Sidhu Moosewala Mother IVF treatment: ਪੰਜਾਬ ਸਰਕਾਰ ਨਹੀਂ ਸਗੋਂ ਕੇਂਦਰ ਨੇ ਮੰਗੀ ਚਰਨ ਕੌਰ ਦੇ IVF ਟ੍ਰੀਟਮੈਂਟ ਦੀ ਜਾਣਕਾਰੀ
Published : Mar 20, 2024, 11:08 am IST
Updated : Mar 20, 2024, 11:35 am IST
SHARE ARTICLE
Sidhu Moosewala Mother IVF treatment News
Sidhu Moosewala Mother IVF treatment News

ਕਾਨੂੰਨ ਮੁਤਾਬਕ 21 ਤੋਂ 50 ਸਾਲ ਦੀ ਉਮਰ ਵਿਚ ਕਰਵਾਇਆ ਜਾ ਸਕਦਾ ਹੈ IVF ਟ੍ਰੀਟਮੈਂਟ

Sidhu Moosewala Mother IVF treatment: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਆਈਵੀਐੱਫ ਟ੍ਰੀਟਮੈਂਟ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਜਾਣਕਾਰੀ ਮੰਗੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕਾਨੂੰਨ ਮੁਤਾਬਕ 21 ਤੋਂ 50 ਸਾਲ ਦੀ ਉਮਰ ਵਿਚ IVF ਟ੍ਰੀਟਮੈਂਟ ਕਰਵਾਇਆ ਜਾ ਸਕਦਾ ਹੈ ਪਰ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ਵਿਚ ਬੱਚੇ ਨੂੰ ਜਨਮ ਦਿਤਾ ਹੈ। ਇਸ ਲਈ ਕੇਂਦਰ ਨੇ ਇਸ ਸਬੰਧੀ ਜਾਣਕਾਰੀ ਮੰਗੀ ਹੈ।

Photo

ਕੇਂਦਰ ਨੇ ਚਿੱਠੀ ਵਿਚ ਲਿਖਿਆ ਹੈ ਕਿ ਮੀਡੀਆ ਰੀਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ਵਿਚ ਆਈਵੀਐੱਫ ਰਾਹੀਂ ਬੱਚੇ ਨੂੰ ਜਨਮ ਦਿਤਾ ਹੈ। ਕਾਨੂੰਨ ਮੁਤਾਬਕ ਇਸ ਤਕਨੀਕ ਦੀ ਵਰਤੋਂ ਸਮੇਂ ਔਰਤ ਲਈ ਨਿਰਧਾਰਤ ਉਮਰ ਸੀਮਾ 21-50 ਸਾਲ ਦੇ ਵਿਚਕਾਰ ਹੈ। ਇਸ ਮਾਮਲੇ ਦੀ ਜਾਂਚ ਕਰਨ ਅਤੇ ਏਆਰਟੀ (ਰੈਗੂਲੇਸ਼ਨ) ਐਕਟ, 2021 ਦੇ ਅਨੁਸਾਰ ਮਾਮਲੇ ਵਿਚ ਕੀਤੀ ਗਈ ਕਾਰਵਾਈ ਦੀ ਰੀਪੋਰਟ ਭੇਜੀ ਜਾਵੇ। ਕੇਂਦਰ ਵਲੋਂ ਪੰਜਾਬ ਸਰਕਾਰ ਤੋਂ ਰੀਪੋਰਟ ਮੰਗੀ ਗਈ ਹੈ ਕਿ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਗਈ ਹੈ।

ਦਰਅਸਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪ੍ਰਸ਼ਾਸਨ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ 'ਤੇ ਵੀਡੀਉ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਨ੍ਹਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਬਲਕੌਰ ਸਿੰਘ ਨੇ ਕਿਹਾ ਸੀ, ‘ਮੈਂ ਅਜੇ ਤਕ ਕਿਸੇ ਵੀ ਤਰ੍ਹਾਂ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ ਹੈ। ਜੇਕਰ ਮੈਂ ਕਿਤੇ ਵੀ ਕਾਨੂੰਨ ਤੋਂ ਬਾਹਰ ਗਿਆ ਤਾਂ ਸਰਕਾਰ ਮੈਨੂੰ ਸਲਾਖਾਂ ਪਿੱਛੇ ਡੱਕ ਦੇਵੇ। ਜੇਕਰ ਸਰਕਾਰ ਨੂੰ ਫਿਰ ਵੀ ਭਰੋਸਾ ਨਹੀਂ ਹੈ ਤਾਂ ਪਹਿਲਾਂ ਕੇਸ ਦਰਜ ਕਰੋ ਅਤੇ ਜੇਲ ਵਿਚ ਬੰਦ ਕਰੋ। ਫਿਰ ਮਾਮਲੇ ਦੀ ਜਾਂਚ ਕਰੋ। ਮੈਂ ਭਰੋਸੇ ਨਾਲ ਕਹਿ ਰਿਹਾ ਹਾਂ ਕਿ ਇਲਾਜ ਮੁਕੰਮਲ ਹੋਣ ਤੋਂ ਬਾਅਦ ਸਾਰੇ ਕਾਨੂੰਨੀ ਦਸਤਾਵੇਜ਼ ਪੇਸ਼ ਕੀਤੇ ਜਾਣਗੇ’।

(For more Punjabi news apart from Sidhu Moosewala Mother IVF treatment News, stay tuned to Rozana Spokesman)

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement