ਕੇਂਦਰੀ ਸਿੱਖ ਅਜਾਇਬਘਰ ’ਚ ਲਾਈ ਜਾਵੇਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ: ਭਾਈ ਲੌਂਗੋਵਾਲ
Published : Apr 20, 2020, 8:30 am IST
Updated : Apr 20, 2020, 8:30 am IST
SHARE ARTICLE
file photo
file photo

ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ਼੍ਰੋਮਣੀ ਗੁਰਦੁਆਰਾ

ਅੰਮ੍ਰਿਤਸਰ 19 ਅਪ੍ਰੈਲ ( ਸੁਖਵਿੰਦਰਜੀਤ ਸਿੰਘ ਬਹੋੜੂ) : ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਅੰਤਿਮ ਅਰਦਾਸ ਕੀਤੀ ਗਈ। 

ਇਸ ਦੌਰਾਨ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਜਦਕਿ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਸਮਾਗਮ ਸਮੇਂ ਭਾਈ ਨਿਰਮਲ ਸਿੰਘ ਦੇ ਸਪੁੱਤਰ ਸ. ਅਮਿਤੇਸ਼ਵਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ,

File photoFile photo

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਾਂ ਵਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਐਲਾਨ ਕੀਤਾ। ਭਾਈ ਜੀਵਨ ਸਿੰਘ ਵਿਦਿਅਕ ਭਲਾਈ ਟਰੱਸਟ ਚੰਡੀਗੜ੍ਹ ਦੇ ਸੀਨੀਅਰ ਵਾਇਸ ਚੇਅਰਮੈਨ ਸੁਖਵਿੰਦਰ ਸਿੰਘ ਝਬਾਲ ਸਾਬਕਾ ਅੰਤ੍ਰਿਗ ਕਮੇਟੀ ਦੇ ਮੈਬਰ ਨੇ ਅਮਿਤੇਸ਼ਵਰ ਸਿੰਘ ਨੂੰ ਦਸਤਾਰ ਭੇਟ ਕੀਤੀ। 

ਭਾਈ ਲੌਗੋਵਾਲ ਨੇ ਕਿਹਾ ਕਿ  ਸਿੱਖ ਪੰਥ ਨੂੰ ਭਾਈ ਸਾਹਿਬ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ। ਹਾਲਾਤ ਠੀਕ ਹੋਣ ’ਤੇ ਭਾਈ ਨਿਰਮਲ ਸਿੰਘ ਦੀ ਯਾਦਗਾਰ ਬਣਾਉਣ ਬਾਰੇ ਵੀ ਕਾਰਵਾਈ ਕਰਾਂਗੇ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਸਾਹਿਬ ਨੂੰ ਬਣਦਾ ਸਨਮਾਨ ਦੇਣ ਲਈ ਇਕੱਤਰਤਾ ਦੌਰਾਨ ਵਿਚਾਰ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭੇਜੇ ਆਪਣੇ ਸ਼ੋਕ ਸੁਨੇਹੇ ਵਿਚ ਕਿਹਾ ਕਿ ਲੋਹੀਆਂ ਵਿਖੇ ਬਣ ਰਹੀ ਆਈਟੀਆਈ ਦਾ ਨਾਂ ਭਾਈ ਨਿਰਮਲ ਸਿੰਘ ਦੇ ਨਾਂ ’ਤੇ ਰਖਿਆ ਜਾਵੇਗਾ। 

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਭੇਜੇ ਸ਼ੋਕ ਸੰਦੇਸ਼ ਵਿਚ ਭਾਈ ਸਾਹਿਬ ਪ੍ਰਤੀ ਸੰਵੇਦਨਾ ਪ੍ਰਗਟਾਈ ਤੇ ਉਨ੍ਹਾਂ ਦੀ ਲੰਮੀ ਕੀਰਤਨ ਸੇਵਾ ਨੂੰ ਯਾਦ ਕੀਤਾ। ਇਸ ਮੌਕੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ, ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਵੱਲੋਂ ਵੀ ਦਸਤਾਰਾਂ ਭੇਜੀਆਂ ਗਈਆਂ। ਸ਼੍ਰੋਮਣੀ ਰਾਗੀ ਸਭਾ, ਕਵੀਸ਼ਰ ਤੇ ਢਾਡੀ ਸਭਾ ਆਦਿ ਨੇ ਭਾਈ ਸਾਹਿਬ ਦੇ ਸਪੁੱਤਰ ਨੂੰ ਦਸਤਾਰਾਂ ਭੇਟ ਕੀਤੀਆਂ। 

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement