ਕਪੂਰਥਲਾ ਦੇ ਬਜ਼ੁਰਗ ਜੋੜੇ ਦੀ ਕੋਰੋਨਾ ਵਾਇਰਸ ਕਾਰਨ ਅਮਰੀਕਾ ’ਚ ਮੌਤ
Published : Apr 20, 2020, 7:35 am IST
Updated : Apr 20, 2020, 7:35 am IST
SHARE ARTICLE
File Photo
File Photo

ਅਮਰੀਕਾ ਦੇ ਸ਼ਹਿਰ ਨਿਊਯਾਰਕ ਬਜ਼ਰਗ ਜੋੜੇ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ। ਇਹ ਬਜ਼ਰਗ ਜੋੜਾ ਜ਼ਿਲਾ ਕਪੂਰਥਲਾ ਦੇ ਹਲਕਾ ਭੁਲੱਥ ’ਚ ਪੈਂਦੇ ਪਿੰਡ

ਭੁਲੱਥ, 19 ਅਪ੍ਰੈਲ (ਸਸਸ): ਅਮਰੀਕਾ ਦੇ ਸ਼ਹਿਰ ਨਿਊਯਾਰਕ ਬਜ਼ਰਗ ਜੋੜੇ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ। ਇਹ ਬਜ਼ਰਗ ਜੋੜਾ ਜ਼ਿਲਾ ਕਪੂਰਥਲਾ ਦੇ ਹਲਕਾ ਭੁਲੱਥ ’ਚ ਪੈਂਦੇ ਪਿੰਡ ਸੈਂਤਪੁਰ ਦਾ ਰਹਿਣ ਵਾਲਾ ਹੈ ਪਰ ਪਿਛਲੇ ਕਾਫੀ ਲੰਬੇ ਸਮੇ ਤੋਂ ਇਹ ਜੋੜਾ ਅਮਰੀਕਾ ’ਚ ਰਹਿ ਰਿਹਾ ਸੀ। ਦਸ ਦੇਈਏ ਕਿ ਕਿ ਅਮਰੀਕਾ ਦੇ ਨਿਊਯਾਰਕ ਸ਼ਹਿਰ ‘ਚ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਇਸ ਬਜ਼ਰਗ ਜੋੜੇ ਗੁਰਬਚਨ ਸਿੰਘ ਪੁੱਤਰ ਸਰਦਾਰਾ ਸਿੰਘ (75) ਅਤੇ ਉਨ੍ਹਾਂ ਦੀ ਪਤਨੀ ਸਤਵੰਤ ਕੌਰ (72) ਨੂੰ ਪਿਛਲੇ ਦਿਨੀਂ ਬੀਮਾਰ ਹੋਣ ਕਾਰਨ ਹਸਪਤਾਲ ‘ਚ ਦਾਖਲ ਕਰਵਾਇਆ ਸੀ।

ਇਲਾਜ ਦੌਰਾਨ ਡਾਕਟਰਾਂ ਨੇ ਪੰਜਾਬੀ ਜੋੜੇ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਕੀਤੀ ਸੀ ਅਤੇ ਇਲਾਜ ਦੌਰਾਨ ਹੀ ਬਜ਼ੁਰਗ ਪਤੀ-ਪਤਨੀ ਦੀ ਮੌਤ ਹੋ ਗਈ। ਦੂਜੇ ਪਾਸੇ ਇਸ ਇਸ ਖਬਰ ਬਾਰੇ ਪਤਾ ਲੱਗਣ ‘ਤੇ ਹਲਕਾ ਭੁਲੱਥ ਦੇ ਪਿੰਡ ਸੈਂਤਪੁਰ ‘ਚ ਸੋਗ ਦੀ ਲਹਿਰ ਹੈ। ਦੱਸਣਯੋਗ ਹੈ ਕਿ ਇਸ ਬਜ਼ੁਰਗ ਜੋੜੇ ਦੀ ਮੌਤ ਤੋਂ ਬਾਅਦ ਅਮਰੀਕਾ ਦੇ ਸ਼ਹਿਰ ਨਿਊਯਾਰਕ ‘ਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਹਲਕਾ ਭੁਲੱਥ ਦੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸ ਤੋਂ ਪਹਿਲਾਂ ਬੀਤੇ ਦਿਨੀਂ ਹਲਕਾ ਭੁਲੱਥ ਦੇ ਪਿੰਡ ਨੰਗਲ ਲੁਬਾਣਾ ਦੇ ਵਸਨੀਕ ਅਵਤਾਰ ਸਿੰਘ ਦੀ ਅਮਰੀਕਾ ਦੇ ਨਿਊਯਾਰਕ ਸ਼ਹਿਰ ‘ਚ ਕੋਰੋਨਾ ਵਾਇਰਸ ਕਾਰਨ ਮੌਤ ਹੋਈ ਸੀ। ਇਥੇ ਜੇਕਰ ਅਮਰੀਕਾ ਸਮੇਤ ਯੂਰਪ ਦੀ ਗੱਲ ਕਰੀਏ ਤਾਂ ਹੁਣ ਤਕ ਹਲਕਾ ਭੁਲੱਥ ਦੇ ਚਾਰ ਲੋਕ ਵਿਦੇਸ਼ਾਂ ‘ਚ ਕੋਰੋਨਾ ਵਾਇਰਸ ਨਾਲ ਜ਼ਿੰਦਗੀ ਗੁਆ ਚੁੱਕੇ ਹਨ, ਜਿਨ੍ਹਾਂ ‘ਚੋਂ ਤਿੰਨ ਇਕੱਲੇ ਨਿਊਯਾਰਕ ‘ਚ ਰਹਿੰਦੇ ਸਨ। ਜਦਕਿ ਚੌਥਾ ਵਿਅਕਤੀ ਹਲਕਾ ਭੁਲੱਥ ਦੇ ਪਿੰਡ ਰਾਵਾਂ ਦਾ ਜੋਗਿੰਦਰ ਸਿੰਘ (53) ਹੈ, ਜੋ ਇਟਲੀ ਦੇ ਬਰੇਸ਼ੀਆ ਜ਼ਿਲੇ ‘ਚ ਪੈਂਦੇ ਬਿਲਾ ਕਿਆਰਾ ਪਿੰਡ ‘ਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement