ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਪਾਣੀ ਪੀਣਾ ਕੀਤਾ ਗਿਆ ਬੰਦ
Published : Mar 20, 2025, 5:21 pm IST
Updated : Mar 20, 2025, 5:21 pm IST
SHARE ARTICLE
Farmer leader Jagjit Singh Dallewal stops drinking water
Farmer leader Jagjit Singh Dallewal stops drinking water

ਡੱਲੇਵਾਲ ਦੀ ਜਥੇਬੰਦੀ ਬੀਕੇਯੂ ਏਕਤਾ ਸਿੱਧੂਪੁਰ ਨੇ ਸਾਂਝੀ ਕੀਤੀ ਜਾਣਕਾਰੀ

ਚੰਡੀਗੜ੍ਹ: ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਵੱਲੋਂ ਪਾਣੀ ਪੀਣਾ ਬੰਦ ਕਰ ਦਿੱਤਾ ਗਿਆ।  ਕਿਸਾਨ ਆਗੂਆਂ ਕਿਹਾ ਕਿ ਇਤਿਹਾਸ ਗਵਾਹ ਹੈ ਅੱਜ ਤੱਕ ਕਿਸੇ ਵੀ ਲੋਕਤੰਤਰਿਕ ਸਰਕਾਰ ਜਾਂ ਇਤਿਹਾਸ ਵਿੱਚ ਆਪਣੇ ਲੋਕਾਂ ਉੱਪਰ ਜੁਲਮ ਕਰਨ ਲਈ ਬਦਨਾਮ ਕਿਸੇ ਵੀ ਤਾਨਾਸ਼ਾਹ ਵੱਲੋਂ ਵੀ ਕਦੇ ਕਿਸੇ ਧਿਰ ਨੂੰ ਗੱਲਬਾਤ ਲਈ ਬੁਲਾ ਕੇ ਧੋਖੇ ਨਾਲ ਗ੍ਰਿਫਤਾਰ ਨਹੀਂ ਕੀਤਾ ਗਿਆ ਅਤੇ ਨਾਂ ਹੀ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਲੱਗੇ ਮੋਰਚੇ ਉੱਪਰ ਹਮਲਾ ਕੀਤਾ ਗਿਆ, ਪ੍ਰੰਤੂ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਪਿੰਡ ਖਟਕੜ ਕਲਾਂ ਵਿਖੇ ਲੋਕਾਂ ਦੇ ਹੱਕਾਂ ਹਕੂਕਾਂ ਦੀ ਗੱਲ ਕਰਨ ਦਾ ਵਾਅਦਾ ਕਰਕੇ ਅਤੇ ਕਸਮ ਖਾ ਕੇ ਪੰਜਾਬ ਦੀ ਸੱਤਾ ਸੰਭਾਲਣ ਵਾਲੀ ਪੰਜਾਬ ਸਰਕਾਰ ਵੱਲੋਂ ਮੀਟਿੰਗ ਉੱਪਰ ਆਏ ਹੋਏ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਪਿੱਠ ਵਿੱਚ ਛੁਰਾਂ ਮਾਰਨ ਦਾ ਕੰਮ ਕੀਤਾ ਗਿਆ ਅਤੇ ਕਿਸਾਨ ਆਗੂਆਂ ਨੂੰ ਧੋਖੇ ਨਾਲ ਗ੍ਰਿਫਤਾਰ ਕਰਨ ਤੋਂ ਬਾਅਦ ਕੇਂਦਰ ਸਰਕਾਰ ਨਾਲ ਸੰਬੰਧਿਤ ਮੰਗਾਂ ਜਿਨਾਂ ਨੂੰ ਕੇਂਦਰ ਸਰਕਾਰ ਵੱਲੋਂ ਲਿਖਤ ਵਿੱਚ ਮੰਨਿਆ ਗਿਆ ਹੈ।

 ਕਿਸਾਨਾਂ ਤੇ ਮਜ਼ਦੂਰਾਂ ਨਾਲ ਉਹਨਾਂ ਨੂੰ ਲਾਗੂ ਕਰਨ ਦੇ ਵਾਅਦੇ ਕੀਤੇ ਗਏ ਸਨ ਉਹਨਾਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲੱਗੇ ਹੋਏ ਮੋਰਚੇ ਉੱਪਰ ਹਮਲਾ ਕਰਕੇ 80, 80 ਸਾਲ ਦੇ ਬਜ਼ੁਰਗਾਂ ਉੱਪਰ ਜ਼ੁਲਮ ਕੀਤਾ ਗਿਆ। ਕਿਸਾਨ ਆਗੂਆਂ ਦੱਸਿਆ ਕਿ ਬਾਾਰਡਰਾਂ ਉੱਪਰ ਕਿਸਾਨਾਂ ਦੇ ਰਹਿਣ ਬਸੇਰਿਆ ਦਾ ਪੰਜਾਬ ਸਰਕਾਰ ਦੀ ਸ਼ਹਿ ਪ੍ਰਾਪਤ ਹੋਣ ਕਾਰਨ ਪੁਲਸ ਵੱਲੋਂ ਭੰਨਤੋੜ ਕਰਕੇ ਉਜਾੜਾ ਕੀਤਾ ਗਿਆ ਅਤੇ ਉਹਨਾਂ ਰਹਿਣ ਬਸੇਰਿਆਂ ਵਿੱਚ ਜੋ ਕਿਸਾਨਾਂ ਦਾ ਕੀਮਤੀ ਸਮਾਨ ਪਿਆ ਸੀ ਉਸ ਦੀ ਤੋੜ ਭੰਨ ਕੀਤੀ ਗਈ ਅਤੇ ਪੰਜਾਬ ਪੁਲਿਸ ਦੀ ਨਿਗਰਾਨੀ ਵਿੱਚ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕੀਮਤੀ ਸਮਾਨ ਫਰਿਜ,ਕੂਲਰ,ਏਸੀ, ਇਨਵਾਈਟਰ,ਬਿਸਤਰੇ ਮੰਜੇ ਆਦਿ ਲੱਖਾਂ ਰੁਪਏ ਦਾ ਸਾਮਾਨ ਗਾਇਬ ਹੋ ਰਿਹਾ ਅਤੇ ਪੁਲਸ ਵੱਲੋਂ ਮੋਰਚੇ ਵਿੱਚ ਖੜੇ ਕਿਸਾਨਾਂ ਦੇ ਟਰੈਕਟਰ ਟਰਾਲੀਆਂ ਦਾ ਭਾਰੀ ਨੁਕਸਾਨ ਕੀਤਾ ਗਿਆ ਕਿਸਾਨਾਂ ਦੇ  ਹਰ ਤਰ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਜਿੰਮੇਵਾਰ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਹੋਵੇਗੀ ਅਤੇ ਪੰਜਾਬ ਸਰਕਾਰ ਇਹ ਨਾਂ ਸੋਚੇ ਕਿ ਮੋਰਚਾ ਖਤਮ ਹੋ ਗਿਆ ਹੈ ਅਸੀਂ ਆਪਣੇ ਲੋਕਾਂ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਾਈ ਲੜਾਂਗੇ।

ਉਨ੍ਹਾਂ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਅਤੇ ਜੋ ਟਰੈਕਟਰ ਟਰਾਲੀਆਂ ਦਾ ਨੁਕਸਾਨ ਹੋਇਆ ਉਸ ਦੀ ਸਰਕਾਰ ਭਰਪਾਈ ਕਰੇ। ਕਿਸਾਨ ਆਗੂਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰ ਕੇ ਦਿੱਤੇ ਧੋਖੇ ਦੇ ਰੋਸ ਵੱਜੋਂ ਗ੍ਰਿਫਤਾਰ ਕੀਤੇ ਕਿਸਾਨਾਂ ਦੀ ਰਿਹਾਈ ਲਈ ਪੰਜਾਬ ਹਰਿਆਣਾ ਅਤੇ ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤੇ ਗਏ ਜਿੰਨਾਂ ਨੂੰ ਲੋਕਤੰਤਰ ਦਾ ਘਾਣ ਕਰਦੇ ਹੋਏ ਪੁਲਸ ਪ੍ਰਸ਼ਾਸਨ ਵੱਲੋਂ ਕੁਚਲਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪਹਿਲਾਂ ਇਹ ਲੜਾਈ ਕੇਂਦਰ ਸਰਕਾਰ ਨਾਲ ਸੀ ਪਰ ਹੁਣ ਇਹਦੇ ਵਿੱਚ ਭਾਗੀਦਾਰ ਪੰਜਾਬ ਸਰਕਾਰ ਵੀ ਹੋ ਚੁੱਕੀ ਹੈ ਅਤੇ ਇਸ ਲਈ ਹੁਣ ਦੋਵੇਂ ਸਰਕਾਰਾਂ ਜਿੰਮੇਵਾਰ ਹਨ ਤੇ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਕਰਦੇ ਹੋਏ ਉਹਨਾਂ ਨੂੰ ਮੀਟਿੰਗ ਵਿੱਚ ਸੱਦ ਕੇ ਧੋਖੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement