
Gurdaspur News: ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ
Newly married couple dies in road accident Taragarh: ਮੁਕੇਰੀਆਂ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਅੱਡਾ ਮੀਲਵਾਂ ਨੇੜੇ ਟਰੱਕ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਅਮਰਜੀਤ ਸਿੰਘ (27) ਅਤੇ ਨੂੰਹ ਰਮਨਜੀਤ ਕੌਰ (25) ਵਜੋਂ ਹੋਈ ਹੈ।
ਮ੍ਰਿਤਕ ਦੇ ਮਾਤਾ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਅਮਰਜੀਤ ਸਿੰਘ (27) ਅਤੇ ਨੂੰਹ ਰਮਨਜੀਤ ਕੌਰ (25) ਆਪਣੇ ਮੋਟਰਸਾਈਕਲ 'ਤੇ ਪਿੰਡੋਂ ਲੁਧਿਆਣਾ ਰਿਸ਼ਤੇਦਾਰਾਂ ਦੇ ਅਖੰਡ ਪਾਠ 'ਤੇ ਜਾ ਰਹੇ ਸਨ। ਉਹਨਾਂ ਦੱਸਿਆ ਕਿ ਮੁਕੇਰੀਆਂ ਪਠਾਨਕੋਟ ਹਾਈਵੇ 'ਤੇ ਅੱਡਾ ਮੀਲਵਾਂ ਦੇ ਕੋਲ ਇਹ ਦਰਦਨਾਕ ਦੁਰਘਟਨਾ ਹੋਈ।
ਮ੍ਰਿਤਕ ਦੇ ਮਾਤਾ ਪਿਤਾ ਨੇ ਦੱਸਿਆ ਕਿ ਉਹਨਾਂ ਦਾ ਬੇਟੇ ਦੇ ਬੇਟੇ ਦਾ ਵਿਆਹ ਲਗਪਗ ਇੱਕ ਸਾਲ ਪਹਿਲਾਂ ਹੀ ਹੋਇਆ ਸੀ। ਉਹਨਾਂ ਦੱਸਿਆ ਕਿ ਅਮਰਜੀਤ ਉਨਾਂ ਦਾ ਇਕਲੌਤਾ ਬੇਟਾ ਸੀ ਅਤੇ ਉਨਾਂ ਦੀਆਂ ਤਿੰਨ ਬੇਟੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅਮਰਜੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਨੂੰ ਮੁਕੇਰੀਆਂ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਵੀ ਹਸਪਤਾਲ ਵਿੱਚ ਮੌਤ ਹੋ ਗਈ।