
Shambhu Border News: ਜਗਜੀਤ ਸਿੰਘ ਡੱਲੇਵਾਲ ਨੂੰ ਲਿਆਂਦਾ ਗਿਆ PWD ਗੈੱਸਟ ਹਾਊਸ
ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੀ ਸ਼ੰਭੂ ਅਤੇ ਖਨੌਰੀ ਸਰਹੱਦ ਨੂੰ ਖਾਲੀ ਕਰਵਾ ਲਿਆ ਹੈ। ਇੱਥੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਟਾ ਦਿੱਤਾ ਗਿਆ। ਇਸ ਦੌਰਾਨ 200 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਸਾਰੇ ਨਜ਼ਰਬੰਦ ਕਿਸਾਨ ਭੁੱਖ ਹੜਤਾਲ 'ਤੇ ਬੈਠ ਗਏ ਹਨ।
ਪੰਜਾਬ ਪੁਲਿਸ ਦੀ ਕਾਰਵਾਈ ਤੋਂ ਬਾਅਦ ਅੱਜ ਹਰਿਆਣਾ ਪੁਲਿਸ ਵੀ ਦੋਵੇਂ ਸਰਹੱਦਾਂ 'ਤੇ ਪਹੁੰਚ ਜਾਵੇਗੀ, ਜਿਸ ਤੋਂ ਬਾਅਦ ਸੀਮਿੰਟ ਦੇ ਬੈਰੀਕੇਡ ਹਟਾ ਦਿੱਤੇ ਜਾਣਗੇ। ਇਸ ਤੋਂ ਬਾਅਦ ਸ਼ੰਭੂ ਸਰਹੱਦ ਤੋਂ ਜੀ.ਟੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ 7ਵੀਂ ਵਾਰਤਾ ਬੇਸਿੱਟਾ ਰਹੀ। ਇਸ ਮੀਟਿੰਗ ਤੋਂ ਬਾਹਰ ਆਏ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਨ ਪੰਧੇਰ ਅਤੇ ਸਾਂਝੇ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਜਗਜੀਤ ਡੱਲੇਵਾਲ ਸਮੇਤ ਕਈ ਆਗੂਆਂ ਨੂੰ ਹਿਰਾਸਤ 'ਚ ਲਿਆ ਗਿਆ। ਜਗਜੀਤ ਸਿੰਘ ਡੱਲੇਵਾਲ ਨੂੰ ਰਾਤ ਨੂੰ ਜਲੰਧਰ ਦੇ ਪਿਮਸ ਹਸਪਤਾਲ ਲਿਆਂਦਾ ਗਿਆ। ਜਿਥੇ ਹੁਣ ਉਨ੍ਹਾਂ ਨੂੰ PWD ਗੈੱਸਟ ਹਾਊਸ ਲਿਆਂਦਾ ਗਿਆ। ਭਾਰੀ ਸੁਰੱਖਿਆ ਵਿਚਾਲੇ ਗੈੱਸਟ ਹਾਊਸ ਰੱਖਿਆ ਗਿਆ।