Sangrur News: ਸੰਗਰੂਰ ਤੋਂ ਵੱਡੀ ਖਬਰ, ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਹੋਈ ਮੌਤ

By : GAGANDEEP

Published : Mar 20, 2024, 10:11 am IST
Updated : Mar 20, 2024, 11:15 am IST
SHARE ARTICLE
Punjab Sangrur Pooch Tragedy 4 people died with illicit liquor
Punjab Sangrur Pooch Tragedy 4 people died with illicit liquor

Sangrur News: ਪੁਲਿਸ ਨੇ ਪੋਸਟਮਾਰਟਮ ਲਈ ਭੇਜੀਆਂ ਲਾਸ਼ਾਂ

Punjab Sangrur Pooch Tragedy 4 people died with illicit liquor: ਸੰਗਰੂਰ ਦੇ ਪਿੰਡ ਗੁੱਜਰਾਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਹੜਕੰਪ ਮਚ ਗਿਆ।

ਇਹ ਵੀ ਪੜ੍ਹੋ: Punjab News: ਜਸ਼ਨਪ੍ਰੀਤ ਨੇ ਕੈਨੇਡਾ ’ਚ ਚਮਕਾਇਆ ਪੰਜਾਬ ਦਾ ਨਾਂ, ਯੂਨੀਵਰਸਿਟੀ ਆਫ਼ ਵਿਨੀਪੈਗ ਦੀ ਪ੍ਰਧਾਨਗੀ ਦੀ ਚੋਣ ਜਿੱਤੀ

ਮ੍ਰਿਤਕਾਂ ਦੀ ਪਹਿਚਾਣ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਵਜੋਂ ਹੋਈ ਹੈ। ਚਾਰ ਮੌਤਾਂ ਹੋਣ ਨਾਲ ਪਿੰਡ 'ਚ ਸੋਗ ਦੀ ਲਹਿਰ ਹੈ। ਪੁਲਿਸ ਥਾਣਾ ਦਿੜ੍ਹਬਾ ਦੀ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਲਿਤ ਪਰਿਵਾਰਾਂ ਨਾਲ ਸਬੰਧਤ ਹਨ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 ਫ਼ਿਲਹਾਲ ਇਹ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਕਿ ਉਨ੍ਹਾਂ ਨੇ ਇਹ ਸ਼ਰਾਬ ਕਿੱਥੋਂ ਲਈ ਸੀ, ਪਰ ਸੂਤਰਾਂ ਮੁਤਾਬਕ ਉਨ੍ਹਾਂ ਨੇ ਪਿੰਡਾਂ ਵਿਚ ਵਿਕਣ ਵਾਲੀ ਸ਼ਰਾਬ ਹੀ ਪੀਤੀ ਸੀ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਮੁੱਢਲੀ ਜਾਣਕਾਰੀ ਮੁਤਾਬਕ ਚਾਰੋਂ ਦੋਸਤਾਂ ਨੇ ਰਾਤ ਨੂੰ ਇਕੱਠੇ ਬਹਿ ਕੇ ਸ਼ਰਾਬ ਪੀਤੀ ਸੀ। ਰਾਤ ਨੂੰ ਉਹ ਘਰ ਜਾ ਕੇ ਸੌ ਗਏ ਪਰ ਸਵੇਰੇ ਉੱਠੇ ਹੀ ਨਹੀਂ। ਮ੍ਰਿਤਕਾਂ ਵਿਚੋਂ 2 ਦੀ ਉਮਰ 32-32 ਸਾਲ, 1 ਦੀ 42 ਸਾਲ ਅਤੇ ਇਕ ਦੀ 50 ਸਾਲ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਪ੍ਰਸ਼ਾਸਨ ਸਵੇਰੇ ਹੀ ਮੌਕੇ 'ਤੇ ਪਹੁੰਚ ਗਿਆ ਸੀ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। 

(For more news apart from 'Punjab Sangrur Pooch Tragedy 4 people died with illicit liquor' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement