਾਕੇ ਵਿਚ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਹੈ।
ਇਹ ਵੀ ਪੜੋ:Batala News : ਬਟਾਲਾ ਦੇ ਗੁਰਦੁਆਰਾ ਸਾਹਿਬ ’ਚ ਹੋਈ ਲੱਖਾਂ ਦੀ ਚੋਰੀ
ਪਾਕਿਸਤਾਨ ਤਸਕਰਾਂ ਨਾਲ ਸਬੰਧ ਹੋਣ ਦੇ ਸ਼ੱਕ ਦੇ ਚਲਦਿਆਂ ਥਾਣਾ ਖਾਲੜਾ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਿਸ ਵਿੱਚ ਤਿੰਨਾਂ ਵਿਅਕਤੀਆਂ ਦੀ ਪਹਿਚਾਣ ਜਗਰੂਪ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਮਾਣੋ ਚਾਹਲ, ਜੇਪੀ ਪੁੱਤਰ ਨਾਮਲੂਮ ਵਾਸੀ ਮਾਣੋਚਾਹਲ, ਦਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਾੜੀ ਗੋੜ ਸਿੰਘ ਵਜੋਂ ਹੋਈ ਹੈ। ਤਰਨਤਾਰਨ ਥਾਣਾ ਖਾਲੜਾ ਦੀ ਪੁਲਿਸ ਨੇ ਇਹਨਾਂ ਤਿੰਨਾਂ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਫ਼ਿਲਹਾਲ ਪੁਲਿਸ ਵੱਲੋਂ ਸਰਚ ਅਭਿਆਨ ਜਾਰੀ ਹੈ।
ਇਹ ਵੀ ਪੜੋ:Chandigarh Road Accident News : ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਹੋਈ ਮੌਤ
ਦੱਸ ਦਈਏ ਕਿ ਥਾਣਾ ਖਾਲੜਾ ਦੀ ਪੁਲਿਸ ਨੇ ਮੁਕਦਮਾ ਨੰਬਰ 30 NDPS ਐਕਟ ਅਤੇ 10, 11, 12 ਏਅਰ ਕਰਾਫਟ ਐਕਟ ਵਿੱਚ ਤਿੰਨੋ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ। ਜਿਸ ਵਿੱਚੋਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੋ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਚੋਂ ਬਾਹਰ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਕੋਈ ਵੀ ਜਾਣਕਾਰੀ ਮੀਡੀਆ ਨੂੰ ਨਹੀਂ ਦਿੱਤੀ ਜਾ ਰਹੀ।
ਇਹ ਵੀ ਪੜੋ:Chandigarh News: 50 ਸਾਲਾਂ ਤੋਂ ਖ਼ਾਲੀ ਪਏ ਪਲਾਟ ਦਾ ਮਾਮਲਾ; ਹਾਈ ਕੋਰਟ ਨੇ ਪ੍ਰਸ਼ਾਸਨ ਤੋਂ ਮੰਗਿਆ ਜਵਾਬ
(For more news apart from Pakistan smugglers aid arrested News in Punjabi, stay tuned to Rozana Spokesman)