Punjab News : ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

By : BALJINDERK

Published : Mar 20, 2025, 7:41 pm IST
Updated : Mar 20, 2025, 7:42 pm IST
SHARE ARTICLE
 ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ
ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

Punjab News : ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਕੰਪਨੀਆਂ ਨੂੰ ਪੂਰਾ ਸਮਰਥਨ ਦੇਣ ਦਾ ਕੀਤਾ ਵਾਅਦਾ

Punjab News in Punjabi  : ਪੰਜਾਬ ਰਾਜ ਲਈ 5ਵੀਂ ਔਨਸ਼ੋਰ ਸੁਰੱਖਿਆ ਤਾਲਮੇਲ ਕਮੇਟੀ (ਓਐਸਸੀਸੀ) ਦੀ ਮੀਟਿੰਗ ਵੀਰਵਾਰ ਨੂੰ ਚੰਡੀਗੜ ਦੇ ਹੋਟਲ ਹਯਾਤ ਰੀਜੈਂਸੀ ਵਿਖੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਸੁਰੱਖਿਆ , ਐਸ.ਐਸ. ਸ੍ਰੀਵਾਸਤਵ, ਜੋ  ਡੀਜੀਪੀ  ਪੰਜਾਬ ਗੌਰਵ ਯਾਦਵ ਦੀ ਤਰਫ਼ੋਂ ਮੀਟਿੰਗ ਵਿੱਚ ਸ਼ਾਮਲ ਹੋਏ ਸਨ , ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜਿਨਾਂ ਵਿੱਚ ਏਡੀਜਪੀ (ਅੰਦਰੂਨੀ ਸੁਰੱਖਿਆ) ਸ਼ਿਵੇ ਕੁਮਾਰ ਵਰਮਾ ਅਤੇ ਏਡੀਜਪੀ ਸਾਈਬਰ ਕ੍ਰਾਈਮ ਵੀ. ਨੀਰਜਾ, ਈ.ਡੀ. (ਓ ਐਂਡ ਐਮ)ਗੇਲ ਵੱਲੋਂ ਓ.ਐਸ.ਸੀ.ਸੀ. ਦੇ ਚੇਅਰਮੈਨ ਆਰ.ਕੇ. ਸਿੰਘ ਅਤੇ ਸਲਾਹਕਾਰ (ਸੁਰੱਖਿਆ)ਗੇਲ , ਸੌਰਭ ਤੋਲੰਬੀਆ ਸਮੇਤ ਵੱਖ-ਵੱਖ ਤੇਲ ਅਤੇ ਗੈਸ ਕੰਪਨੀਆਂ, ਇੰਟੈਲੀਜੈਂਸ ਬਿਊਰੋ, ਸੀਮਾ ਸੁਰੱਖਿਆ ਬਲ , ਕੇਂਦਰੀ ਰਿਜਰਵ ਪੁਲਿਸ ਬਲ  ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਸ਼ਾਮਲ ਹੋਏ।

ਵਿਚਾਰ-ਵਟਾਂਦਰੇ ਦੌਰਾਨ ਵੱਖ-ਵੱਖ ਤੇਲ ਅਤੇ ਗੈਸ ਕੰਪਨੀਆਂ -ਜਿਨਾਂ ਵਿੱਚ ਗੇਲ, ਆਈਓਸੀਐਲ,ਐਚਪੀਸੀਐਲ,ਬੀਪੀਸੀਐਲ,ਐਚਐਮਈਐਲ,ਥਿੰਕ ਗੈਸ, ਟੌਰਿੰਟ ਗੈਸ ਸ਼ਾਮਲ ਹਨ, ਦੇ ਨੁਮਾਇੰਦਿਆਂ ਨੇ ਆਪੋ-ਆਪਣੇ ਕੰਮਕਾਜ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਉਨਾਂ ਨੂੰ ਆਪਣੀਆਂ ਯੂਨਿਟਾਂ ਦੀ ਸੁਰੱਖਿਆ ਸਬੰਧੀ ਪੇਸ਼ ਆ ਰਹੀਆਂ ਚੁਣੌਤੀਆਂ ਵੀ ਉਜਾਗਰ ਕੀਤੀਆਂ।


ਮੀਟਿੰਗ ਦੌਰਾਨ ਵਿਚਾਰੇ ਗਏ ਮੁੱਖ ਨੁਕਤਿਆਂ ਵਿੱਚ ਸੁਰੱਖਿਆ ਉਪਾਵਾਂ ਨੂੰ ਮਜਬੂਤ ਕਰਨਾ, ਸੁਰੱਖਿਆ ਪ੍ਰੋਟੋਕੋਲ ਦਾ ਪਸਾਰ ਅਤੇ  ਚੌਕਸੀ ਨੂੰ ਹੋਰ ਬਿਹਤਰ ਕਰਨ ਲਈ ਉੱਨਤ ਸੀ.ਸੀ.ਟੀ.ਵੀ. ਨਿਗਰਾਨੀ  ਸ਼ਾਮਲ ਸੀ।

ਇਕੱਠ ਨੂੰ ਸੰਬੋਧਨ ਕਰਦੇ ਹੋਏ, ਏਡੀਜੀਪੀ ਐਸ.ਐਸ. ਸ੍ਰੀਵਾਸਤਵ ਨੇ ਤੇਲ ਚੋਰੀ ਅਤੇ ਪਾਈਪਲਾਈਨ ਲੀਕੇਜ ਵਰਗੇ ਮੁੱਦਿਆਂ ਨਾਲ ਨਜਿੱਠਣ ਲਈ ਇੱਕ ਮਜ਼ਬੂਤ ਸੂਚਨਾ ਨੈੱਟਵਰਕ ਬਣਾਈ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨਾਂ ਨੇ ਨਿਯਮਤ ਰੂਪ ਵਿੱਚ ਮੌਕ ਡਿ੍ਰਲਜ਼ ਅਤੇ  ਉੱਚ-ਜੋਖਮ ਵਾਲੇ ਖੇਤਰਾਂ ਵਿੱਚ ਕੰਟਿਨਜੈਂਸੀ ਪਲਾਨ ਅਪਡੇਟਸ, ਦੀ ਅਹਿਮੀਅਤ ਵੀ ਦਿ੍ਰੜਾਈ।

1

ਤੇਲ ਅਤੇ ਗੈਸ ਕੰਪਨੀਆਂ ਨੂੰ ਪੂਰਾ ਸਮਰਥਨ ਦੇਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਏਡੀਜੀਪੀ ਨੇ ਭਾਈਵਾਲਾਂ ਨੂੰ ਸੁਰੱਖਿਆ ਨਾਲ ਸਬੰਧਤ ਕਿਸੇ ਵੀ ਸਮੱਸਿਆ ਲਈ ਸੁਤੰਤਰ ਮਹਿਸੂਸ ਕਰਨ ਅਤੇ ਸਰਗਰਮੀ ਨਾਲ ਸਹਾਇਤਾ ਲੈਣ ਦੀ ਅਪੀਲ ਕੀਤੀ। ਉਨਾਂ ਨੇ ਕੌਮੀ ਅਸਾਸਿਆਂ ਦੀ ਸੁਰੱਖਿਆ ਅਤੇ ਸਲਾਮਤੀ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ ਵਿਚਕਾਰ ਪ੍ਰਭਾਵੀ ਤਾਲਮੇਲ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।

1

ਇਸ ਮੌਕੇ, ਏਡੀਜੀਪੀ ਸ਼ਿਵੇ ਕੁਮਾਰ ਵਰਮਾ ਨੇ ਤੇਲ ਅਤੇ ਗੈਸ ਕੰਪਨੀਆਂ ਅਤੇ ਸਥਾਨਕ ਪੁਲਿਸ ਅਤੇ ਪ੍ਰਸਾਸਨ ਵਿਚਕਾਰ ਪੂਰਨ ਸਹਿਯੋਗ ਦੀ ਮਹੱਤਤਾ ਦਾ ਵੀ ਜ਼ਿਕਰ ਕੀਤਾ। ਉਨਾਂ ਕਿਹਾ ਕਿ ਪ੍ਰਭਾਵਸ਼ਾਲੀ ਸੁਰੱਖਿਆ ਅਤੇ ਪ੍ਰਸ਼ਾਸਨ ਲਈ ਇੱਕ ਮਜਬੂਤ ਸੰਪਰਕ ਬਹੁਤ ਜਰੂਰੀ ਹੈ।

ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਸਾਈਬਰ ਸੁਰੱਖਿਆ ਉਲੰਘਣਾਵਾਂ ਦੇ ਵਧ ਰਹੇ ਖਤਰੇ ‘ਤੇ ਚਾਨਣਾ ਪਾਇਆ। ਉਨਾਂ ਨੇ ਪੰਜਾਬ ਸਾਈਬਰ ਕ੍ਰਾਈਮ ਡਿਵੀਜਨ ਦੀ ਮੁਹਾਰਤ ਦਾ ਲਾਭ ਉਠਾਉਂਦੇ ਹੋਏ ਤੇਲ ਅਤੇ ਗੈਸ ਕੰਪਨੀਆਂ ਨੂੰ ਵਿਆਪਕ ਸਹਾਇਤਾ ਦੀ ਪੇਸ਼ਕਸ ਕੀਤੀ। ਇਸ ਤੋਂ ਇਲਾਵਾ, ਉਨਾਂ ਨੇ ਸਾਈਬਰ ਸੁਰੱਖਿਆ ਪ੍ਰਬੰਧਾਂ ਦਾ ਮੁਲਾਂਕਣ ਕਰਨ ਅਤੇ ਉਨਾਂ ਦੀਆਂ ਯੂਨਿਟਾਂ ‘ਤੇ ਸੁਰੱਖਿਆ ਉਪਾਵਾਂ ਨੂੰ ਵਧਾਉਣ ਲਈ ਵਿਸ਼ੇਸ਼ ਟੀਮਾਂ ਭੇਜਣ ਦਾ ਪ੍ਰਸਤਾਵ ਰੱਖਿਆ।

(For more news apart from Punjab Police reiterates commitment to security of national assets in oil and gas sector News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement