ਮੋਗਾ ਦੇ CIA ਸਟਾਫ਼ ਨੂੰ ਮਿਲੀ ਵੱਡੀ ਸਫ਼ਲਤਾ, ਹਥਿਆਰਾਂ ਸਮੇਤ 4 ਵਿਅਕਤੀ ਕੀਤੇ ਕਾਬੂ
Published : Mar 20, 2025, 3:58 pm IST
Updated : Mar 20, 2025, 3:58 pm IST
SHARE ARTICLE
Moga's CIA staff gets big success, 4 people arrested with weapons
Moga's CIA staff gets big success, 4 people arrested with weapons

ਪੁਲਿਸ ਨੇ ਮਾਮਲਾ ਕੀਤਾ ਦਰਜ

ਮੋਗਾ:  ਮਾਨਯੋਗ ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ  ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ  ਬਾਲ ਕ੍ਰਿਸ਼ਨ ਸਿੰਗਲਾ, ਐਸ.ਪੀ (ਆਈ) ਮੋਗਾ, ਲਵ ਦੀਪ ਸਿੰਘ DSP (D) ਮੋਗਾ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ 04 ਵਿਅਕਤੀ ਨੂੰ ਕਾਬੂ ਕਰਕੇ ਇਹਨਾਂ ਪਾਸੋ 09 ਨਜਾਇਜ ਦੇਸੀ ਪਿਸਟਲ 32 ਬੋਰ ਸਮੇਤ ਮੈਗਜੀਨ ਅਤੇ 20 ਜਿੰਦਾ ਰੋਂਦ 32 ਬੋਰ ਬਰਾਮਦ ਕੀਤੇ।

ਜਾਣਕਾਰੀ ਦਿੰਦਿਆਂ ਹੋਇਆਂ ਐਸਐਸਪੀ ਅਜੇ ਗਾਂਧੀ ਨੇ ਦੱਸਿਆ ਕਿ ਮੋਗਾ ਪੁਲਿਸ ਪਾਰਟੀ ਬੱਸ ਅੱਡਾ ਮੈਹਿਣਾ ਮੇਨ ਜੀ.ਟੀ ਰੋਡ ਮੋਗਾ ਲੁਧਿਆਣਾ ਮੌਜੂਦ ਸੀ ਤਾਂ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਜੈ ਕੁਮਾਰ ਉਰਫ ਅਜੈ ਪੁੱਤਰ ਕਾਲੂ ਰਾਮ ਵਾਸੀ ਰਾਮਸਰਾ ਜਿਲ੍ਹਾ ਫਾਜਿਲਕਾ ਅਤੇ ਸੁਖਪਾਲ ਸਿੰਘ ਉਰਫ ਸੁੱਖ ਪੁੱਤਰ ਹਰਭਜਨ ਸਿੰਘ ਵਾਸੀ ਹਰਿਆਊ ਜਿਲ੍ਹਾ ਸੰਗਰੂਰ ਜੋ ਨਜਾਇਜ ਅਸਲੇ ਦੀ ਤਸਕਰੀ ਕਰਦੇ ਹਨ, ਜੋ ਬਾਹਰਲੀ ਸਟੇਟਾ ਵਿੱਚੋ ਨਜਾਇਜ ਅਸਲੇ ਲਿਆ ਕੇ ਪੰਜਾਬ ਦੇ ਵੱਖ ਵੱਖ ਥਾਵਾ ਤੇ ਸਪਲਾਈ ਕਰਦੇ ਹਨ।

ਜੋ ਅੱਜ ਇਹ ਦੋਨੇ ਭਾਰੀ ਮਾਤਰਾ ਵਿੱਚ ਨਜਾਇਜ ਅਸਲੇ ਲੈ ਕੇ ਅੱਗੇ ਸਪਲਾਈ ਕਰਨ ਲਈ ਮੇਨ ਜੀ.ਟੀ ਰੋਡ ਮੋਗਾ-ਲੁਧਿਆਣਾ ਤੋਂ ਪਿੰਡ ਬੁੱਘੀਪੁਰਾ ਨੂੰ ਜਾਂਦੀ ਲਿੰਕ ਰੋਡ ਦੇ ਮੋੜ ਪਾਸ ਬਣੇ ਬੱਸ ਅੱਡੇ ਦੇ ਸੈਂਡ ਪਾਸ ਖੜ੍ਹੇ ਗਾਹਕਾ ਦੀ ਉਡੀਕ ਕਰ ਰਹੇ ਹਨ। ਜੇਕਰ ਹੁਣੇ ਹੀ ਰੇਡ ਕੀਤੀ ਜਾਵੇ ਤਾਂ ਅਜੈ ਕੁਮਾਰ ਉਰਫ ਅਜੈ ਅਤੇ ਸੁਖਪਾਲ ਸਿੰਘ ਉਰਫ ਸੁੱਖ ਉਕਤਾਨ ਆਪ ਦੇ ਕਾਬੂ ਆ ਸਕਦੇ ਹਨ ਅਤੇ ਇਹਨਾਂ ਪਾਸੋ ਭਾਰੀ ਮਾਤਰਾ ਵਿੱਚ ਨਜਾਇਜ ਅਸਲੇ ਬਰਾਮਦ ਹੋ ਸਕਦੇ ਹਨ। ਜੋ ਇਹ ਇਤਲਾਹ ਠੋਸ ਅਤੇ ਭਰੋਸੇਯੋਗ ਹੋਣ ਕਰਕੇ ASI ਅਸੋਕ ਕੁਮਾਰ  ਨੇ ਸਮੇਤ ਸਾਥੀ ਕਰਮਚਾਰੀਆ ਦੇ ਮੁੱਖਬਰ ਵੱਲੋ ਦੱਸੀ ਜਗ੍ਹਾ ਰੇਡ ਕੀਤੀ ਅਤੇ ਦੋਸੀਆਨ ਅਜੈ ਕੁਮਾਰ ਉਰਫ ਅਜੈ ਅਤੇ ਸੁਖਪਾਲ ਸਿੰਘ ਉਰਫ ਸੁੱਖ ਉਕਤਾਨ ਨੂੰ ਕਾਬੂ ਕਰਕੇ ਇਹਨਾ ਪਾਸੋ 09 ਨਜਾਇਜ ਦੇਸੀ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 20 ਜਿੰਦਾ ਰੋਂਦ 32 ਬੋਰ ਬਰਾਮਦ ਕੀਤੇ ਅਜੈ ਕੁਮਾਰ ਉਰਫ ਅਜੈ ਅਤੇ ਸੁਖਪਾਲ ਸਿੰਘ ਉਰਫ ਸੁੱਖ ਨੇ ਦੌਰਾਨੇ ਪੁੱਛਗਿੱਛ ਦੱਸਿਆ ਕਿ ਜੋ ਉਹਨਾਂ ਪਾਸੋ ਨਜਾਇਜ ਅਸਲੇ ਬਰਾਮਦ ਹੋਏ ਸਨ ਇਹਨਾਂ ਅਸਲਿਆ ਵਿੱਚ ਦੋ ਪਿਸਟਲ ਉਹਨਾਂ ਨੇ ਅੱਗੇ ਗੁਰਪ੍ਰੀਤ ਸਿੰਘ ਉਰਫ ਗੁੱਰੀ ਪੁੱਤਰ ਮੇਜਰ ਸਿੰਘ ਅਤੇ ਸੁਰਜੀਤ ਸਿੰਘ ਉਰਫ ਸੀਤੀ ਪੁੱਤਰ ਬਲਬੀਰ ਸਿੰਘ ਵਾਸੀਆਨ ਸੇਰਪੁਰ ਤਾਇਬਾ,ਜਿਲ੍ਹਾ ਮੋਗਾ ਨੂੰ ਸਪਲਾਈ ਕਰਨੇ ਸਨ। ਜਿਸ ਤੇ ਮੁਕੱਦਮਾ ਵਿੱਚ ਗੁਰਪ੍ਰੀਤ ਸਿੰਘ ਉਰਫ ਗੁੱਰੀ ਪੁੱਤਰ ਮੇਜਰ ਸਿੰਘ ਅਤੇ ਸੁਰਜੀਤ ਸਿੰਘ ਉਰਫ ਸੀਤੀ ਪੁੱਤਰ ਬਲਬੀਰ ਸਿੰਘ ਵਾਸੀਆਨ ਸੇਰਪੁਰ ਤਾਇਬਾ ਨੂੰ ਮਿਤੀ:20.03.2025 ਨੂੰ ਬਤੌਰ ਹੱਕੀ ਦੋਸੀ ਨਾਮਜਦ ਕਰਕੇ ਮੁਕੱਦਮਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਹੈ।

ਦੋਸੀਆਨ ਅਜੈ ਕੁਮਾਰ ਉਰਫ ਅਜੈ, ਸੁਖਪਾਲ ਸਿੰਘ ਉਰਫ ਸੁੱਖ, ਗੁਰਪ੍ਰੀਤ ਸਿੰਘ ਉਰਫ ਗੁੱਰੀ ਅਤੇ ਸੁਰਜੀਤ ਸਿੰਘ ਉਰਫ ਸੀਤੀ ਉਕਤਾਨ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋ ਬਰਾਮਦਾ ਅਸਲਿਆ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement