
Baldev Sirsa taken into custody : ਸਿਰਸਾ ਨੇ ਪੰਜਾਬ ਪੁਲਿਸ ਦੀ ਕਾਰਵਾਈ 'ਤੇ ਚੁਕੇ ਸਵਾਲ
Farmer leader Baldev Singh Sirsa taken into custody by police Latest News in Punjabi : ਪੰਜਾਬ ਪੁਲਿਸ ਨੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਹਿਰਾਸਤ ਵਿਚ ਲੈ ਲਿਆ ਹੈ। ਅੰਮ੍ਰਿਤਸਰ 'ਚ ਪੁਲਿਸ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੀ, ਜਿੱਥੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਕਿਸਾਨ ਮੋਰਚੇ ਵਿਚ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਦਾਖ਼ਲ ਕਰਵਾਇਆ ਗਿਆ ਸੀ। ਸਿਹਤ ਠੀਕ ਨਾ ਹੋਣ ਕਾਰਨ ਹੁਣ ਉਹ ਅਪਣੇ ਘਰ ਸਨ। ਬੀਤੇ ਦਿਨੀਂ ਹੀ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਆਏ ਸਨ। ਅੱਜ ਸਿਰਸਾ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ।
ਇਸ ਦੇ ਨਾਲ ਹੀ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਪੰਜਾਬ ਪੁਲਿਸ ਦੀ ਕਾਰਵਾਈ 'ਤੇ ਸਵਾਲ ਚੁਕੇ ਹਨ। ਉਨ੍ਹਾਂ ਕਿਹਾ ਕਿ, ਅਖ਼ੀਰ ਦੱਸੋ ਕੀ ਕਰਨ ਆਏ ਹੋਂ?