Punjab News: ਬਲਕੌਰ ਸਿੰਘ ਨੇ ਪ੍ਰਸ਼ਾਸਨ ’ਤੇ ਲਗਾਏ ਇਲਜ਼ਾਮ; ਕਿਹਾ, ‘ਬੱਚੇ ਦੇ ਕਾਨੂੰਨੀ ਦਸਤਾਵੇਜ਼ਾਂ ਨੂੰ ਲੈ ਕੇ ਕੀਤਾ ਜਾ ਰਿਹਾ ਤੰਗ’
Published : Mar 20, 2024, 9:00 am IST
Updated : Mar 20, 2024, 10:28 am IST
SHARE ARTICLE
Balkaur Singh
Balkaur Singh

ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਨ੍ਹਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

Punjab News: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪ੍ਰਸ਼ਾਸਨ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ 'ਤੇ ਵੀਡੀਉ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਨ੍ਹਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਬਲਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ 'ਤੇ ਰਹਿਮ ਕੀਤਾ ਜਾਵੇ। ਚਰਨ ਕੌਰ ਦਾ ਇਲਾਜ ਪੂਰਾ ਹੋਣ ਦਿਤਾ ਜਾਵੇ। ਬਲਕੌਰ ਸਿੰਘ ਨੇ ਕਿਹਾ, “ਮੈਂ ਇਥੋਂ ਦਾ ਪੱਕਾ ਵਸਨੀਕ ਹਾਂ, ਮੈਂ ਕਿਤੇ ਭੱਜਣ ਵਾਲਾ ਨਹੀਂ ਹਾਂ। ਜਿਥੇ ਵੀ ਤੁਸੀਂ ਮੈਨੂੰ ਬੁਲਾਉਂਦੇ ਹੋ, ਮੈਂ ਹਾਜ਼ਰ ਹੋਵਾਂਗਾ ਪਰ ਇਹ ਇਲਾਜ ਪੂਰਾ ਹੋਣ ਦਿਤਾ ਜਾਵੇ”।

ਉਨ੍ਹਾਂ ਕਿਹਾ, “ਮੈਂ ਸਖ਼ਤ ਸ਼ਬਦਾਂ ਵਿਚ ਕਹਿਣਾ ਚਾਹੁੰਦਾ ਹਾਂ ਕਿ ਮੈਂ ਬਹੁਤ ਪਰੇਸ਼ਾਨ ਹਾਂ। ਤੁਹਾਨੂੰ ਬਾਅਦ ਵਿਚ ਹਰ ਚੀਜ਼ 'ਤੇ ਯੂ-ਟਰਨ ਲੈਣ ਦੀ ਆਦਤ ਹੈ। ਮੁੱਖ ਮੰਤਰੀ ਦੇ ਸਲਾਹਕਾਰ ਉਨ੍ਹਾਂ ਨੂੰ ਅਜਿਹੀਆਂ ਸਲਾਹਾਂ ਦਿੰਦੇ ਹਨ ਜਿਸ 'ਤੇ ਮੁੱਖ ਮੰਤਰੀ ਅਪਣੇ ਸਟੈਂਡ 'ਤੇ ਕਾਇਮ ਰਹਿਣ ਤੋਂ ਅਸਮਰੱਥ ਹੋ ਜਾਂਦੇ ਹਨ”।

ਬਲਕੌਰ ਸਿੰਘ ਨੇ ਕਿਹਾ, ‘ਜੇਕਰ ਇਸ ਵਾਰ ਹੱਥ ਪਾਉਣਾ ਹੈ ਤਾਂ ਚੰਗੀ ਤਰ੍ਹਾਂ ਪਾਇਓ ਕਿਉਂਕਿ ਮੈਂ ਯੂ-ਟਰਨ ਲੈਣ ਵਾਲਿਆਂ ਵਿਚੋਂ ਨਹੀਂ ਹਾਂ। ਮੈਂ ਅਪਣੀ ਜਾਨ ਦੇ ਸਕਦਾ ਹੈ, ਪਰ ਪਿੱਛੇ ਹਟਣ ਵਾਲਾ ਨਹੀਂ ਹੈ। ਮੂਸੇਵਾਲਾ ਨੇ ਵੀ ਅਪਣੇ ਜੀਵਨ ਦੇ 28 ਸਾਲ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਗੁਜ਼ਾਰੇ ਸਨ। ਮੈਂ ਵੀ ਸਾਬਕਾ ਫੌਜੀ ਹਾਂ ਅਤੇ ਕਾਨੂੰਨ ਦਾ ਸਤਿਕਾਰ ਕਰਦਾ ਹਾਂ”।

ਬਲਕੌਰ ਸਿੰਘ ਨੇ ਕਿਹਾ, ‘ਮੈਂ ਅਜੇ ਤਕ ਕਿਸੇ ਵੀ ਤਰ੍ਹਾਂ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ ਹੈ। ਜੇਕਰ ਮੈਂ ਕਿਤੇ ਵੀ ਕਾਨੂੰਨ ਤੋਂ ਬਾਹਰ ਗਿਆ ਤਾਂ ਸਰਕਾਰ ਮੈਨੂੰ ਸਲਾਖਾਂ ਪਿੱਛੇ ਡੱਕ ਦੇਵੇ। ਜੇਕਰ ਸਰਕਾਰ ਨੂੰ ਫਿਰ ਵੀ ਭਰੋਸਾ ਨਹੀਂ ਹੈ ਤਾਂ ਪਹਿਲਾਂ ਕੇਸ ਦਰਜ ਕਰੋ ਅਤੇ ਜੇਲ ਵਿਚ ਬੰਦ ਕਰੋ। ਫਿਰ ਮਾਮਲੇ ਦੀ ਜਾਂਚ ਕਰੋ। ਮੈਂ ਭਰੋਸੇ ਨਾਲ ਕਹਿ ਰਿਹਾ ਹਾਂ ਕਿ ਇਲਾਜ ਮੁਕੰਮਲ ਹੋਣ ਤੋਂ ਬਾਅਦ ਸਾਰੇ ਕਾਨੂੰਨੀ ਦਸਤਾਵੇਜ਼ ਪੇਸ਼ ਕੀਤੇ ਜਾਣਗੇ’।

ਇਸ ਵੀਡੀਉ ਮਗਰੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਹੋਰ ਵਿਰੋਧੀ ਆਗੂਆਂ ਨੇ ਸਰਕਾਰ ’ਤੇ ਸਵਾਲ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ਵਿਚ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਦਾ ਸਹਾਰਾ ਲਿਆ ਹੈ। ਬੀਤੇ ਦਿਨੀਂ ਹੀ ਉਨ੍ਹਾਂ ਨੇ ਬੇਟੇ ਨੂੰ ਜਨਮ ਦਿਤਾ ਹੈ, ਜਿਸ ਦਾ ਨਾਂਅ ਵੀ ਸ਼ੁਭਦੀਪ ਸਿੰਘ ਰੱਖਿਆ ਗਿਆ ਹੈ।

(For more Punjabi news apart from Sidhu moosewala father balkaur singh's allegation, stay tuned to Rozana Spokesman)

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement