
Shambhu Border News : ਸਰਕਾਰ ਨੇ ਦੋਵੇਂ ਮੋਰਚਿਆਂ 'ਤੇ ਚੱਲਿਆ ਬੁਲਡੋਜ਼ਰ, ਭਾਰੀ ਪੁਲਿਸ ਬਲ ਤਾਇਨਾਤ
Shambhu border will open soon, barricades are being removed with JCB Latest News in Punjabi : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਪਿਛਲੇ 13 ਮਹੀਨਿਆਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਭਗਵੰਤ ਮਾਨ ਸਰਕਾਰ ਨੇ ਯੋਜਨਾਬੱਧ ਢੰਗ ਨਾਲ ਹਟਾ ਕੇ ਦੋਵੇਂ ਮੋਰਚਿਆਂ 'ਤੇ ਬੁਲਡੋਜ਼ਰ ਚਲਾ ਦਿਤਾ ਹੈ। ਸਰਕਾਰ ਨੇ ਬੁਧਵਾਰ ਨੂੰ ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਸੱਤਵੇਂ ਦੌਰ ਦੀ ਗੱਲਬਾਤ ਅਸਫ਼ਲ ਰਹਿਣ ਦੇ ਮੌਕੇ ਨੂੰ 'ਮੋਰਚਾ ਹਟਾਉ ਮੁਹਿੰਮ' ਲਈ ਚੁਣਿਆ।
ਜਾਣਕਾਰੀ ਅਨੁਸਾਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨਾਂ ’ਤੇ ਵੱਡਾ ਐਕਸ਼ਨ ਕਰਦੇ ਹੋਏ ਦੋਵੇਂ ਮੋਰਚਿਆਂ 'ਤੇ ਬੁਲਡੋਜ਼ਰ ਚਲਾ ਦਿਤਾ ਹੈ। ਸਰਕਾਰ ਦੀ ਇਸ ਕਾਰਵਾਈ ਦੇ ਚੱਲਦਿਆਂ ਸ਼ੰਭੂ ਬਾਰਡਰ ਜ਼ਲਦ ਖੁੱਲ੍ਹਣ ਜਾ ਰਿਹਾ ਹੈ। ਇਸ ਕਾਰਨ ਸ਼ੰਭੂ ਬਾਰਡਰ ’ਤੇ ਭਾਰੀ ਪੁਲਿਸ ਬਲ ਤਾਇਨਾਤ ਹੈ।
ਸਰਕਾਰ ਨੇ ਬੁਧਵਾਰ ਨੂੰ ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਸੱਤਵੇਂ ਦੌਰ ਦੀ ਗੱਲਬਾਤ ਅਸਫ਼ਲ ਰਹਿਣ ਦੇ ਮੌਕੇ ਨੂੰ 'ਮੋਰਚਾ ਹਟਾਉ ਮੁਹਿੰਮ' ਲਈ ਚੁਣਿਆ। ਰਾਤ 9:30 ਵਜੇ ਦੋਵੇਂ ਮੋਰਚੇ ਖ਼ਾਲੀ ਕਰਵਾ ਲਏ ਗਏ। ਬੀਤੇ ਦਿਨ ਪੰਜਾਬ ਸਰਕਾਰ ਵਲੋਂ ਬੈਰੀਕੇਡਿੰਗ ਹਟਾਉਣ ਤੋਂ ਬਾਅਦ ਅੱਜ, ਕਿਸਾਨ ਇਕੱਠੇ ਹੋਣ ਲੱਗੇ ਹਨ, ਜਿਸ ਨਾਲ ਹੰਗਾਮਾ ਵਧਣ ਦੇ ਆਸਾਰ ਹਨ।
ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਸ਼ੰਭੂ ਬਾਰਡਰ 'ਤੇ ਪਹੁੰਚ ਗਏ ਹਨ ਅਤੇ ਫਿਲਹਾਲ ਸ਼ੰਭੂ ਬਾਰਡਰ 'ਤੇ ਮੌਜੂਦ ਹਨ। ਐਸਐਸਪੀ ਖ਼ੁਦ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਸੜਕ ਸਾਫ਼ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ, ਅੱਜ ਸ਼ਾਮ ਤਕ ਸ਼ੰਭੂ ਬਾਰਡਰ ਦਾ ਇਕ ਪਾਸੇ ਦਾ ਰਸਤਾ ਖੁੱਲ੍ਹ ਸਕਦਾ ਹੈ।
ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਕਾਰਵਾਈ ਤੋਂ ਬਾਅਦ ਕਿਸਾਨਾਂ ਨੇ ਅਗਲੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿਤੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪਿੰਡ ਤਲਵੰਡੀ ਭੁਗੇਰੀਆਂ ਵਿਚ ਕਿਸਾਨਾਂ ਨੂੰ ਇਕੱਠਾ ਕਰਨਾ ਸ਼ੁਰੂ ਕਰ ਦਿਤਾ ਹੈ। ਦੂਜੇ ਪਾਸੇ ਇੱਥੇ ਭਾਰੀ ਪੁਲਿਸ ਫ਼ੋਰਸ ਤਾਇਨਾਤ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਹੁਣ ਕਿਸਾਨ ਆਪਣਾ ਪੱਖ ਰੱਖ ਰਹੇ ਹਨ। ਇਸ ਦੇ ਨਾਲ ਹੀ ਸ਼ੰਭੂ ਸਰਹੱਦ ਤੋਂ ਕੰਕਰੀਟ ਦੀ ਬੈਰੀਕੇਡ ਹਟਾਈ ਜਾ ਰਹੀ ਹੈ। ਇਸ ਦੇ ਨਾਲ ਹੀ ਹਰਿਆਣਾ ਵੀ ਰਸਤਾ ਖੋਲ੍ਹਣ ਲਈ ਵੱਡੀ ਕਾਰਵਾਈ ਕਰ ਰਿਹਾ ਹੈ।