Punjab News : ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ

By : BALJINDERK

Published : Mar 20, 2025, 5:52 pm IST
Updated : Mar 20, 2025, 5:52 pm IST
SHARE ARTICLE
Dr. Baljit Kaur
Dr. Baljit Kaur

Punjab News : ਪੰਜਾਬ ਸਰਕਾਰ ਅਨਾਥ ਅਤੇ ਬੇਸਹਾਰਾ ਬੱਚਿਆਂ ਦੇ ਉਜਵਲ ਭਵਿੱਖ ਲਈ ਵਚਨਬੱਧ

Punjab News in Punjabi :  ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ  ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ ਹੈ।  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਪਹਿਲਕਦਮੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹਨਾਂ ਬੱਚਿਆਂ ਨੂੰ ਰੁਜ਼ਗਾਰ ਯੋਗ ਹੁਨਰਾਂ ਨਾਲ ਲੈਸ ਕਰਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ 18 ਸਾਲ ਦੇ ਹੁੰਦਿਆਂ ਹੀ  ਉਹਨਾਂ ਦੀ ਵਿੱਤੀ ਸੁਤੰਤਰਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਵੱਖ-ਵੱਖ ਚਾਈਲਡ ਕੇਅਰ ਸੰਸਥਾਵਾਂ ਵਿੱਚ ਰਹਿ ਰਹੇ 187 ਬੱਚਿਆਂ ਨੂੰ ਸੁੰਦਰਤਾ ਸੰਭਾਲ, ਹੇਅਰ ਡਰੈਸਿੰਗ, ਮਲਟੀ-ਟੈਕਨੀਸ਼ੀਅਨ ਹੁਨਰ ਅਤੇ ਮੋਬਾਈਲ ਫੋਨ ਰਿਪੇਅਰ ਦੀ ਸਿਖਲਾਈ ਦਿੱਤੀ ਜਾਵੇਗੀ। ਪ੍ਰੋਗਰਾਮ ਉਹਨਾਂ ਨੂੰ ਇਹਨਾਂ ਕਿੱਤਿਆਂ ਵਿੱਚ ਹੱਥੀਂ ਸਿਖਲਾਈ ਪ੍ਰਦਾਨ ਕਰਕੇ ਸਵੈ-ਨਿਰਭਰ ਬਣਾਉਣ ਵਿੱਚ ਸਹਾਇਤਾ ਪ੍ਰਦਾਨ ਕਰੇਗਾ, ਜਿਸ ਨਾਲ ਉਹਨਾਂ ਦੀ ਰੁਜ਼ਗਾਰ ਯੋਗਤਾ ਅਤੇ ਉੱਦਮੀ ਸਮਰੱਥਾ ਵਿੱਚ ਵਾਧਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਪ੍ਰਭਾਵੀ ਢੰਗ ਨਾਲ ਚਲਾਉਣ ਲਈ, ਸਰਕਾਰ ਨੇ ਨਾਮਵਰ ਸਿਖਲਾਈ ਸੰਸਥਾਵਾਂ ਅਤੇ ਉਦਯੋਗ ਮਾਹਿਰਾਂ ਨੂੰ ਸ਼ਾਮਲ ਕੀਤਾ  ਹੈ।  ਇਹਨਾਂ ਸੈਸ਼ਨਾਂ ਨੂੰ ਸਿਧਾਂਤਕ ਗਿਆਨ ਅਤੇ ਪ੍ਰੈਕਟੀਕਲ ਅਨੁਭਵ ਪ੍ਰਦਾਨ ਕਰਨ ਲਈ ਢਾਂਚਾ ਬਣਾਇਆ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿਖਲਾਈ ਪੂਰੀ ਹੋਣ ਤੇ ਬੱਚਿਆਂ ਨੂੰ ਸਰਟੀਫੀਕੇਟ ਦਿੱਤਾ ਜਾਵੇ।  ਇਸ ਤੋਂ ਇਲਾਵਾ, ਉਨਾਂ ਨੂੰ ਵਿੱਤੀ ਸਾਖਰਤਾ ਅਤੇ ਉੱਦਮਤਾ ਨਾਲ ਰੂਬਰੂ ਕਰਵਾਇਆ ਜਾਵੇਗਾ, ਜਿਸ ਨਾਲ ਉਹ ਸਵੈ-ਰੁਜਗਾਰ ਦੇ ਮੌਕਿਆਂ ਦੀ ਖੋਜ ਕਰ ਸਕਣਗੇ।

 ਡਾ: ਬਲਜੀਤ ਕੌਰ ਨੇ ਦੱਸਿਆ ਕਿ ਕਿੱਤਾਮੁਖੀ ਸਿਖਲਾਈ ਤੋਂ ਇਲਾਵਾ ਸਰਕਾਰ ਇਨਾਂ ਬੱਚਿਆਂ ਦੇ ਸਰਵਪੱਖੀ ਵਿਕਾਸ ‘ਤੇ ਵੀ ਧਿਆਨ ਦੇ ਰਹੀ ਹੈ।  ਉਹਨਾਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਅਤੇ ਉਹਨਾਂ ਨੂੰ ਪੇਸ਼ੇਵਰ ਅਤੇ ਸਮਾਜਿਕ ਏਕੀਕਰਨ ਲਈ ਤਿਆਰ ਕਰਨ ਲਈ ਵਿਸ਼ੇਸ਼ ਕਾਉਂਸਲਿੰਗ ਸੈਸ਼ਨ ਅਤੇ ਪ੍ਰਸਨੈਲਟੀ ਡਿਵੈਲਪਮੈਂਟ ਵਰਕਸਾਪਾਂ ਕਰਵਾਈਆਂ ਜਾਣਗੀਆਂ। ਇਹ ਉਪਰਾਲੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਮਦਦ ਕਰਨਗੇ।

ਮੰਤਰੀ ਨੇ ਦੱਸਿਆ ਕਿ ਇਨਾਂ ਬੱਚਿਆਂ ਨੂੰ ਹੋਰ ਸਹਾਇਤਾ ਦੇਣ ਲਈ ਸਰਕਾਰ ਵੱਖ-ਵੱਖ ਉਦਯੋਗਾਂ ਅਤੇ ਸੇਵਾ ਖੇਤਰਾਂ ਵਿੱਚ ਨੌਕਰੀਆਂ ਦੀ ਨਿਯੁਕਤੀ ਦੀ ਸਹੂਲਤ ਦੇਵੇਗੀ। ਕਾਰੋਬਾਰਾਂ ਅਤੇ ਸੰਸਥਾਵਾਂ ਦੇ ਤਾਲਮੇਲ ਨਾਲ ਨੌਜਵਾਨ ਨੂੰ ਹਾਸਲ ਕੀਤੇ ਹੁਨਰਾਂ ਮੁਤਾਬਿਕ ਰੁਜਗਾਰ ਲੈਣ ਦੇ ਮੌਕੇ ਮਿਲਣਗੇ।  ਜਿਹੜੇ ਲੋਕ ਸਵੈ-ਰੁਜਗਾਰ ਅਪਣਾਉਂਣਾ ਚਾਹੁੰਦੇ ਹਨ, ਉਨਾਂ ਲਈ ਸਰਕਾਰ ਲੋੜੀਂਦੀ ਸੇਧ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਗਰੀਬ ਬੱਚਿਆਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਇਸ ਪਹਿਲਕਦਮੀ ਲਈ 40 ਲੱਖ ਰੁਪਏ ਅਲਾਟ ਕੀਤੇ ਹਨ।  ਉਹਨਾਂ ਨੂੰ ਜਰੂਰੀ ਹੁਨਰ ਅਤੇ ਕਰੀਅਰ ਦੇ ਮੌਕੇ ਪ੍ਰਦਾਨ ਕਰਕੇ, ਸਰਕਾਰ ਦਾ ਉਦੇਸ਼ ਉਹਨਾਂ ਨੂੰ ਇੱਕ ਸਨਮਾਨਜਨਕ ਅਤੇ ਸਵੈ-ਨਿਰਭਰ ਜੀਵਨ ਜਿਉਣ ਵਿੱਚ ਮਦਦ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਇੱਕ ਸਮਾਵੇਸੀ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਨ ਲਈ ਪੰਜਾਬ ਸਰਕਾਰ ਦੇ ਦਿ੍ੜ ਸਮਰਪਣ ਨੂੰ ਦਰਸਾਉਂਦੀ ਹੈ,ਜਿੱਥੇ ਹਰੇਕ ਬੱਚੇ ਭਾਵੇਂ ਉਹ ਕਿਸੇ ਵੀ ਪਿਛੋਕੜ ਦਾ ਹੋਵੇ ਨੂੰ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਭਵਿੱਖ ਬਣਾਉਣ ਦਾ ਮੌਕਾ ਮਿਲੇਗਾ।

(For more news apart from Punjab Government launches skill development program for orphans and destitute children: Dr. Baljit Kaur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement