Shri Muktsar Sahib ਵਿਚ 44 ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ
Published : Mar 20, 2025, 1:16 pm IST
Updated : Mar 20, 2025, 1:17 pm IST
SHARE ARTICLE
Police take 44 farmers into custody at Shri Muktsar Sahib Latest News in Punjabi
Police take 44 farmers into custody at Shri Muktsar Sahib Latest News in Punjabi

Shri Muktsar Sahib News : ਪਿੰਡ ਸੰਗੂਧੌਣ ਨੇੜੇ ਦੋ ਵਾਰ ਸੜਕ ਜਾਮ ਕਰਨ ਦੀ ਕੀਤੀ ਸੀ ਕੋਸ਼ਿਸ਼

Police take 44 farmers into custody at Shri Muktsar Sahib Latest News in Punjabi : ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ ’ਤੇ ਪਿੰਡ ਸੰਗੂਧੌਣ ਨੇੜੇ ਦੋ ਵਾਰ ਸੜਕ ’ਤੇ ਧਰਨਾ ਦੇਣ ਦੀ ਕੋਸ਼ਿਸ਼ ਕਰਦੇ ਕਿਸਾਨ ਪੁਲਿਸ ਵਲੋਂ ਹਿਰਾਸਤ ਵਿਚ ਲਏ ਗਏ ਹਨ। ਕਿਸਾਨਾਂ ਨੇ ਅੰਸ਼ਿਕ ਤੌਰ ’ਤੇ ਜਦੋਂ ਧਰਨਾ ਸ਼ੁਰੂ ਕੀਤਾ ਤਾਂ ਨਾਲ ਦੀ ਨਾਲ ਹੀ ਪੁਲਿਸ ਨੇ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਨੂੰ ਗੱਡੀਆਂ ਵਿਚ ਬਿਠਾ ਲਿਆ। 

ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ ’ਤੇ ਪਿੰਡ ਸੰਗੂਧੌਣ ਨੇੜੇ ਕਿਸਾਨਾਂ ਨੇ ਦੋ ਵਾਰ ਸੜਕ ਜਾਮ ਕਰਨ ਦੀ ਕੀਤੀ ਸੀ ਜਿਸ ਦੇ ਤਹਿਤ ਉਨ੍ਹਾਂ ਨੂੰ ਪੁਲਿਸ ਦੀ ਕਾਰਵਾਈ ਦਾ ਸ਼ਿਕਾਰ ਹੋਣਾ ਪਿਆ ਹੈ। ਪੁਲਿਸ ਨੇ ਸੜਕ ਜਾਮ ਸ਼ੁਰੂ ਕਰਨ ਸਮੇਂ ਮੌਕੇ ਨਾਲ ਦੀ ਨਾਲ ਹੀ ਗ੍ਰਿਫ਼ਤਾਰ ਕਰ ਕੇ ਗੱਡੀਆਂ ਵਿਚ ਬਿਠਾ ਕੇ ਹਿਰਾਸਤ ਵਿਚ ਲੈ ਲਿਆ। 

ਇਸ ਮੌਕੇ ਡੀ.ਐਸ.ਪੀ. ਸਤਨਾਮ ਸਿੰਘ ਵਿਰਕ ਨੇ ਦਸਿਆ ਕਿ ਕਰੀਬ 44 ਕਿਸਾਨ ਸੜਕ ’ਤੇ ਧਰਨਾ ਲਾਉਣ ਸਮੇਂ ਗ੍ਰਿਫ਼ਤਾਰ ਕੀਤੇ ਹਨ ਅਤੇ ਟ੍ਰੈਫ਼ਿਕ ਵਿਚ ਕੋਈ ਵੀ ਵਿਘਨ ਨਹੀਂ ਪੈਣ ਦਿਤਾ ਗਿਆ। ਇਸ ਮੌਕੇ ਕਿਸਾਨ ਆਗੂ ਕਰਨ ਸਿੰਘ ਭੁੱਟੀਵਾਲਾ, ਹਰਿੰਦਰ ਸਿੰਘ ਥਾਂਦੇਵਾਲਾ, ਗਿਆਨ ਸਿੰਘ ਭੁੱਟੀਵਾਲਾ ਅਤੇ ਹਰਦੇਵ ਸਿੰਘ ਸੂਰੇਵਾਲਾ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਸਰਕਾਰ ਵਿਰੁਧ ਨਾਹਰੇਬਾਜ਼ੀ ਕੀਤੀ ਗਈ।

ਜਾਣਕਾਰੀ ਅਨੁਸਾਰ ਕਿਸਾਨਾਂ ਨੇ ਦੋ ਵਾਰ ਸੜਕ ਜਾਮ ਕਰਨ ਦੀ ਕੋਸ਼ਿਸ਼ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement