
Fazilka News : ਹਥਿਆਰਾਂ ਸਣੇ 2 ਮੁਲਜ਼ਮ ਕਾਬੂ, ਆਈਈਡੀ ਧਮਾਕਾ ਮਾਮਲੇ ’ਚ ਲੋੜੀਂਦੇ ਸਨ ਇਹ ਮੁਲਜ਼ਮ
Fazilka News : ਫਾਜ਼ਿਲਕਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕਰਕੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਵਿਚ ਨਾਮਜ਼ਦ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਦੋ ਸਾਥੀਆਂ ਰਵੀਤੇਜ ਸਿੰਘ ਅਤੇ ਬਲਵਿੰਦਰ ਸਿੰਘ ਉਰਫ਼ ਬੱਲੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜੋ:Amritsar Crime News : ਅੰਮ੍ਰਿਤਸਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 3 ਲੁਟੇਰੇ ਫੜੇ
ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਸੋਲ ਬੰਬ ਧਮਾਕਾ 2022 ਜਿਸ ਦੇ ਸਬੰਧ ਵਿੱਚ ਐਫਆਈਆਰ ਨੰਬਰ 35 ਮਿਤੀ 29 ਜਨਵਰੀ 2022 ਨੂੰ ਅਣਪਛਾਤੇ ਵਿਅਕਤੀਆਂ ਵਿਰੁੱਧ ਥਾਣਾ ਸਦਰ ਕੁੱਲੂ, ਹਿਮਾਚਲ ਪ੍ਰਦੇਸ਼ ਵਿਖੇ 435 ਆਈਪੀਸੀ, 3 ਵਿਸਫੋਟਕ ਐਕਟ ਦੇ ਤਹਿਤ ਦਰਜ ਕੀਤਾ ਗਿਆ ਸੀ।
ਇਹ ਵੀ ਪੜੋ:Punjab Crime News : ਗੁਰਦਾਸਪੁਰ ’ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਹੋਈ ਮੌਤ
ਪੁਲਿਸ ਮੁਤਾਬਕ ਇਸ ਵਾਰਦਾਤ ਨੂੰ ਇਨ੍ਹਾਂ ਦੋ ਦੋਸ਼ੀਆਂ ਨੇ ਅੰਜਾਮ ਦਿੱਤਾ ਹੈ। ਇਹ ਦੋਵੇਂ ਮੁਲਜ਼ਮ ਆਈਈਡੀ ਧਮਾਕੇ ਦੇ ਮਾਮਲੇ ਵਿੱਚ ਫਰਾਰ ਸਨ। ਦੋਵਾਂ ਮੁਲਜ਼ਮਾਂ ਨੂੰ ਫਾਜ਼ਿਲਕਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਇਹ ਵੀ ਪੜੋ:Punjab News: ਪੁਲਿਸ ਨੇ ਪਾਕਿਸਤਾਨ ਤਸਕਰਾਂ ਨਾਲ ਸੰਬੰਧ ਰੱਖਣ ਵਾਲੇ ਇੱਕ ਨੌਜਵਾਨ ਨੂੰ ਕੀਤਾ ਕਾਬੂ
(For more news apart from Terrorist module exposed by Fazilka police News in Punjabi, stay tuned to Rozana Spokesman)