
Derabassi Accident News: ਕੈਂਟਰ ਦੇ ਐਕਟਿਵਾ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ
Derabassi Accident News in punjabi : ਡੇਰਾਬੱਸੀ 'ਚ ਵਾਪਰੇ ਦਰਦਨਾਕ ਹਾਦਸੇ 'ਚ ਆਪਣੇ ਦਾਦੇ ਨਾਲ ਸਕੂਟੀ 'ਤੇ ਘਰ ਪਰਤ ਰਹੀ ਪੰਜ ਸਾਲਾ ਮਾਸੂਮ ਬੱਚੀ ਦੀ ਮੌਤ ਹੋ ਗਈ। ਇੱਥੇ ਟੀਵੀਐਸ ਏਜੰਸੀ ਨੇੜੇ ਸਰਵਿਸ ਰੋਡ ’ਤੇ ਸਟੈਂਡ ਤੋਂ ਲੰਘਦੇ ਸਮੇਂ ਪਿੱਛੇ ਤੋਂ ਆ ਰਹੇ ਇੱਕ ਕੈਂਟਰ ਨੇ ਸਕੂਟੀ ਨੂੰ ਟੱਕਰ ਮਾਰ ਦਿੱਤੀ।
ਜ਼ਖ਼ਮੀ ਪੋਤੀ ਨੂੰ ਗੋਦੀ 'ਚ ਲੈ ਕੇ ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਹਾਦਸੇ ਨਾਲ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲ ਗਈ। ਪੁਲਿਸ ਨੇ ਕੈਂਟਰ ਨੂੰ ਕਬਜ਼ੇ ਵਿੱਚ ਲੈ ਕੇ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਆਰਾਧਿਆ ਬਲੂ ਬੇਰੀ ਸਕੂਲ 'ਚ LKG 'ਚ ਪੜ੍ਹਦੀ ਸੀ। ਉਸ ਦੇ ਦਾਦਾ ਉਪੇਸ਼ ਬਾਂਸਲ ਐਸਬੀਆਈ ਬੈਂਕ ਤੋਂ ਸੇਵਾਮੁਕਤ ਸੀਨੀਅਰ ਮੈਨੇਜਰ ਹਨ। ਹਰ ਰੋਜ਼ ਦੀ ਤਰ੍ਹਾਂ ਉਹ ਸਕੂਟੀ 'ਤੇ ਸਰਸਵਤੀ ਵਿਹਾਰ ਸਥਿਤ ਸਕੂਲ ਤੋਂ ਘਰ ਪਰਤ ਰਿਹਾ ਸੀ।
ਜਿਥੇ ਪਿੱਛੇ ਤੋਂ ਆ ਰਹੇ ਕੈਂਟਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਸਕੂਟਰ 'ਤੇ ਅੱਗੇ ਖੜ੍ਹੀ ਆਰਾਧਿਆ ਟੱਕਰ ਕਾਰਨ ਹੇਠਾਂ ਡਿੱਗ ਗਈ, ਜਿਸ ਦੇ ਸਿਰ 'ਤੇ ਗੰਭੀਰ ਸੱਟ ਲੱਗ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਦਾਦੇ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।