‘ਯੁੱਧ ਨਸ਼ਿਆਂ ਵਿਰੁੱਧ’: ਬਟਾਲਾ ਪੁਲਿਸ ਨੇ ਨਸ਼ਾ ਤਸਕਰ ਦੀ ਕੋਠੀ ਢਾਹੀ
Published : Mar 20, 2025, 7:04 pm IST
Updated : Mar 20, 2025, 7:04 pm IST
SHARE ARTICLE
'War on drugs': Batala police demolish drug smuggler's house
'War on drugs': Batala police demolish drug smuggler's house

ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ, ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ।

ਚੰਡੀਗੜ੍ਹ/ ਬਟਾਲਾ: ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ,  ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ।

 ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ, ਉੁਸਦੇ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ; ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ।

 ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਬਟਾਲਾ ਦੇ ਐਸ.ਐਸ.ਪੀ, ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਜੀਵਨ ਕੁਮਾਰ ’ਤੇ ਐਨ.ਡੀ.ਪੀ.ਐਸ ਐਕਟ ਤਹਿਤ ਤਿੰਨ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਉੱਤੇ ਲੱਗੀਆਂ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹਨ।

 ਐਸ.ਐਸ.ਪੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਅਤੇ ਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਇਸ ਬਾਬਤ ਬੜੀਆਂ ਸਪੱਸ਼ਟ ਹਦਾਇਤਾਂ ਹਨ ਕਿ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਐਸ.ਐਸ.ਪੀ ਨੇ ਅੱਗੇ ਕਿਹਾ ਕਿ ਸਾਡੇ ਲਈ ਸਾਡੇ ਬੱਚੇ , ਸਾਡੀ ਜਵਾਨੀ ਨੂੰ ਸੰਭਾਲਣਾ ਬੇਹੱਦ ਜਰੂਰੀ ਹੈ , ਜੋ ਕਿ ਇਨਾਂ ਤਸਕਰਾਂ ਦੇ ਘਟੀਆ ਕੰਮਾਂ ਕਾਰਨ ਨਸ਼ੇ ਦੀ ਚੇਟਕ ਨਾਲ ਆਪਣਾ ਜੀਵਨ ਤਬਾਹ ਕਰ ਲੈਂਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement