
ਅਜਨਾਲਾ ਹਿੰਸਾ ਮਾਮਲੇ ਵਿਚ 7 ਸਾਥੀਆਂ ਦਾ ਮਿਲਿਆ ਹੈ ਟ੍ਰਾਂਜ਼ਿਟ ਰਿਮਾਂਡ
Amritpal Singh's 7 associates are being brought to Punjab : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਪੰਜਾਬ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨਾਲ ਇੰਡੀਗੋ ਫਲਾਈਟ ਰਾਹੀਂ ਡਿਬਰੂਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ, ਜਦਕਿ ਬਾਕੀ ਚਾਰ ਸਾਥੀਆਂ ਨੂੰ ਜਲਦੀ ਹੀ ਡਿਬਰੂਗੜ੍ਹ ਪੁਲਿਸ ਸਟੇਸ਼ਨ ਤੋਂ ਮੋਹਨਬਾੜੀ ਹਵਾਈ ਅੱਡੇ 'ਤੇ ਲਿਜਾਇਆ ਜਾਵੇਗਾ। ਜਿੱਥੋਂ ਉਸ ਨੂੰ ਦਿੱਲੀ ਵੀ ਭੇਜ ਦਿੱਤਾ ਜਾਵੇਗਾ।
ਦਿੱਲੀ ਪੁੱਜਣ ਤੋਂ ਬਾਅਦ ਸਾਰੇ ਸਾਥੀਆਂ ਨੂੰ ਸੜਕ ਜਾਂ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਪਹੁੰਚਾਇਆ ਜਾਵੇਗਾ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੱਜ ਦੇਰ ਸ਼ਾਮ ਜਾਂ ਕੱਲ੍ਹ ਸਵੇਰੇ ਸਾਰੇ ਸਾਥੀਆਂ ਨੂੰ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕਰਕੇ ਫ਼ਰਵਰੀ 2023 ਵਿੱਚ ਅਜਨਾਲਾ ਥਾਣੇ ’ਤੇ ਹੋਏ ਹਮਲੇ ਦੇ ਸਬੰਧ ਵਿੱਚ ਰਿਮਾਂਡ ਹਾਸਲ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ 'ਤੇ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਨਹੀਂ ਵਧਾਈ। ਜਿਸ ਤੋਂ ਬਾਅਦ ਚਾਰ ਦਿਨ ਪਹਿਲਾਂ ਪੰਜਾਬ ਪੁਲਿਸ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲੈਣ ਲਈ ਅਸਾਮ ਦੇ ਡਿਬਰੂਗੜ੍ਹ ਪਹੁੰਚੀ ਸੀ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ, ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਵਿੱਕੀ ਨੂੰ ਫ਼ਿਲਹਾਲ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਉਨ੍ਹਾਂ ਦੇ ਐਨਐਸਏ ਦੀ ਅਗਲੀ ਸੁਣਵਾਈ ਜੋ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀ ਹੈ, 22 ਮਾਰਚ ਨੂੰ ਹੋਣੀ ਹੈ, ਜਿਸ ਤੋਂ ਬਾਅਦ ਸਰਕਾਰ ਅਗਲੈ ਫ਼ੈਸਲਾ ਲਵੇਗੀ।