ਪੰਜਾਬ ਵਿੱਚ 3000 ਤੋਂ ਵੱਧ ਪੰਚਾਇਤਾਂ ਵੱਲੋਂ ਨਸ਼ਿਆਂ ਵਿਰੁੱਧ ਮਤਾ ਪਾਸ
Published : Mar 20, 2025, 10:40 pm IST
Updated : Mar 20, 2025, 10:40 pm IST
SHARE ARTICLE
Over 3000 Panchayats in Punjab pass resolution against drugs
Over 3000 Panchayats in Punjab pass resolution against drugs

ਯੁੱਧ ਨਸ਼ਿਆਂ ਵਿਰੁੱਧ ਜਾਰੀ , 20ਵੇਂ ਦਿਨ ਸੂਬੇ ਭਰ ’ਚ 440 ਛਾਪੇਮਾਰੀਆਂ ਤੋਂ ਬਾਅਦ 97 ਨਸ਼ਾ ਤਸਕਰ ਗਿਫਤਾਰ

ਚੰਡੀਗੜ੍ਹ: ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ’’ ਦਾ ਪੁਰਜ਼ੋਰ ਸਮਰਥਨ ਕਰਦੇ ਹੋਏ, ਪੰਜਾਬ ਭਰ ਦੀਆਂ 3000 ਤੋਂ ਵੱਧ ਪੰਚਾਇਤਾਂ ਨੇ ਨਸ਼ਿਆਂ ਵਿਰੁੱਧ ਮਤੇ ਪਾਸ ਕਰਕੇ , ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਇੱਕ ਮਹੱਤਵਪੂਰਨ ਮੋੜ ’ਤੇ ਪਹੁੰਚਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਗਈ ਇਹ ਮੁਹਿੰਮ ਹੁਣ ਇੱਕ ਲੋਕ ਲਹਿਰ ਵਿੱਚ ਤਬਦੀਲ ਹੋ ਗਈ ਹੈ ਅਤੇ ਸੂਬੇ ਭਰ ਦੇ ਪਿੰਡ ਅਤੇ ਕਸਬੇ ਪੂਰੀ ਸੁਹਿਰਦਤਾ ਤੇ ਸਰਗਰਮੀ ਨਾਲ ਇਸ ਮੁਹਿੰਮ ਦਾ ਹਿੱਸਾ ਬਣ ਰਹੇ ਹਨ।

ਜ਼ਿਕਰਯੋਗ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਕਵਾਇਦ ਦੇ ਚਲਦਿਆਂ ਪੰਜਾਬ ਪੁਲਿਸ ਨੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਵੀ ਸ਼ੁਰੂ ਕੀਤੀ ਹੈ ਤਾਂ ਜੋ ਇਸ ਗੰਭੀਰ ਮੁੱਦੇ ਵਿਰੁੱਧ ਲੜਾਈ ਵਿੱਚ ਆਮ ਲੋਕਾਂ ਦੀ ਅਤਿ-ਲੋੜੀਂਦੀ ਤੇ ਸੁਹਿਰਦ ਸ਼ਮੂਲੀਅਤ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਵਿਸ਼ੇਸ਼ ਮੁਹਿੰਮ ਤਹਿਤ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ (ਸੀਪੀਜ਼/ਐਸਐਸਪੀਜ਼) ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪੋ-ਆਪਣੇ ਜਿਲਿਆਂ ਵਿੱਚ ਸੰਪਰਕ ਪ੍ਰੋਗਰਾਮ, ਵਿਦਿਆਰਥੀਆਂ ਨਾਲ ਮੀਟਿੰਗਾਂ ਆਦਿ ਸਮੇਤ ਵੱਖ-ਵੱਖ ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕਰਨ ਤਾਂ ਜੋ ਆਮ ਲੋਕਾਂ, ਨੌਜਵਾਨਾਂ, ਗੈਰ-ਸਰਕਾਰੀ ਸੰਗਠਨਾਂ (ਐਨਜੀਓ), ਕਲੱਬਾਂ ਆਦਿ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸ਼ਾਮਲ ਕੀਤਾ ਜਾ ਸਕੇ।

ਉਨਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਜ ਭਰ ਵਿੱਚ 3022 ਪੰਚਾਇਤਾਂ ਨੇ ਨਸ਼ਿਆਂ ਦੀ ਲਾਹਣਤ ਨਾਲ ਨਜਿਠਣ , ਮੁੜ ਵਸੇਬੇ ਦੇ ਯਤਨਾਂ ਦਾ ਸਮਰਥਨ ਕਰਨ ਅਤੇ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਮਜਬੂਤ ਪੁਲਿਸ-ਜਨਤਕ ਭਾਈਵਾਲੀ ਦਾ ਸਬੂਤ ਦਿੰਦਿਆਂ ਮਤੇ ਪਾਸ ਕੀਤੇ ਹਨ। ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਭਾਰੀ ਜਨਤਕ ਸਮਰਥਨ ਨੇ ਸੂਬੇ ਭਰ ਵਿੱਚ ਮੁਸਤੈਦੀ ਨਾਲ ਛਾਪੇਮਾਰੀ ਕਰ ਰਹੀ ਪੰਜਾਬ ਪੁਲਿਸ ਦੇ ਯਤਨਾਂ ਨੂੰ ਮਜਬੂਤੀ ਦਿੱਤੀ ਹੈ।

ਉਨਾਂ ਕਿਹਾ ਕਿ ਵੀਰਵਾਰ ਨੂੰ 97 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਅਤੇ 1.5 ਕਿਲੋ ਹੈਰੋਇਨ, 100 ਗ੍ਰਾਮ ਅਫੀਮ, 2 ਕਿਲੋ ਗਾਂਜਾ ਅਤੇ 1.86 ਲੱਖ ਰੁਪਏ ਡਰੱਗ ਮਨੀ ਜ਼ਬਤ ਕੀਤੀ ਗਈ । ਪਿਛਲੇ 20 ਦਿਨਾਂ ਦੌਰਾਨ, ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 2463 ਤੱਕ ਪਹੁੰਚ ਗਈ ਹੈ, ਜੋ ਕਿ ਡਰੱਗ ਨੈੱਟਵਰਕ ’ਤੇ ਨਕੇਲ ਕੱਸਣ ਸਬੰਧੀ ਕਾਰਵਾਈ ਨੂੰ ਦਰਸਾਉਂਦੀ ਹੈ।

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ 84 ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 440 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 58 ਐਫਆਈਆਰ ਦਰਜ ਕੀਤੀਆਂ ਗਈਆਂ । ਉਨਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 478 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀਐਡਿਕਸ਼ਨ ਐਂਡ ਪ੍ਰੀਵੈਂਸ਼ਨ  - ਲਾਗੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ ’ ਦੇ ਹਿੱਸੇ ਵਜੋਂ ਸੱਤ ਵਿਅਕਤੀਆਂ ਦਾ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ । ਜਦੋਂ ਕਿ, ਰੋਕਥਾਮ ਦੇ ਹਿੱਸੇ ਵਜੋਂ ਰਾਜ ਭਰ ਵਿੱਚ 103 ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕੀਤਾ ਗਿਆ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਜੇਲਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਛੇ ਜਿਲਿਆਂ - ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਜਲੰਧਰ ਦਿਹਾਤੀ, ਕਮਿਸ਼ਨਰੇਟ ਜਲੰਧਰ, ਕਪੂਰਥਲਾ ਅਤੇ ਰੂਪਨਗਰ - ਦੀਆਂ ਵੱਖ-ਵੱਖ ਜੇਲਾਂ ਵਿੱਚ ਤਲਾਸ਼ੀ ਮੁਹਿੰਮ ਵੀ ਚਲਾਈ । ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, “ਸਾਡੀਆਂ ਪੁਲਿਸ ਟੀਮਾਂ ਨੇ ਜੇਲ ਕੰਪਲੈਕਸ ਵਿੱਚ ਬੈਰਕਾਂ, ਰਸੋਈ ਅਤੇ ਪਖਾਨਿਆਂ ਸਮੇਤ ਕੋਨੇ-ਕੋਨੇ ਦੀ ਚੰਗੀ ਤਰਾਂ ਤਲਾਸ਼ੀ ਲਈ ਹੈ।’’

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement