
ਹਾਈ ਕੋਰਟ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਅਤੇ ਹੋਰਨਾਂ ਨੂੰ ਨੋਟਿਸ
ਇਕ ਨਿਜੀ ਫਾਰਮ ਵਲੋਂ ਪੰਜਾਬ ਦੇ 373 ਲੋਕਾਂ ਨਾਲ ਵਿਦੇਸ਼ ਭੇਜਣ ਦੇ ਨਾਮ ਉੱਤੇ 21 ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰੇ ਜਾਣ ਦੇ ਮਾਮਲੇ ਦੀ ਸੀਬੀਆਈ ਜਾਂਚ ਮੰਗ ਹਿਤ ਹਾਈਕੋਰਟ ਕੋਲ ਪਹੁੰਚ ਕੀਤੀ ਗਈ ਹੈ। ਇਨ੍ਹਾਂ ਕਰੀਬ 20 ਪੀੜਤਾਂ ਦਾ ਕਹਿਣਾ ਹੈ ਕਿ ਇਕ ਸਾਲ ਤੋਂ ਵੀ ਵੱਧ ਸਮਾਂ ਲੰਘਣ ਮਗਰੋਂ ਵੀ ਚੰਡੀਗੜ੍ਹ ਪੁਲਿਸ ਕੋਲੋਂ ਇਨਸਾਫ਼ ਨਾ ਮਿਲਣ ਕਾਰਨ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਕਪੂਰਥਲਾ ਦੇ ਕੰਵਰ ਨੌਨਿਹਾਲ ਸਿੰਘ ਨਾਮੀਂ ਵਿਅਕਤੀ ਸਣੇ ਪੰਜਾਬ ਦੇ ਹੋਰਨਾਂ ਜਿਲੀਆਂ ਦੇ ਇਨ੍ਹਾਂ ਪਟੀਸ਼ਨਰਾਂ ਨੇ ਚੰਡੀਗੜ੍ਹ ਪ੍ਰਸ਼ਾਸਨ, ਡੀ.ਜੀ.ਪੀ., ਐਸ.ਐਚ.ਓ., ਸੈਕਟਰ 3 ਥਾਣਾ ਅਤੇ ਸੀ.ਬੀ.ਆਈ. ਨੂੰ ਪਾਰਟੀ ਬਣਾਉਂਦੇ ਹੋਏ ਮਾਮਲੇ ਵਿਚ ਸੀ.ਬੀ .ਆਈ. ਜਾਂਚ ਦੀ ਮੰਗ ਕੀਤੀ ਹੈ।
Punjab & Haryana high Court
ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ 31 ਮਾਰਚ, 2017 ਨੂੰ ਸੈਕਟਰ 3 ਥਾਣੇ ਵਿਚ ਦਰਜ ਧੋਖਾਧੜੀ ਕੇਸ ਨੂੰ ਸੀ.ਬੀ.ਆਈ. ਦੇ ਹਵਾਲੇ ਕੀਤਾ ਜਾਵੇ । ਇਸਦੇ ਪਿੱਛੇ ਕਿਹਾ ਗਿਆ ਹੈ ਕਿ ਕੇਸ ਵਿੱਚ ਇੱਕ ਸਾਲ ਬੀਤ ਜਾਣ ਦੇ ਬਾਅਦ ਵੀ ਚੰਡੀਗੜ ਪੁਲਿਸ ਠੋਸ ਜਾਂਚ ਨਹੀਂ ਕਰ ਸਕੀ ਹੈ। ਪੁਲਿਸ ਉਤੇ ਇਸ ਗੰਭੀਰ ਮਾਮਲੇ ਚ ਪੂਰੀ ਤਰਾਂ ਲਾਪਰਵਾਹੀ ਵਰਤਣ ਦੇ ਦੋਸ਼ ਵੀ ਲਾਏ ਗਏ ਹਨ। ਹਾਈਕੋਰਟ ਨੇ ਇਸ ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ ਚੰਡੀਗੜ ਪ੍ਰਸ਼ਾਸਨ ਸਮੇਤ ਹੋਰਨਾਂ ਧਿਰਾਂ ਨੂੰ 8 ਮਈ ਲਈ ਨੋਟਿਸ ਜਾਰੀ ਕੀਤਾ ਹੈ।