ਪੰਜਾਬੀ ਯੂਨੀਵਰਸਿਟੀ ਦੇ ਟੀਚਿੰਗ ਸਟਾਫ਼ ਨੂੰ ਚੋਣ ਡਿਊਟੀ 'ਤੇ ਲਗਾਉਣਾ ਗ਼ਲਤ : ਚੀਮਾ
Published : Apr 20, 2019, 3:32 pm IST
Updated : Apr 20, 2019, 3:33 pm IST
SHARE ARTICLE
Harpal Singh Cheema
Harpal Singh Cheema

ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ-ਪ੍ਰੋਫੈਸਰਾਂ ਦੀ ਚੋਣਾਂ ‘ਤੇ ਡਿਊਟੀ 'ਤੇ ਲਗਾਉਣ ਦਾ ਵਿਰੋਧ ਕੀਤਾ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ-ਪ੍ਰੋਫੈਸਰਾਂ ਦੀ ਚੋਣਾਂ ‘ਤੇ ਡਿਊਟੀ 'ਤੇ ਲਗਾਉਣ ਦਾ ਵਿਰੋਧ ਕੀਤਾ ਹੈ ਅਤੇ ਇਸ ਬਾਰੇ ਰਾਜ ਮੁੱਖ ਚੋਣ ਅਧਿਕਾਰੀ (ਸੀਈਓ) ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦਾ ਇਹ ਫ਼ੈਸਲਾ ਵਾਪਸ ਕਰਵਾਉਣ।

'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀ ਸੰਵਿਧਾਨਕ ਡਿਊਟੀ ਹੈ ਕਿ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣ ਪਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਟੀਚਿੰਗ ਸਟਾਫ਼ ਨੂੰ ਚੋਣ ਡਿਊਟੀ ਦੇਣਾ ਠੀਕ ਨਹੀਂ। ਕਿਉਂਕਿ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਯੂਨੀਵਰਸਿਟੀ ਦੇ ਸਟਾਫ਼ ਨੂੰ ਕਿਸੇ ਵੀ ਸਿਆਸੀ ਸਰਗਰਮੀ ‘ਚ ਹਿੱਸਾ ਲੈਣ , ਸਿਆਸੀ ਦਲਾਂ ਦੀ ਮੈਂਬਰਸ਼ਿਪ ਅਤੇ ਅਹੁਦੇ ਲੈਣ, ਇੱਥੋਂ ਤੱਕ ਕਿ ਖ਼ੁਦ ਚੋਣ ਲੜਨ ਦੀ ਖੁੱਲ੍ਹ ਹੈ।

Election CommissionElection Commission

ਜਿਸ ਕਾਰਨ ਯੂਨੀਵਰਸਿਟੀ ਦੇ ਬਹੁਤ ਸਾਰੇ ਟੀਚਰ ਸਿੱਧੇ ਤੌਰ ਤੇ ਅਲੱਗ-ਅਲੱਗ ਪਾਰਟੀਆਂ ਨਾਲ ਜੁੜੇ ਹੋਏ ਹਨ। ਹਰਪਾਲ ਚੀਮਾ ਨੇ ਕਿਹਾ ਕਿ ਇਹ ਸੁਭਾਵਿਕ ਹੈ ਕਿ ਜੋ ਵਿਅਕਤੀ ਜਿਸ ਪਾਰਟੀ ਲਈ ਸਰਗਰਮ ਹੋਵੇਗਾ, ਉਸ ਕੋਲੋਂ ਨਿਰਪੱਖ ਚੋਣ ਡਿਊਟੀ ਦੀ  ਉਮੀਦ ਨਹੀਂ ਕੀਤੀ ਜਾ ਸਕਦੀ। ਚੀਮਾ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਪਿੱਛੇ ਗਹਿਰੀ ਸਾਜ਼ਿਸ਼ ਨਜ਼ਰ ਆ ਰਹੀ ਹੈ, ਜਦਕਿ ਇਸ ਤੋਂ ਪਹਿਲਾਂ ਕਦੇ ਵੀ ਅਜਿਹਾ ਨਹੀਂ ਹੋਇਆ।

AapAap

ਚੀਮਾ ਨੇ ਇਹ ਵੀ ਕਿਹਾ ਕਿ ਯੂਨੀਵਰਸਿਟੀ ਕਲੰਡਰ ਨੇ ਟੀਚਿੰਗ ਸਟਾਫ਼ ਨੂੰ ਖ਼ੁਦ ਚੋਣ ਲੜਨ ਜਾਂ ਕਿਸੇ ਵੀ ਪਾਰਟੀ ਜਾਂ ਉਮੀਦਵਾਰ ਦਾ ਖੁੱਲ੍ਹ ਕੇ ਸਮਰਥਨ ਕਰਨ ਦਾ ਜੋ ਅਧਿਕਾਰ ਦਿੱਤਾ ਹੈ, ਪਟਿਆਲਾ ਪ੍ਰਸ਼ਾਸਨ ਨੇ ਯੂਨੀਵਰਸਿਟੀ ਟੀਚਿੰਗ ਸਟਾਫ਼ ਨੂੰ ਚੋਣ ਡਿਊਟੀਆਂ 'ਤੇ ਤਾਇਨਾਤ ਕਰਕੇ ਟੀਚਿੰਗ ਸਟਾਫ਼ ਦੇ  ਇਸ ਅਧਿਕਾਰ ਦੀ ਵੀ ਉਲੰਘਣਾ ਕੀਤੀ ਹੈ। ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਮੁੱਦੇ ਤੇ ਚੋਣ ਕਮਿਸ਼ਨ ਸਹੀ ਫ਼ੈਸਲਾ ਲਵੇਗਾ ਅਤੇ ਪਟਿਆਲਾ ਪ੍ਰਸ਼ਾਸਨ ਦਾ ਫ਼ੈਸਲਾ ਰੱਦ ਕਰੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement