Punjab Weather Update: ਪੰਜਾਬ ’ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

By : GAGANDEEP

Published : Mar 20, 2024, 11:47 am IST
Updated : Mar 20, 2024, 12:33 pm IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਸੂਬੇ ’ਚ ਅਚਾਨਕ ਪਾਰਾ ਚੜ੍ਹਨ ਨਾਲ ਮਾਰਚ ਦੇ ਅੱਧ ’ਚ ਹੀ ਗਰਮੀ ਨੇ ਦਸਤਕ ਦੇ ਦਿਤੀ ਹੈ

Punjab Weather Update News in punjabi: ਪੰਜਾਬ ਵਿਚ ਗਰਮੀ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿਤੇ ਹਨ। ਸੂਬੇ ’ਚ ਅਚਾਨਕ ਪਾਰਾ ਚੜ੍ਹਨ ਨਾਲ ਮਾਰਚ ਦੇ ਅੱਧ ’ਚ ਹੀ ਗਰਮੀ ਨੇ ਦਸਤਕ ਦੇ ਦਿਤੀ ਹੈ ਜਿਸ ਕਰਕੇ ਪੰਜਾਬ ’ਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਟੱਪ ਗਿਆ ਹੈ।

ਇਹ ਵੀ ਪੜ੍ਹੋ: Uttar Pradesh Murder News: UP ਤੋਂ ਵੱਡੀ ਖ਼ਬਰ ਆਈ ਸਾਹਮਣੇ, ਦੋ ਬੱਚਿਆਂ ਦਾ ਗਲਾ ਵੱਢ ਕੇ ਕੀਤਾ ਕਤਲ

ਮੌਸਮ ਵਿਭਾਗ ਨੇ ਪੰਜਾਬ ਵਿਚ 3-4 ਦਿਨ ਮੌਸਮ ਖੁਸ਼ਕ ਰਹਿਣ ਅਤੇ ਗਰਮੀ ਵਧਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਤਾਪਮਾਨ ਵਿਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦਰਜ ਕੀਤਾ ਜਾਵੇਗਾ ਜਦਕਿ ਦੁਪਹਿਰ ਸਮੇਂ ਪਾਰਾ ਵਧਣ ਕਰਕੇ ਕਿਤੇ-ਕਿਤੇ ਹਲਕੇ ਛਰਾਟੇ ਪੈ ਸਕਦੇ ਹਨ। 

ਇਹ ਵੀ ਪੜ੍ਹੋ: Jalandhar News: ਘਰਵਾਲੇ ਨੇ ਅੱਧੀ ਰਾਤ ਨੂੰ ਪ੍ਰੇਮੀ ਨਾਲ ਫੜੀ ਘਰਵਾਲੀ, ਹੋਇਆ ਜੰਮ ਕੇ ਹੰਗਾਮਾ  

 ਦੱਸ ਦੇਈਏ ਕਿ ਮੰਗਲਵਾਰ ਨੂੰ ਫ਼ਰੀਦਕੋਟ ਸਭ ਤੋਂ ਗਰਮ ਰਿਹਾ ਜਿੱਥੇ ਤਾਪਮਾਨ 32.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਆ, ਪਟਿਆਲਾ, ਪਠਾਨਕੋਟ, ਫਿਰੋਜ਼ਪੁਰ ’ਚ ਤਾਪਮਾਨ 30 ਡਿਗਰੀ ਸੈਲਸੀਅਸ ਰਿਹਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬਠਿੰਡਾ, ਬਰਨਾਲਾ, ਮੁਹਾਲੀ ਤੇ ਜਲੰਧਰ ’ਚ ਤਾਪਮਾਨ 29 ਡਿਗਰੀ ਸੈਲਸੀਅਸ ਰਿਹਾ। ਉਧਰ ਮੌਸਮ ਵਿਭਾਗ ਦੀ ਪੇਸ਼ੀਨਗੋਈ ਅਨੁਸਾਰ 21 ਮਾਰਚ ਤੋਂ ਪੰਜਾਬ ’ਚ ਮੌਸਮ ਬਦਲ ਜਾਵੇਗਾ। ਗੜਬੜ ਵਾਲੀਆਂ ਪੱਛਮੀ ਪੌਣਾਂ ਨਵੇਂ ਸਿਰਿਓਂ ਸਰਗਰਮ ਹੋਣ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ 24 ਮਾਰਚ ਤੱਕ ਬੱਦਲ ਛਾਏ ਰਹਿਣ, ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। 25 ਮਾਰਚ ਤੋਂ ਮੌਸਮ ਸਾਫ਼ ਹੋ ਜਾਵੇਗਾ।

(For more news apart from 'Punjab Weather Update News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement